25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵਿਧਾਇਕ ਇਸ਼ਾਂਕ ਕੁਮਾਰ ਨੇ 97 ਪਰਿਵਾਰਾਂ ਨੂੰ ਮਾਲਕੀ ਦੇ ਹੱਕਾਂ ਵਾਲੇ ਕਾਰਡ ਸੌਂਪੇ

ਅਜੀਤ ਡੈਸਕ 19-04-2026
ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪਿੰਡਾਂ 'ਚ ਲਾਲ ਲਕੀਰ ਅੰਦਰ ਰਹਿੰਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕ ਦੇਣ ਲਈ ਸ਼ੁਰੂ ਕੀਤੀ 'ਮੇਰਾ ਘਰ-ਮੇਰੇ ਨਾਮ' ਸਕੀਮ ਤਹਿਤ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਪਿੰਡ ਗੋਗੜੋਂ ਵਿਖੇ 97 ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੇ ਕਾਰਡ ਸੌਂਪਦਿਆਂ ਕਿਹਾ ਕਿ ਰਾਜ ਸਰਕਾਰ ਦੀ ਇਸ ਇਤਿਹਾਸਕ ਪਹਿਲਕਦਮੀ ਨਾਲ ਲੋਕਾਂ ਨੂੰ ਬਹੁਤ ਵੱਡਾ ਫ਼ਾਇਦਾ ਹੋਇਆ ਹੈ | ਪਰਿਵਾਰਾਂ ਨੂੰ ਮਾਲਕੀ ਦੇ ਹੱਕ ਦੇਣ ਲਈ ਕਾਰਡ ਸੌਂਪਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਲਾਲ ਲਕੀਰ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਦੀ ਕਾਨੂੰਨੀ ਮਾਨਤਾ ਪ੍ਰਦਾਨ ਕੀਤੀ ਹੈ ਜਿਸ ਨਾਲ ਉਹ ਜ਼ਿੰਦਗੀ ਵਿਚ ਵੱਖ-ਵੱਖ ਤਰ੍ਹਾਂ ਦੀ ਤਰੱਕੀ ਲਈ ਆਪਣੀ ਜਾਇਦਾਦ ਵਰਤੋਂ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ 'ਮੇਰਾ ਘਰ-ਮੇਰੇ ਨਾਮ' ਸਕੀਮ ਲੋਕਾਂ ਨੂੰ ਨਾ ਸਿਰਫ਼ ਮਾਲਕੀ ਪ੍ਰਦਾਨ ਕਰਦੀ ਹੈ ਸਗੋਂ ਉਨ੍ਹਾਂ ਦੇ ਆਤਮ-ਵਿਸ਼ਵਾਸ ਅਤੇ ਮਨੋਬਲ ਨੂੰ ਵੀ ਮਜ਼ਬੂਤ ਕਰਦੀ ਹੈ | ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਦੱਸਿਆ ਕਿ ਮਾਲਕੀ ਲਈ ਪ੍ਰਾਪਰਟੀ ਕਾਰਡ ਬਣਾਉਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਯੋਜਨਾਬੱਧ ਢੰਗ ਨਾਲ ਕੀਤੀ ਜਾ ਰਹੀ ਹੈ | ਇਸ ਮੌਕੇ ਤਹਿਸੀਲਦਾਰ ਮਨਦੀਪ ਸਿੰਘ, ਸਰਪੰਚ ਸੁਰਿੰਦਰ ਸਿੰਘ, ਪੰਚ ਪ੍ਰਦੀਪ ਸਿੰਘ, ਜਰਨੈਲ ਸਿੰਘ, ਜਗਦੀਪ ਸਿੰਘ, ਅਨੀਤਾ, ਸਾਬਕਾ ਸਰਪੰਚ ਉਂਕਾਰ ਸਿੰਘ, ਕੁਲਦੀਪ ਸਿੰਘ, ਚਰਨ ਸਿੰਘ, ਪਟਵਾਰੀ ਕਰਮਜੀਤ ਸਿੰਘ, ਹਰਭਜਨ ਸਿੰਘ, ਅਜੀਤ ਸਿੰਘ, ਹਰਪਾਲ ਸਿੰਘ, ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਡਿਜੀਟਲ ਮੁਹਿੰਮ ਤਹਿਤ ਮਨਸੂਰਪੁਰ ਸਕੂਲ ਨੂੰ ਮਿਲੇ 8 ਕੰਪਿਊਟਰ ਅਤੇ ਚਾਰ ਇੰਟਰ ਐਕਟਿਵ ਫਲੈਟ ਪੈਨਲ ਅਗਲੀ ਖ਼ਬਰ ਸੂਬੇ 'ਚ ਵਿਕਾਸ ਅਤੇ ਸਥਿਰਤਾ ਲਈ ਭਾਜਪਾ ਦੀ ਸਰਕਾਰ ਜ਼ਰੂਰੀ- ਡਾ. ਦਿਲਬਾਗ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।