25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਲਾਭ- ਜਿੰਪਾ

ਅਜੀਤ ਡੈਸਕ 18-04-2026
ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥਣਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਸਰਕਾਰੀ ਸਕੂਲ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਮੌਜੂਦਾ ਮੁਕਾਬਲੇਬਾਜ਼ੀ ਦੇ ਦੌਰ ਲਈ ਸਮਰੱਥ ਬਣਾਇਆ ਜਾ ਸਕੇ | ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ 8.40 ਲੱਖ ਰੁਪਏ ਦੀ ਲਾਗਤ ਨਾਲ ਵਰਚੂਅਲ ਰਿਅਲਟੀ ਲੈਬਾਰਟਰੀ, 2.20 ਲੱਖ ਰੁਪਏ ਦੀ ਲਾਗਤ ਨਾਲ ਐਨ.ਐੱਸ.ਕਿਊ.ਐਫ. ਲੈਬ ਅਤੇ 6.48 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਇਮਾਰਤੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਕੰਮਾਂ ਦੀ ਮੁਕੰਮਲਤਾ ਬਾਰੇ ਗੱਲ ਕਰਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਵੀਆਂ ਲੈਬਾਰਟਰੀ ਵਿਦਿਆਰਥਣਾਂ ਨੂੰ ਮਾਡਰਨ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣਗੀਆਂ ਜਿਸ ਨਾਲ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰੈਕਟੀਕਲ ਜਾਣਕਾਰੀ ਵੀ ਹਾਸਲ ਹੋਵੇਗੀ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਦੇ ਪੱਧਰ ਵਿਚ ਆਏ ਵੱਡੇ ਸੁਧਾਰਾਂ ਸਦਕਾ 2026 ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 845 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ ਜੋ ਆਪਣੇ-ਆਪ ਵਿਚ ਵੱਡੀ ਪ੍ਰਾਪਤੀ ਹੈ | ਉਨ੍ਹਾਂ ਨੇ ਸਕੂਲ ਦੇ ਪੜ੍ਹਾਈ ਵਿਚ ਅੱਵਲ ਰਹਿਣ ਵਾਲੇ ਅਤੇ ਖੇਡਾਂ ਵਿਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਦੀਆਂ ਸਨਮਾਨ ਵੀ ਕੀਤਾ | ਇਸ ਮੌਕੇ ਪਿ੍ੰਸੀਪਲ ਰਾਜਨ ਅਰੋੜਾ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥਣਾਂ ਨੂੰ ਸਕੂਲ ਬੈਗ, ਪੈੱਨ ਅਤੇ ਰਜਿਸਟਰ ਵੀ ਮੁਹੱਈਆ ਕਰਵਾਏ ਗਏ | ਸਕੂਲ ਦੇ ਵਾਈਸ ਪਿ੍ੰਸੀਪਲ ਪੁਨੀਤ, ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਆਈਆਂ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਿਆ ਗਿਆ |
ਪਿਛਲੀ ਖ਼ਬਰ ਸਰਕਾਰੀ ਸਕੂਲ ਖੁੱਡਾ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਡੇਂਗੂ ਜਾਗਰੂਕਤਾ ਟੀਮਾਂ ਨੂੰ ਵੱਖ-ਵੱਖ ਮੁਹੱਲਿਆਂ 'ਚ ਡੇਂਗੂ ਲਾਰਵਾ ਦੀ ਚੈਕਿੰਗ ਲਈ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।