ਹੁਸ਼ਿਆਰਪੁਰ, 28 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਭਾਈ ਮੱਖਣ ਸਿੰਘ ਨੂੰ ਜ਼ਿਲ੍ਹਾ ਜਨਰਲ ਸਕੱਤਰ (ਸ਼ਹਿਰੀ) ਬਣਾਏ ਜਾਣ 'ਤੇ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸ ਨੰੂ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪਾਰਟੀ ਦੇ ਵਿਸਥਾਰ ਲਈ ਬੂਥ ਪੱਧਰ 'ਤੇ ਵਰਕਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਜਿੱਤ ਕੇ ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇਗੀ | ਇਸ ਮੌਕੇ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਭਾਈ ਮੱਖਣ ਸਿੰਘ ਦੇ ਜ਼ਿਲ੍ਹਾ ਜਨਰਲ ਸਕੱਤਰ ਬਣਨ 'ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਵੱਡੀ ਗਿਣਤੀ 'ਚ ਲੋਕ ਪਾਰਟੀ ਨਾਲ ਜੁੜਨਗੇ | ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਯੂਥ ਸੀਨੀਅਰ ਆਗੂ ਵਰਿੰਦਰ ਸਿੰਘ ਪਰਮਾਰ ਵੀ ਹਾਜ਼ਰ ਸਨ |