ਮੁਕੇਰੀਆਂ, 28 ਅਪ੍ਰੈਲ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਬੀ. ਐੱਸ. ਸੀ. ਅਤੇ ਬੀ. ਸੀ. ਏ. ਅੰਤਿਮ ਵਰ੍ਹੇ ਦੀਆਂ ਵਿਦਿਆਰਥਣਾਂ ਲਈ ਇਕ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਦੂਜੇ ਵਰ੍ਹੇ ਅਤੇ ਅੰਤਿਮ ਵਰ੍ਹੇ ਦੀਆਂ ਵਿਦਿਆਰਥਣਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ ਅਤੇ ਮਾਡਲਿੰਗ ਮੁਕਾਬਲੇ ਤੇ ਰੰਗਾ-ਰੰਗ ਪੇਸ਼ਕਾਰੀਆਂ ਰਾਹੀਂ ਮਾਹੌਲ ਨੂੰ ਯਾਦਗਾਰ ਬਣਾਇਆ | ਬੀ. ਐੱਸ. ਸੀ. ਅੰਤਿਮ ਵਰ੍ਹੇ ਦੀ ਵਿਦਿਆਰਥਣ ਸ਼ਿਲਪਾ ਠਾਕੁਰ ਅਤੇ ਬੀ. ਸੀ. ਏ. ਅੰਤਿਮ ਵਰ੍ਹੇ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੂੰ 'ਮਿਸ ਫੇਅਰਵੈੱਲ' ਦਾ ਖਿਤਾਬ ਪ੍ਰਦਾਨ ਕੀਤਾ ਗਿਆ | ਸਮਾਰੋਹ ਦੌਰਾਨ ਵਿਦਿਆਰਥਣਾਂ ਨੇ ਖੁਸ਼ੀ ਤੇ ਉਮੰਗ ਨਾਲ ਇਸ ਵਿਸ਼ੇਸ਼ ਦਿਨ ਦਾ ਪੂਰਾ ਆਨੰਦ ਮਾਣਿਆ | ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਨੇ ਜੇਤੂਆਂ ਨੂੰ ਤਾਜ ਪਹਿਨਾ ਕੇ ਸਨਮਾਨਿਤ ਕੀਤਾ ਅਤੇ ਪਾਸ ਹੋ ਰਹੀਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਸਫਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਬੀ. ਐੱਸ. ਸੀ. ਅਤੇ ਬੀ. ਸੀ. ਏ. ਵਿਭਾਗਾਂ ਦੇ ਸਾਰੇ ਅਧਿਆਪਕ ਵੀ ਹਾਜ਼ਰ ਸਨ | ਇਹ ਸਮਾਰੋਹ ਵਿਦਿਆਰਥਣਾਂ ਲਈ ਭਾਵਨਾਤਮਕ ਅਤੇ ਯਾਦਗਾਰ ਪਲਾਂ ਨਾਲ ਭਰਪੂਰ ਰਿਹਾ | ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਨੇ ਵਿਦਿਆਰਥਣਾਂ ਨੂੰ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |