ਦਸੂਹਾ, 24 ਅਪ੍ਰੈਲ (ਭੁੱਲਰ)- ਦਸਮੇਸ਼ ਸੇਵਾ ਦਲ ਦਸੂਹਾ-ਮਕੇਰੀਆਂ ਵਲੋਂ ਲੋੜਵੰਦ ਪਰਿਵਾਰ ਨੂੰ 10 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਭੇਟ ਕੀਤੀ ਗਈ | ਇਸ ਮੌਕੇ ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਦੇ ਪ੍ਰਧਾਨ ਕਮਲਦੀਪ ਸਿੰਘ ਵਿਰਦੀ, ਮਹਿੰਦਰ ਸਿੰਘ ਵਿਰਦੀ, ਮੋਹਣ ਸਿੰਘ ਵਿਰਦੀ ਵਲੋਂ ਜਸਵਿੰਦਰ ਕੌਰ ਨੂੰ 10 ਹਜ਼ਾਰ ਰੁਪਏ ਭੇਟ ਕੀਤੇ ਗਏ | ਉਨ੍ਹਾਂ ਦੱਸਿਆ ਕਿ ਸੇਵਾ ਦਲ ਵਲੋਂ ਜਿੱਥੇ ਸੰਗਤਾਂ ਲਈ ਲੰਗਰਾਂ ਦੀ ਸੇਵਾ ਕੀਤੀ ਜਾ ਰਹੀ ਹੈ ਉਥੇ ਹੀ ਲੋੜਵੰਦ ਪਰਿਵਾਰਾਂ ਦੀ ਵੀ ਮਦਦ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸੇਵਾ ਦਲ ਵਲੋਂ ਅਨੇਕਾਂ ਹੋਰ ਸਮਾਜਿਕ ਕਾਰਜ ਕੀਤੇ ਜਾ ਰਹੇ ਹਨ | ਇਸ ਮੌਕੇ ਕਮਲਦੀਪ ਸਿੰਘ ਵਿਰਦੀ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ, ਗੁਰਦੁਆਰਾ ਬਾਹਠ ਸਾਹਿਬ, ਗੁਰਦੁਆਰਾ ਬਟਾਲਾ ਤੋਂ ਇਲਾਵਾ ਹੋਰ ਵੀ ਅਨੇਕਾਂ ਥਾਵਾਂ 'ਤੇ ਸੇਵਾ ਦਲ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਲਗਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਸਮਾਜ ਸੇਵੀ ਕਾਰਜਾਂ ਨੂੰ ਅੱਗੋਂ ਵੀ ਨਿਰੰਤਰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਗੁਰਜੀਤ ਸਿੰਘ, ਤਰਸੇਮ ਸਿੰਘ, ਪ੍ਰਦੀਪ ਸਿੰਘ ਢਿੱਲੋਂ, ਸਿਮਰਜੀਤ ਸਿੰਘ, ਮਨਜੀਤ ਸਿੰਘ, ਜਸਬੀਰ ਸਿੰਘ, ਰਵਿੰਦਰ ਸਿੰਘ ਵਿਰਦੀ, ਗੁਰਨਾਮ ਸਿੰਘ, ਸਤਨਾਮ ਸਿੰਘ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |