21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕਿ੍ਸ਼ੀ ਵਿਗਿਆਨ ਕੇਂਦਰ ਨੇ ਮਿੱਟੀ ਪਰਖ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 18-04-2026
ਹੁਸ਼ਿਆਰਪੁਰ, 17 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਪੀ. ਏ. ਯੂ. ਕਿ੍ਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵਲੋਂ ਪਿੰਡ ਸੈਲਾ ਕਲਾਂ ਵਿਖੇ ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਿਜ਼, ਲੁਧਿਆਣਾ ਚੈਪਟਰ ਦੇ ਅਧੀਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਲਾਕ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਮਿੱਟੀ ਪਰਖ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ | ਕਿਸਾਨਾਂ ਨਾਲ ਰੂ-ਬਰੂ ਹੁੰਦਿਆਂ ਕਿ੍ਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਦੀਆਂ ਉੱਨਤ ਤਕਨੀਕਾਂ, ਸੁਧਰੀਆਂ ਕਿਸਮਾਂ, ਖਾਦਾਂ ਦੀ ਸੰਤੁਲਿਤ ਵਰਤੋਂ, ਸਰਵਪੱਖੀ ਕੀਟ ਪ੍ਰਬੰਧਨ ਅਤੇ ਮਿੱਟੀ ਪਰਖ ਦੀ ਮਹੱਤਤਾ ਬਾਰੇ ਅਹਿਮ ਨੁਕਤੇ ਸਾਂਝੇ ਕੀਤੇ | ਉਨ੍ਹਾਂ ਨੇ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਦੀ ਜਾਣਕਾਰੀ ਲਈ ਯੂਨੀਵਰਸਿਟੀ ਦੇ ਖੇਤੀ ਸਾਹਿੱਤ ਅਤੇ ਡਿਜੀਟਲ ਅਖ਼ਬਾਰ, ਖੇਤੀ ਸੰਦੇਸ਼ ਅਪਨਾਉਣ ਲਈ ਵੀ ਪ੍ਰੇਰਿਤ ਕੀਤਾ | ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਡਾ. ਅਜੈਬ ਸਿੰਘ ਨੇ ਕਣਕ ਦੇ ਨਾੜ ਨੂੰ ਖੇਤਾਂ ਵਿਚ ਪ੍ਰਬੰਧਨ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਿਸਾਨ ਖੇਤੀ ਮਸ਼ੀਨਰੀ ਦੀ ਵਰਤੋਂ ਸਾਂਝੇ ਤੌਰ 'ਤੇ ਕਰਨ ਤਾਂ ਜੋ ਇਸ ਦਾ ਪੂਰਾ ਲਾਭ ਲਿਆ ਜਾ ਸਕੇ | ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਬਲਾਕ ਟੈਕਨਾਲੋਜੀ ਮੈਨੇਜਰ (ਆਤਮਾ) ਕੁਲਵਿੰਦਰ ਸਾਹਨੀ ਨੇ ਵਿਭਾਗੀ ਗਤੀਵਿਧੀਆਂ ਤੇ ਕਿਸਾਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਕੈਂਪ ਦੌਰਾਨ ਮਿੱਟੀ ਦੇ ਨਮੂਨੇ ਲੈਣ ਸਬੰਧੀ ਵਿਧੀ ਪ੍ਰਦਰਸ਼ਨੀ ਕੀਤੀ ਗਈ | ਇਸ ਕੈਂਪ ਵਿਚ ਪਿੰਡ ਸੈਲਾ ਕਲਾਂ ਦੇ ਸਾਬਕਾ ਸਰਪੰਚ ਜਸਪਾਲ ਸਿੰਘ, ਨੰਬਰਦਾਰ ਕੁਲਵਿੰਦਰ ਸਿੰਘ, ਲਛਮਣ ਸਿੰਘ, ਦਲਜੀਤ ਸਿੰਘ, ਗੁਰਮੁਖ ਸਿੰਘ ਸਮੇਤ ਹੋਰ ਕਿਸਾਨਾਂ ਨੇ ਵੀ ਸ਼ਮੂਲੀਅਤ ਕੀਤੀ | ਅਖੀਰ ਵਿਚ ਅਗਾਂਹਵਧੂ ਕਿਸਾਨ ਰਣਜੀਤ ਸਿੰਘ ਨੇ ਧੰਨਵਾਦ ਦੇ ਸ਼ਬਦ ਸਾਂਝੇ ਕੀਤੇ |
ਪਿਛਲੀ ਖ਼ਬਰ ਐੱਸ. ਡੀ. ਪਬਲਿਕ ਸਕੂਲ ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਬਿਜਲੀ ਦਫ਼ਤਰ ਹਰਿਆਣਾ ਵਿਖੇ ਮੁਲਾਜ਼ਮਾਂ ਨੇ ਬਿਜਲੀ ਮੰਤਰੀ ਸੰਜੀਵ ਅਰੋੜਾ ਦਾ ਪੁਤਲਾ ਸਾੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।