25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਦੋ ਰੋਜ਼ਾ ਮੁਫ਼ਤ ਮੈਡੀਕਲ ਕੈਂਪ ਲਗਾਇਆ

ਅਜੀਤ ਡੈਸਕ 19-04-2026
ਦਸੂਹਾ, 18 ਅਪ੍ਰੈਲ (ਭੁੱਲਰ)- ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ ਦੋ ਰੋਜ਼ਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਲਖਵਿੰਦਰ ਸਿੰਘ ਲੱਖੀ ਗਿੱਲਜੀਆ ਜਿਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤਾ ਗਿਆ | ਇਸ ਮੌਕੇ ਸ਼ਰਮਾ ਹਸਪਤਾਲ ਗੜ੍ਹਦੀਵਾਲਾ ਦੇ ਡਾਕਟਰ ਜੋਸ਼ਨ ਪਾਲ ਸ਼ਰਮਾ ਅਤੇ ਹੋਰ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦਾ ਮੁਫ਼ਤ ਮੁਆਇਨਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ | ਇਸ ਮੌਕੇ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਅਤੇ ਜਸਵਿੰਦਰ ਸਿੰਘ ਨੇ ਸੁਸਾਇਟੀ ਦੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ | ਇਸ ਮੌਕੇ ਮੀਰੀ-ਪੀਰੀ ਸੇਵਾ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਦੱਸਿਆ ਕਿ ਸੁਸਾਇਟੀ ਵੱਲੋਂ ਅਨੇਕਾਂ ਸਮਾਜ ਸੇਵੀ ਕਾਰਜ ਕੀਤੇ ਜਾ ਰਹੇ ਹਨ | ਜਿਨ੍ਹਾਂ ਨੂੰ ਅੱਗੋਂ ਵੀ ਨਿਰੰਤਰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ, ਗੁਰ ਵਿਕਰਮ ਸਿੰਘ ਬਾਜਵਾ, ਰਜਵਿੰਦਰ ਸਿੰਘ, ਪਰਮਜੀਤ ਸਿੰਘ ਘੁੰਮਣ, ਐਡਵੋਕੇਟ ਰਮਨਪ੍ਰੀਤ ਸਿੰਘ ਰਿਆਤ, ਐਡਵੋਕੇਟ ਅਵਤਾਰ ਸਿੰਘ, ਆਕਾਸ਼ਦੀਪ ਸਿੰਘ ਬੌਬੀ, ਹਰਪਾਲ ਸਿੰਘ ਬਿੱਟਾ, ਮਨਜਿੰਦਰ ਸਿੰਘ, ਗੁਰਪ੍ਰੀਤ ਸਿੰਘ ਰਿਆਤ, ਰਮਨਪ੍ਰੀਤ ਸਿੰਘ, ਸੁਖਪ੍ਰੀਤ ਸਿੰਘ, ਮੁਨੀਸ਼ ਚੌਧਰੀ, ਸੰਧੂ ਸਗਰਾਂ, ਦਵਿੰਦਰ ਸਿੰਘ ਡਿੰਪੀ ਪੰਚ, ਬਲਵਿੰਦਰ ਸਿੰਘ ਬਿੰਦਾ, ਬੀਬੀ ਹਰਕਿਰਨ ਕੌਰ ਰਿੱਕੀ ਬੋਦਲ, ਬੀਬੀ ਗੁਰਪ੍ਰੀਤ ਕੌਰ ਢੀਂਡਸਾ, ਬਲਵਿੰਦਰ ਕੌਰ ਲਗਾਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਦਸੂਹਾ ਦਾਣਾ ਮੰਡੀ 'ਚ ਸ਼ੁਰੂ ਕਰਵਾਈ ਕਣਕ ਦੀ ਖ਼ਰੀਦ ਅਗਲੀ ਖ਼ਬਰ ਗੁਰੂ ਹਰਿ ਰਾਏ ਸ਼ਿਵਾਲਿਕ ਸਕੂਲ ਬਾੜੀਆਂ ਦਾ 8ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।