25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਖ਼ਾਲਸਾ ਸਾਜਨਾ ਦਿਵਸ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 19-04-2026
ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸਾਹਿਬ ਸ਼ਾਲੀਮਾਰ ਨਗਰ ਹੁਸ਼ਿਆਰਪੁਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਸਜਾਏ ਕੀਰਤਨ ਦੀਵਾਨ 'ਚ ਭਾਈ ਰਮਨਜੀਤ ਸਿੰਘ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਜਦਕਿ ਪ੍ਰਚਾਰਕਾਂ ਨੇ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫਲਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਦਾ ਬੀ.ਕਾਮ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸਨਰਾਈਜ਼ ਕਾਨਵੈਂਟ ਇੰਟਰਨੈਸ਼ਨਲ ਸਕੂਲ ਮੰਨਣਹਾਨਾ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।