25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵਿਧਾਇਕ ਰਾਜਾ ਗਿੱਲ ਵਲੋਂ 7.51 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਾਏ ਕਮਰੇ ਦਾ ਉਦਘਾਟਨ

ਅਜੀਤ ਡੈਸਕ 19-04-2026
ਦਸੂਹਾ, 18 ਅਪ੍ਰੈਲ (ਭੁੱਲਰ)- ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਅੰਬਾਲਾ ਜੱਟਾਂ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਨਵੇਂ ਕਮਰੇ ਦਾ ਉਦਘਾਟਨ ਕਰ ਕਮਲਾ ਨਾਲ ਕੀਤਾ ਗਿਆ | ਇਸ ਮੌਕੇ ਨਵੇਂ ਵਿੱਦਿਅਕ ਵਰੇ੍ਹ ਦੀ ਸ਼ੁਰੂਆਤ ਵੀ ਕੀਤੀ ਗਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਪੰਥ ਦੇ ਪ੍ਰਸਿੱਧ ਰਾਗੀ ਜਸਮੇਲ ਸਿੰਘ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਹ ਇਸ ਮੌਕੇ ਵਿਧਾਇਕ ਰਾਜਾ ਗਿੱਲ ਨੇ ਨਵੇਂ ਬਣਾਏ ਕਮਰੇ ਦੀ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਹਾਲਾਤਾਂ ਵਿਚ ਸੁਧਾਰ ਲਿਆਂਦਾ ਹੈ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ | ਉਨ੍ਹਾਂ ਕਿਹਾ ਕਿ ਵੱਖ ਵੱਖ ਸਰਕਾਰੀ ਸਕੂਲਾਂ ਵਿਚ ਵੱਡੀ ਪੱਧਰ ਤੇ ਨਵੇਂ ਕਮਰੇ ਉਹ ਸਾਰੇ ਗਏ ਹਨ ਅਤੇ ਚਾਰ ਦਿਵਾਰੀਆਂ ਕਰਨ ਤੋਂ ਇਲਾਵਾ ਨਵੇਂ ਵਾਸ਼ਰੂਮ ਵੀ ਬਣਾਏ ਗਏ ਹਨ | ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸਰਦਾਰ ਹਰਭਜਨ ਸਿੰਘ ਢੱਟ, ਸੈਂਟਰ ਹੈੱਡ ਟੀਚਰ ਜਗਜੀਤ ਸਿੰਘ, ਮੁਲਾਜ਼ਮ ਆਗੂ ਵਿਜੇ ਕੁਮਾਰ ਭਾਟੀਆ, ਜਸਬੀਰ ਸਿੰਘ ਅਤੇ ਹੋਰ ਬੁਲਾਰਿਆਂ ਨੇ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸਰਕਾਰ ਵੱਲੋਂ ਸਕੂਲਾਂ ਨੂੰ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਗਿਣਾਤਮਿਕ ਤੇ ਗੁਣਾਤਮਿਕ ਪੱਧਰ ਤੇ ਕੀਤੇ ਸੁਧਾਰਾਂ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਹੈੱਡਟੀਚਰ ਸੁਖਵਿੰਦਰ ਕੌਰ ਵੱਲੋਂ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਸਰਪੰਚ ਗੁਰਜੀਤ ਕੌਰ ਢੱਟ ਭਾਣਜੀ ਸਹੀਦੇ, ਆਜ਼ਮ ਸ਼ਹੀਦ ਭਗਤ ਸਿੰਘ ਬਖ਼ਤਾਵਰ ਸਿੰਘ, ਰਜਿੰਦਰ ਸਿੰਘ ਖੁਣ ਖੁਣ ਕਲਾਂ, ਮਨਿੰਦਰ ਸਿੰਘ, ਗੁਰਜਾਪ ਸਿੰਘ ਗੁਰੂ ਸੁਰਿੰਦਰ ਸਿੰਘ ਹਰਜਾਪ ਸਿੰਘ ਡਾਕਟਰ ਕੁਲਦੀਪ ਮਿਨਹਾਸ ਅਜੇ ਸ਼ਰਮਾ ਜਗਦੀਪ ਸਿੰਘ, ਗੋਪੀ ਚੰਦ, ਭਿੰਦਰ ਸਿੰਘ, ਮਲਕੀਤ ਸਿੰਘ, ਚਰਨਜੀਤ ਸਿੰਘ, ਹੈੱਡਟੀਚਰ ਅਮਰਦੀਪ ਕੌਰ, ਹਰਤੇਜ ਕੌਰ, ਰਜਨੀ ਬਾਲਾ, ਸੋਂਫ਼ੀਆ ਕੰਬੋਜ, ਮੀਨਾ ਕੁਮਾਰੀ, ਸੋਨੀਆ, ਹਰਪ੍ਰੀਤ ਕੌਰ, ਕੋਮਲ ਰਣਜੀਤ ਕੌਰ ਹਰਵਿੰਦਰ ਕੌਰ ਊਸ਼ਾ ਰਾਣੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿੱਚ Tਰੰਗੇ-ਏ-ਭਾਰਤ (ਭਾਰਤ ਦਰਸ਼ਨ)U ਫੈਸ਼ਨ ਸ਼ੋਅ ਦਾ ਸਫਲ ਸੱਭਿਆਚਾਰ ਰਚਨਾਤਮਕਤਾ ਤੇ ਪ੍ਰਤਿਭਾ ਦ... ਅਗਲੀ ਖ਼ਬਰ ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਸੰਤ ਬਾਬਾ ਜਸਪਾਲ ਸਿੰਘ ਓਡਰਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।