22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਡੇਰਾ ਗਿੜਵੜੀ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 18-04-2026
ਖੁੱਡਾ, 17 ਅਪ੍ਰੈਲ (ਸਰਬਜੀਤ ਸਿੰਘ)-ਡੇਰਾ ਗਿੜਵੜੀ ਸਾਹਿਬ ਕੁਰਾਲਾ ਵਿਖੇ ਵਿਸਾਖੀ ਦਾ ਦਿਹਾੜਾ ਸੇਵਾਦਾਰ ਭਾਈ ਦਵਿੰਦਰ ਸਿੰਘ ਦੀ ਅਗਵਾਈ ਵਿਚ ਸੰਗਤਾਂ ਵਲੋਂ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਗਿਆਨੀ ਜਸਬੀਰ ਸਿੰਘ ਜੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਖੁੱਲੇ੍ਹ ਪੰਡਾਲ ਵਿਚ ਸਜਾਏ ਕੀਰਤਨ ਦੀਵਾਨ ਵਿਚ ਭਾਈ ਸਾਹਿਬ ਭਾਈ ਸੁਰਿੰਦਰ ਸਿੰਘ ਜੀ ਬੈਂਚਾਂ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਕਥਾ ਕੀਰਤਨ ਵਿਚਾਰਾਂ ਦੁਆਰਾ ਨਿਹਾਲ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਮੂਨਕ ਨੇ ਸਮੂਹ ਸੰਗਤਾਂ ਤੇ ਪ੍ਰਬੰਧਕਾਂ ਨੂੰ ਵਿਸਾਖੀ ਦੇ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਵਿਸਾਖੀ ਦਾ ਇਤਿਹਾਸ ਸਿੱਖ ਕੌਮ ਲਈ ਬਹੁਤ ਨਿਵੇਕਲਾ ਤੇ ਵਿਲੱਖਣ ਹੈ | ਇਸ ਦਿਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਸਾਜ਼ ਕੇ ਅੰਮਿ੍ਤ ਦੀ ਦਾਤ ਬਖ਼ਸ਼ੀ | ਉਨ੍ਹਾਂ ਸੇਵਾਦਾਰ ਭਾਈ ਦਵਿੰਦਰ ਸਿੰਘ ਤੇ ਜਸਬੀਰ ਸਿੰਘ ਵਲੋਂ ਕੀਤੇ ਵੱਡੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਸੇਵਾਦਾਰ ਭਾਈ ਦਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਤੇ ਸੇਵਾਦਾਰਾਂ ਦਾ ਸਿਰੋਪਾਉ ਭੇਟ ਕਰਕੇ ਸਤਿਕਾਰ ਕੀਤਾ | ਇਸ ਮੌਕੇ ਗਿਆਨੀ ਜਸਬੀਰ ਸਿੰਘ, ਪ੍ਰਸਿੱਧ ਸਮਾਜ ਸੇਵੀ ਬਲਵਿੰਦਰ ਸਿੰਘ ਚੱੱਤੋਵਾਲ, ਸਰਪੰਚ ਮਹਿੰਗਾ ਸਿੰਘ ਚੱਤੋਵਾਲ, ਸਰਪੰਚ ਜਰਨੈਲ ਸਿੰਘ, ਜਥੇਦਾਰ ਸੁਖਦੇਵ ਸਿੰਘ ਕੁਰਾਲਾ, ਲੰਬੜਦਾਰ ਗੁਰਮੀਤ ਸਿੰਘ ਚੱਤੋਵਾਲ, ਜਰਨੈਲ ਸਿੰਘ, ਸੁਖਦੇਵ ਸਿੰਘ, ਤਰਲੋਕ ਸਿੰਘ, ਜਗਜੀਤ ਸਿੰਘ, ਸੁਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ
ਪਿਛਲੀ ਖ਼ਬਰ ਐਸ.ਡੀ.ਐਮ. ਦਫ਼ਤਰ ਸਾਹਮਣੇ ਧਰਨਾ 22 ਨੂੰ - ਬਾਬਾ ਕੇਵਲ ਸਿੰਘ ਅਗਲੀ ਖ਼ਬਰ ਅਧਿਆਪਕ ਯੂਨੀਅਨ ਵਲੋਂ ਸਿੱਖਿਆ ਵਿਭਾਗ ਦੇ ਫੈਸਲੇ ਦੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।