22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਮਾਡਰਨ ਗਰੁੱਪ ਆਫ਼ ਕਾਲਜਿਜ਼ ਵਿਖੇ ਵਰਕਸ਼ਾਪ ਲਗਾਈ <br/>

ਅਜੀਤ ਡੈਸਕ 29-04-2026
ਭੰਗਾਲਾ, 28 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਜ਼ (ਮੁਕੇਰੀਆਂ) ਵਿਖੇ ਸਟੂਡੈਂਟ ਕੌਂਸਲਿੰਗ ਕਮੇਟੀ ਵਲੋਂ ਕਮੇਟੀ ਦੇ ਕਨਵੀਨਰ ਸੋਨਾਲੀ ਸੈਣੀ ਦੀ ਅਗਵਾਈ ਹੇਠ ਅਤੇ ਅਲਾਈਡ ਹੈਲਥ ਵਿਭਾਗ ਦੇ ਸਹਿਯੋਗ ਨਾਲ ਗ੍ਰੈਜੂਏਸ਼ਨ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਦਾ ਸੰਚਾਲਨ ਅਸਿਸਟੈਂਟ ਪ੍ਰੋਫੈਸਰ ਸਿਮਰਨਦੀਪ ਕੌਰ ਅਤੇ ਕਾਜਲ ਵਲੋਂ ਬਾਖ਼ੂਬੀ ਕੀਤਾ ਗਿਆ | ਵਰਕਸ਼ਾਪ ਦੌਰਾਨ ਵਿਦਿਆਰਥੀਆਂ ਦੀਆਂ ਸਿੱਖਣ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਕੌਂਸਲਿੰਗ ਸੈਸ਼ਨ, ਪੜ੍ਹਨ ਦੇ ਹੁਨਰ ਨੂੰ ਸੁਧਾਰਨ ਲਈ ਉਚਾਰਨ ਦੀ ਪ੍ਰੈਕਟਿਸ, ਔਖੇ ਵਿਸ਼ਿਆਂ ਨੂੰ ਸੌਖਾ ਬਣਾਉਣ ਲਈ ਕੰਸੈਪਟ ਮੈਪਿੰਗ, ਆਪਸੀ ਸੰਚਾਰ ਲਈ ਥਿੰਕ-ਪੇਅਰ-ਸ਼ੇਅਰ ਵਰਗੇ ਮਹੱਤਵਪੂਰਨ ਵਿਸ਼ਿਆਂ 'ਤੇ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਨੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਲਈ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਾਲਜ ਦੇ ਪਿ੍ੰਸੀਪਲ ਡਾ. ਜਤਿੰਦਰ ਕੁਮਾਰ ਨੇ ਦੱਸਿਆ ਕਿ ਇਹ ਵਰਕਸ਼ਾਪ ਵਿਦਿਆਰਥੀਆਂ ਦੇ ਅਕਾਦਮਿਕ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਤੇ ਉਨ੍ਹਾਂ ਵਿੱਚ ਸਵੈ-ਵਿਸ਼ਵਾਸ ਵਧਾਉਣ ਲਈ ਬਹੁਤ ਲਾਹੇਵੰਦ ਸਿੱਧ ਹੋਵੇਗੀ | ਇਸ ਮੌਕੇ ਡੀਨ ਅਕਾਦਮਿਕ ਸੁਖਜਿੰਦਰ ਸਿੰਘ ਅਤੇ ਡਾਇਰੈਕਟਰ ਐਡਮਿਸ਼ਨ ਪਰਵਿੰਦਰ ਸਿੰਘ ਵਲੋਂ ਸਸੰਚਾਲਨ ਕਮੇਟੀ ਦੀ ਸਰਾਹਨਾ ਕੀਤੀ |

ਪਿਛਲੀ ਖ਼ਬਰ ਦਸਮੇਸ਼ ਸੇਵਾ ਦਲ ਵਲੋਂ ਲੋੜਵੰਦ ਨੂੰ 10 ਹਜ਼ਾਰ ਰੁਪਏ ਦੀ ਸਹਾਇਤਾ ਭੇਟ <br/> ਅਗਲੀ ਖ਼ਬਰ ਸਿਵਲ ਹਸਪਤਾਲ 'ਚ ਪੈਰਾ ਮੈਡੀਕਲ ਸਟਾਫ਼ ਲਈ ਰੀਫਰੈਸ਼ਰ ਟਰੇਨਿੰਗ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।