22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਐੱਸ. ਡੀ. ਐੱਮ. ਵਲੋਂ ਭੰਗਾਲਾ ਮੰਡੀ ਦਾ ਦੌਰਾ

ਅਜੀਤ ਡੈਸਕ 18-04-2026
ਮੁਕੇਰੀਆਂ, 17 ਅਪ੍ਰੈਲ (ਰਾਮਗੜ੍ਹੀਆ)-ਐੱਸ. ਡੀ. ਐੱਮ. ਜਯੋਤਸਨਾ ਸਿੰਘ ਨੇ ਭੰਗਾਲਾ ਦਾਣਾ ਮੰਡੀ ਦਾ ਦੌਰਾ ਕਰਦਿਆਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਐੱਸ. ਡੀ. ਐੱਮ. ਜਯੋਤਸਨਾ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਣਕ ਦੀ ਖ਼ਰੀਦ ਬਿਨਾਂ ਕਿਸੇ ਦੇਰੀ ਅਤੇ ਸੁਚੱਜੇ ਢੰਗ ਨਾਲ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਸਮੇਤ ਐੱਸ. ਡੀ. ਐੱਮ. ਨੇ ਮੰਡੀ ਵਿਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਨੂੰ ਨਿਰਧਾਰਿਤ ਸਮੇਂ ਵਿਚ ਖ਼ਰੀਦ ਕਰਨ ਤੋਂ ਇਲਾਵਾ ਤੈਅ ਸਮੇਂ ਵਿਚ ਅਦਾਇਗੀਆਂ ਯਕੀਨੀ ਬਣਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਲਈ ਢੁਕਵੀਂ ਗਿਣਤੀ ਵਿਚ ਬਾਰਦਾਨਾ ਉਪਲਬਧ ਕਰਵਾਇਆ ਗਿਆ ਹੈ |
ਪਿਛਲੀ ਖ਼ਬਰ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਐਸ.ਡੀ.ਐਮ. ਦਫ਼ਤਰ ਸਾਹਮਣੇ ਧਰਨਾ 22 ਨੂੰ - ਬਾਬਾ ਕੇਵਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।