25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਦਾ ਬੀ.ਕਾਮ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 19-04-2026
ਚੱਬੇਵਾਲ, 18 ਅਪ੍ਰੈਲ (ਰਾਜੀਵ ਭਾਰਦਵਾਜ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵਿਮੈਨ ਚੱਬੇਵਾਲ ਵਿਖੇ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਕਾਮ ਭਾਗ ਤੀਜੇ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਜਾਣਕਾਰੀ ਅਨੁਸਾਰ ਪੰਜਾਬ ਯੂਨੀਵਰਸਿਟੀ ਵਲੋਂ ਪਹਿਲੇ 25 ਵਿਦਿਆਰਥੀਆਂ ਦੀ ਸੂਚੀ ਜਾਰੀ ਕੀਤੀ ਗਈ, ਜਿਸ 'ਚ ਮਨਪ੍ਰੀਤ ਕੌਰ ਪੁੱਤਰੀ ਜਰਨੈਲ ਸਿੰਘ ਨੇ 82 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ 'ਚੋ 18ਵਾਂ ਰੈਂਕ ਅਤੇ ਕਾਲਜ 'ਚੋਂ ਪਹਿਲਾ ਸਥਾਨ ਹਾਸਲ ਕੀਤਾ, ਹਰਲੀਨ ਕੌਰ ਪੁੱਤਰੀ ਵਰਿੰਦਰਜੀਤ ਸਿੰਘ ਨੇ 80.45 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ 'ਚੋਂ 23ਵਾਂ ਰੈਂਕ ਅਤੇ ਕਾਲਜ 'ਚੋਂ ਦੂਜਾ ਸਥਾਨ, ਸਿਮਰਨਪ੍ਰੀਤ ਪੁੱਤਰੀ ਕਰਨੈਲ ਸਿੰਘ ਨੇ 77.1 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਤੀਸਰਾ ਸਥਾਨ ਹਾਸਲ ਕੀਤਾ ਅਤੇ ਜੈਸਮੀਨ ਪੁੱਤਰੀ ਸੁਰਿੰਦਰਪਾਲ ਸਿੰਘ ਨੇ 77 ਫ਼ੀਸਦੀ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸੰਤ ਬਾਬਾ ਨਿਹਾਲ ਸਿੰਘ, ਬੀਬੀ ਯਸ਼ਪਾਲ ਕੌਰ ਖ਼ਾਲਸਾ ਅਤੇ ਕਾਲਜ ਦੇ ਪਿ੍ੰਸੀਪਲ ਡਾ. ਮਨਜੀਤ ਕੌਰ ਨੇ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਭਵਿੱਖ 'ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਡਾ. ਮਨਜੀਤ ਕੌਰ ਨੇ ਕਾਮਰਸ ਵਿਭਾਗ ਦੇ ਸਟਾਫ਼ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸਵਰਗਵਾਸੀ ਰਣਜੀਤ ਸਿੰਘ ਸੰਘੇੜਾ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।