26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸੂਬੇ 'ਚ ਲੰਬੇ ਬਿਜਲੀ ਕੱਟਾਂ ਨੇ ਖੋਲ੍ਹੀ ਸਰਕਾਰ ਦੇ ਦਾਅਵਿਆਂ ਦੀ ਪੋਲ-ਢਾਡੇਕਟਵਾਲ

ਅਜੀਤ ਡੈਸਕ 19-04-2026
ਹੁਸ਼ਿਆਰਪੁਰ, 18 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੂਬੇ 'ਚ ਰੋਜ਼ਾਨਾ ਲੱਗ ਰਹੇ ਬਿਜਲੀ ਦੇ ਲੰਬੇ ਤੇ ਅਣ-ਐਲਾਨੇ ਕੱਟਾਂ ਨੇ ਸੱਤਾਧਾਰੀ 'ਆਪ' ਸਰਕਾਰ ਦੇ ਵਾਅਦਿਆਂ ਅਤੇ ਦਾਅਵਿਆਂ ਦੀ ਹਕੀਕਤ ਸਾਹਮਣੇ ਲਿਆ ਦਿੱਤੀ ਹੈ | ਗਰਮੀ ਦੇ ਸ਼ੁਰੂਆਤੀ ਦਿਨਾਂ 'ਚ ਹੀ ਪੈਦਾ ਹੋਈ ਇਹ ਸਥਿਤੀ ਆਉਣ ਵਾਲੇ ਮਹੀਨਿਆਂ 'ਚ ਹੋਰ ਵੀ ਗੰਭੀਰ ਸੰਕਟ ਦਾ ਸੰਕੇਤ ਦੇ ਰਹੀ ਹੈ | ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਹੁਸ਼ਿਆਰਪੁਰ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ, ਸਮਾਜ ਸੇਵਕ ਗੁਰਮੀਤ ਸਿੱਧੂ, ਵਾਇਸ ਚੇਅਰਮੈਨ ਪੰਜਾਬ ਐਸ.ਸੀ. ਵਿੰਗ ਸੋਢੀ ਬਡਿਆਲ, ਜ਼ਿਲ੍ਹਾ ਚੇਅਰਮੈਨ ਐਸ.ਸੀ. ਵਿੰਗ ਗੁਰਦੀਪ ਕਟੋਚ ਨੇ ਸਾਂਝੇ ਤੌਰ 'ਤੇ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦੀ ਨਿਖੇਧੀ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਰਫ਼ ਐਲਾਨਾਂ ਅਤੇ ਉਦਘਾਟਨਾਂ ਤੱਕ ਸੀਮਿਤ ਹੋ ਕੇ ਰਹਿ ਗਈ ਹੈ, ਜਦਕਿ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ 'ਚ ਪੂਰੀ ਤਰਾਂ ਨਾਕਾਮ ਸਾਬਿਤ ਹੋ ਰਹੀ ਹੈ |
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਨੂੰ ਤੋੜਨ ਵਾਲੇ ਦੋਸ਼ੀਆਂ ਦੀ ਗਿ੍ਫ਼ਤਾਰੀ ਬਸਪਾ ਦੇ ਸੰਘਰਸ਼ ਦੀ ਜਿੱਤ-ਡਾ. ਅਵਤਾਰ ਸਿੰਘ ਕਰੀਮਪ... ਅਗਲੀ ਖ਼ਬਰ ਬਰੈਂਪਟਨ 'ਚ ਮੇਅਰ ਬਰਾਊਨ ਤੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।