22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਿਵਲ ਹਸਪਤਾਲ 'ਚ ਪੈਰਾ ਮੈਡੀਕਲ ਸਟਾਫ਼ ਲਈ ਰੀਫਰੈਸ਼ਰ ਟਰੇਨਿੰਗ ਪ੍ਰੋਗਰਾਮ ਕਰਵਾਇਆ <br/>

ਅਜੀਤ ਡੈਸਕ 29-04-2026
ਹੁਸ਼ਿਆਰਪੁਰ, 28 ਅਪ੍ਰੈਲ (ਹਰਪ੍ਰੀਤ ਕੌਰ)-ਸਥਾਨਕ ਸਿਵਲ ਹਸਪਤਾਲ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ. ਨੇਹਾ ਪਾਲ ਦੀ ਅਗਵਾਈ ਹੇਠ ਪੈਰਾ ਮੈਡੀਕਲ ਸਟਾਫ਼ ਲਈ ਰੀਫਰੈਸ਼ਰ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਵਿਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਟਰੇਨਿੰਗ ਵਿੱਚ ਸਟਾਫ ਨਰਸਾਂ, ਲੈਬ ਟੈਕਨੀਸ਼ੀਅਨ, ਕੌਂਸਲਰਾਂ ਤੇ ਹੋਰ ਪੈਰਾ ਮੈਡੀਕਲ ਸਟਾਫ਼ ਨੇ ਭਾਗ ਲਿਆ | ਡਾ. ਰਣਜੀਤ ਸਿੰਘ ਨੇ ਕਿਹਾ ਕਿ ਅਜਿਹੇ ਸੈਸ਼ਨ ਭਵਿੱਖ ਵਿਚ ਵੀ ਕਰਵਾਏ ਜਾਣ ਤਾਂ ਜੋ ਨਵਜਨਮੇ ਬੱਚੇ ਦੀ ਸੰਭਾਲ, ਸਫਾਈ, ਟੀਕਾਕਰਨ ਅਤੇ ਪੋਸ਼ਣ ਬਾਰੇ ਆਸਾਨ ਅਤੇ ਸਹੀ ਜਾਣਕਾਰੀ ਮਿਲ ਸਕੇ | ਇਸ ਨਾਲ ਸਿਹਤ ਪ੍ਰਤੀ ਜਾਗਰੂਕਤਾ ਵਧੇਗੀ ਅਤੇ ਗਲਤ ਧਾਰਣਾਵਾਂ ਨੂੰ ਦੂਰ ਕਰਨ ਵਿਚ ਮੱਦਦ ਮਿਲੇਗੀ | ਇਸ ਦੌਰਾਨ ਮਾਤਾ ਤੇ ਬੱਚਾ ਸਿਹਤ ਅਧੀਨ ਬੱਚਿਆਂ ਦੀ ਵਿਕਾਸ ਦਰ, ਟੀਕਾਕਰਨ ਅਤੇ ਪੋਸ਼ਣ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਟਰੇਨਿੰਗ ਦੌਰਾਨ ਸਿਖਾਇਆ ਗਿਆ ਕਿ ਸੈਸ਼ਨ ਪ੍ਰਭਾਵਸ਼ਾਲੀ ਢੰਗ ਨਾਲ ਕਿਵੇਂ ਕਰਵਾਏ ਜਾਣ, ਮਰੀਜ਼ਾਂ ਨੂੰ ਆਸਾਨ ਭਾਸ਼ਾ ਵਿੱਚ ਜਾਣਕਾਰੀ ਦਿੱਤੀ ਜਾਵੇ ਅਤੇ ਸਹੀ ਤਰੀਕੇ ਨਾਲ ਰਿਕਾਰਡ ਕਿਵੇਂ ਭਰਿਆ ਜਾਵੇ, ਤਾਂ ਜੋ ਮਾਨੀਟਰਿੰਗ ਅਤੇ ਰਿਕਾਰਡ ਦੀ ਸੰਭਾਲ ਹੋ ਸਕੇ | ਸੀਨੀਅਰ ਮੈਡੀਕਲ ਅਫ਼ਸਰ ਡਾ. ਨੇਹਾ ਪਾਲ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਟਰੇਨਿੰਗਾਂ ਨਾਲ ਸਟਾਫ਼ ਦੀ ਯੋਗਤਾ ਵਿੱਚ ਵਾਧਾ ਹੁੰਦਾ ਹੈ ਅਤੇ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਆਸਾਨ ਬਣਦਾ ਹੈ | ਪ੍ਰੋਗਰਾਮ ਦੌਰਾਨ ਸੀਨੀਅਰ ਪ੍ਰੋਗਰਾਮ ਐਸੋਸੀਏਟ ਸ਼ੈਲੇਂਦਰ ਸਿੰਘ ਦੀ ਦੇਖਰੇਖ ਹੇਠ ਟਰੇਨਰਾਂ ਬੇਬੀ ਰਾਣੀ ਅਤੇ ਐਨਾ ਲਿਜ਼ ਵੱਲੋਂ ਭਾਗੀਦਾਰਾਂ ਨੂੰ ਪ੍ਰਯੋਗਾਤਮਕ ਤੇ ਇੰਟਰਐਕਟਿਵ ਢੰਗ ਨਾਲ ਸਿਖਲਾਈ ਦਿੱਤੀ ਗਈ |

ਪਿਛਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਜ਼ ਵਿਖੇ ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਨੇ 'ਪੀਅਰ ਸਟਿੱਚ ਵਰਕਸ਼ਾਪ' ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।