23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਵਰਕਿੰਗ ਕਮੇਟੀ ਦੀ ਮੀਟਿੰਗ

ਅਜੀਤ ਡੈਸਕ 19-04-2026
ਹੁਸ਼ਿਆਰਪੁਰ, 18 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਸ਼ਹੀਦ ਸਾਥੀ ਚੰਨਣ ਸਿੰਘ ਧੂਤ ਭਵਨ ਵਿਖੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਜ਼ਿਲਾ ਵਰਕਿੰਗ ਕਮੇਟੀ ਦੀ ਮੀਟਿੰਗ ਜ਼ਿਲਾ ਪ੍ਰਧਾਨ ਸਾਥੀ ਮਹਿੰਦਰ ਸਿੰਘ ਭੀਲੋਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਸੂਬਾਈ ਆਗੂ ਸਾਥੀ ਗੁਰਮੇਸ਼ ਸਿੰਘ ਨੇ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਦੇ ਫ਼ੈਸਲਿਆਂ ਦੀ ਵਿਸਥਾਰ ਨਾਲ ਚਰਚਾ ਕਰਦਿਆਂ ਸਰਕਾਰ ਵਲੋਂ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਕਰਨ ਦੇ ਨਾਂ ਤੇ ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ ਵਿਚ ਵਰਕਰਾਂ ਦੇ ਅਧਿਕਾਰਾਂ ਨੂੰ ਖੋਏ ਜਾਣ ਅਤੇ ਕਰਜ਼ਿਆਂ ਵਿਚ ਫਸੀਆਂ ਸਰਕਾਰ ਉੱਪਰ 40 ਪ੍ਰਤੀਸ਼ਤ ਦਾ ਬੋਝ ਪਾ ਕੇ ਮਨਰੇਗਾ ਨੂੰ ਖ਼ਤਮ ਕਰਨ ਦੀ ਡੂੰਘੀ ਸਾਜ਼ਿਸ਼ ਤਹਿਤ ਸਾਰਾ ਕੁੱਝ ਕੀਤਾ ਜਾ ਰਿਹਾ ਹੈ | ਮੀਟਿੰਗ ਦੇ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਸਾਥੀ ਹਰਬੰਸ ਸਿੰਘ ਧੂਤ ਜ਼ਿਲਾ ਸਕੱਤਰ ਨੇ ਦੱਸਿਆ ਕਿ ਮੀਟਿੰਗ ਵਿਚ ਪਿਛਲੇ ਕੰਮਾਂ ਦੀ ਬੜੀ ਗੰਭੀਰਤਾ ਨਾਲ ਸਮੀਖਿਆ ਕੀਤੀ ਗਈ ਅਤੇ ਫ਼ੈਸਲਾ ਕੀਤਾ ਕਿ 15 ਮਈ ਨੂੰ ਵੱਧ ਤੋਂ ਵੱਧ ਪਿੰਡਾਂ ਵਿਚ ਪਹੁੰਚ ਕਰਕੇ ਮਨਰੇਗਾ ਵਰਕਰਾਂ ਨੂੰ ਹੜਤਾਲ ਲਈ ਤਿਆਰ ਕਰਦਿਆਂ ਮੋਦੀ ਸਰਕਾਰ ਤੋਂ ਮਤੇ ਪਾ ਕੇ ਮਨਰੇਗਾ ਨੂੰ ਬਹਾਲ ਕਰਨ ਦੀ ਮੰਗ ਕੀਤੀ ਜਾਵੇਗੀ | ਇਸ ਮੌਕੇ ਗੁਰਮੀਤ ਕਾਣੇ, ਇੰਦਰਜੀਤ ਪਲਾਹੀ, ਤਰਸੇਮ ਲਾਲ, ਪ੍ਰੇਮ ਲਤਾ, ਕਮਲੇਸ਼ ਕੌਰ ਧੂਤ, ਰਾਜ ਰਾਣੀ ਆਦਿ ਸਾਥੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਮਤਿ ਸਮਾਗਮ 19 ਨੂੰ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਬਿਆਸ ਦਰਿਆ ਵਿਚ ਡੀਸਿਲਟਿੰਗ ਦੀ ਪ੍ਰਵਾਨਗੀ ਨਾ ਦੇਣਾ ਮੰਦਭਾਗਾ- ਸਰਬਜੋਤ ਸਾਬੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।