25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੁਰੂ ਹਰਿ ਰਾਏ ਸ਼ਿਵਾਲਿਕ ਸਕੂਲ ਬਾੜੀਆਂ ਦਾ 8ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 19-04-2026
ਮਾਹਿਲਪੁਰ, 18 ਅਪੈ੍ਰਲ (ਰਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 8ਵੀਂ ਦੇ ਨਤੀਜੇ 'ਚੋਂ ਐੰਮ.ਡੀ. ਗੁਰਮਿੰਦਰ ਸਿੰਘ ਕੈਂਡੋਵਾਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਗੁਰੂ ਹਰਿ ਰਾਏ ਸ਼ਿਵਾਲਿਕ ਸਕੂਲ ਬਾੜੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰ. ਹਰਮਨਦੀਪ ਕੌਰ ਨੇ ਦੱਸਿਆ ਕਿ ਰਾਹੁਲ ਕੁਮਾਰ 97.5 ਫ਼ੀਸਦੀ ਅੰਕ ਲੈ ਕੇ ਸਕੂਲ 'ਚ ਪਹਿਲਾ, ਸੁਖਮਨ ਨੇ 96 ਫ਼ੀਸਦੀ ਅੰਕ ਲੈ ਕੇ ਦੂਸਰਾ ਤੇ ਕਮਲਦੀਪ ਕੌਰ 92 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਸਕੂਲ ਤੇ ਆਪਣਾ ਨਾਂ ਰੌਸ਼ਨ ਕੀਤਾ ਹੈ | ਇਸ ਮੌਕੇ ਐਮ.ਡੀ., ਪਿ੍ੰ. ਹਰਮਨਦੀਪ ਕੌਰ ਸਮੂਹ ਸਟਾਫ਼ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀਆਂ ਇਨਾਂ ਪ੍ਰਾਪਤੀਆਂ ਦਾ ਸਿਹਰਾ ਉਨਾਂ ਦੀ ਸਖ਼ਤ ਮਿਹਨਤ ਅਤੇ ਸਕੂਲ ਦੇ ਸਮੂਹ ਸਟਾਫ਼ ਮਾਪਿਆਂ ਨੂੰ ਜਾਂਦਾ ਹੈ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਦੋ ਰੋਜ਼ਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਸਵਰਗਵਾਸੀ ਰਣਜੀਤ ਸਿੰਘ ਸੰਘੇੜਾ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।