25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸਨਰਾਈਜ਼ ਕਾਨਵੈਂਟ ਇੰਟਰਨੈਸ਼ਨਲ ਸਕੂਲ ਮੰਨਣਹਾਨਾ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 19-04-2026
ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੀ.ਬੀ.ਐਸ.ਈ. ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ 'ਚ ਸਨਰਾਈਜ਼ ਕਾਨਵੈਂਟ ਇੰਟਰਨੈਸ਼ਨਲ ਸਕੂਲ ਮੰਨਣਹਾਨਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰ. ਕੁਲਜੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ 9 ਵਿਦਿਆਰਥੀਆਂ ਨੇ 90 ਫ਼ੀਸਦੀ, 12 ਵਿਦਿਆਰਥੀਆਂ ਨੇ 80 ਤੋਂ 89.9 ਫ਼ੀਸਦੀ, 10 ਵਿਦਿਆਰਥੀਆਂ ਨੇ 70 ਤੋਂ 79.9 ਫ਼ੀਸਦੀ ਅੰਕ ਪ੍ਰਾਪਤ ਕੀਤੇ | ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ 98.4 ਫ਼ੀਸਦੀ, ਸੁਖਪ੍ਰੀਤ ਕੌਰ ਨੇ 97.4 ਫ਼ੀਸਦੀ, ਅਮਰੀਨ ਕੌਰ ਨੇ 95 ਫ਼ੀਸਦੀ, ਪਰਮੀਤ ਨੇ 94.6 ਫ਼ੀਸਦੀ, ਸਨਵੀਰ ਸਿੰਘ ਨੇ 94.2 ਫ਼ੀਸਦੀ, ਨਿਤੇਸ਼ ਜਾਖੂ ਨੇ 92.2 ਫ਼ੀਸਦੀ, ਅਰਸ਼ਪ੍ਰੀਤ ਕੌਰ ਨੇ 92.2 ਫ਼ੀਸਦੀ ਅਤੇ ਗੁਰਲੀਨ ਕੌਰ ਨੇ 90. 6 ਫ਼ੀਸਦੀ ਅੰਕ ਹਾਸਲ ਕੀਤੇ | ਉਨ੍ਹਾਂ ਦੱਸਿਆ ਕਿ ਗੁਰਨੀਲ ਕੌਰ ਨੇ ਪੰਜਾਬੀ ਅਤੇ ਆਈ ਟੀ. ਵਿਸ਼ੇ 'ਚ 100 ਫ਼ੀਸਦੀ ਅੰਕ ਪ੍ਰਾਪਤ ਕੀਤੇ, ਪਰਮੀਤ ਨੇ ਸੋਸ਼ਲ ਸਾਇੰਸ ਵਿਸ਼ੇ 'ਚ 99 ਅਤੇ ਅੰਗਰੇਜ਼ੀ ਵਿਸ਼ੇ 'ਚੋਂ 99 ਅੰਕ ਹਾਸਲ ਕੀਤੇ | ਉਨ੍ਹਾਂ ਦੱਸਿਆ ਕਿ ਬਾਕੀ ਸਾਰੇ ਵਿਦਿਆਰਥੀ ਚੰਗੇ ਅੰਕ ਹਾਸਲ ਕਰਕੇ ਪਾਸ ਹੋਏ | ਇਸ ਮੌਕੇ ਸਕੂਲ ਦੇ ਚੇਅਰਮੈਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਅਤੇ ਡਾਇਰੈਕਟਰ ਅਨਿਲ ਅਗਰਵਾਲ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਨੂੰ ਜਾਂਦਾ ਹੈ |
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿੱਚ Tਰੰਗੇ-ਏ-ਭਾਰਤ (ਭਾਰਤ ਦਰਸ਼ਨ)U ਫੈਸ਼ਨ ਸ਼ੋਅ ਦਾ ਸਫਲ ਸੱਭਿਆਚਾਰ ਰਚਨਾਤਮਕਤਾ ਤੇ ਪ੍ਰਤਿਭਾ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।