24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੁਰਮਤਿ ਸਮਾਗਮ 19 ਨੂੰ

ਅਜੀਤ ਡੈਸਕ 19-04-2026
ਸੈਲਾ ਖੁਰਦ, 18 ਅਪ੍ਰੈਲ (ਹਰਵਿੰਦਰ ਸਿੰਘ ਬੰਗਾ)- ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਪਿੰਡ ਡਾਨਸੀਵਾਲ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਡਾਨਸੀਵਾਲ ਵਿਖੇ 19 ਅਪ੍ਰੈਲ ਦਿਨ ਐਤਵਾਰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਕਮੇਟੀ ਪ੍ਰਬੰਧਕ ਸਰਪੰਚ ਕੁਲਵੀਰ ਸਿੰਘ, ਉਂਕਾਰ ਸਿੰਘ ਤੇ ਗਗਨ ਸਹੋਤਾ ਨੇ ਦੱਸਿਆ ਕਿ ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਜਿਸਦੇ ਉਪਰੰਤ ਦੀਵਾਨ ਸਜਾਏ ਜਾਣਗੇ | ਜਿਸ ਵਿਚ ਪੰਥ ਪ੍ਰਸਿੱਧ ਢਾਡੀ ਗਿਆਨੀ ਗੁਰਪ੍ਰਤਾਪ ਸਿੰਘ ਪਦਮ ਦਾ ਢਾਡੀ ਜਥਾ ਅਤੇ ਹੋਰ ਕੀਰਤਨੀ ਜਥੇ ਗੁਰਬਾਣੀ ਕੀਰਤਨ ਅਤੇ ਵਾਰਾਂ ਨਾਲ ਨਿਹਾਲ ਕਰਨਗੇ |
ਪਿਛਲੀ ਖ਼ਬਰ ਮੈਡੀਕਲ ਕੈਂਪ ਅੱਜ ਅਗਲੀ ਖ਼ਬਰ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਵਰਕਿੰਗ ਕਮੇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।