21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਅਰਵਿੰਦਰ ਕੌਰ ਤੇ ਵਿਦਿਆਰਥਣ ਆਰਤੀ ਕੁਮਾਰੀ ਸਨਮਾਨਿਤ

ਅਜੀਤ ਡੈਸਕ 18-04-2026
ਗੜ•ਸ਼ੰਕਰ, 17 ਅਪ੍ਰੈਲ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ•ਸ਼ੰਕਰ ਦੇ ਰੈੱਡ ਰਿਬਨ ਕਲੱਬ ਇੰਚਾਰਜ ਡਾ. ਅਰਵਿੰਦਰ ਕੌਰ ਅਤੇ ਕਾਲਜ ਵਿਦਿਆਰਥਣ ਆਰਤੀ ਕੁਮਾਰੀ ਨੂੰ ਪੰਜਾਬ ਸਰਕਾਰ, ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ਉਨ•ਾਂ ਵਲੋਂ ਸਾਲ 2025-26 ਲਈ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਇੰਚਾਰਜ ਵਜੋਂ ਉਨਾਂ ਦੇ ਕਾਰਜ ਨੂੰ ਮਾਨਤਾ ਦੇਣ ਲਈ ਦਿੱਤਾ ਗਿਆ | ਇਹ ਸਨਮਾਨ ਰਾਜ ਪੱਧਰੀ ਰੈੱਡ ਰਿਬਨ ਕਲੱਬ ਦੇ ਯੁਵਾ ਲੀਡਰਸ਼ਿਪ ਅਤੇ ਜਾਗਰੂਕਤਾ ਪ੍ਰੋਗਰਾਮ ਚੰਡੀਗੜ• ਯੂਨੀਵਰਸਿਟੀ ਘੜੂੰਆਂ (ਮੋਹਾਲੀ) ਵਿਖੇ ਆਯੋਜਿਤ ਸਮਾਗਮ ਦੌਰਾਨ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਅਰਵਿੰਦਰ ਕੌਰ ਅਤੇ ਪੀਅਰ ਐਜੂਕੇਟਰ ਆਰਤੀ ਕੁਮਾਰੀ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿਚ ਵੀ ਇਸ ਤਰਾਂ ਦੇ ਕਾਰਜ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ |
ਪਿਛਲੀ ਖ਼ਬਰ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਅਮਰੀਕਾ-ਇਜ਼ਰਾਈਲ ਵਲੋਂ ਈਰਾਨ ਵਿਰੁੱਧ ਵਿੱਢੀ ਜੰਗ ਖ਼ਿਲਾਫ਼ ਖੱਬੇ ਪੱਖੀ ਪਾਰਟੀਆਂ ਦੀ ਕਨਵੈਨਸ਼ਨ ਤੇ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।