21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵਿਧਾਇਕ ਘੁੰਮਣ ਨੇ ਤਲਵਾੜਾ ਖੇਤਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਅਜੀਤ ਡੈਸਕ 29-04-2026
ਤਲਵਾੜਾ, 28 ਅਪ੍ਰੈਲ (ਮਨੀਸ਼ਾ ਮਹਿਤਾ)-ਆਮ ਆਦਮੀ ਪਾਰਟੀ ਦੇ ਤਲਵਾੜਾ ਮੁੱਖ ਦਫ਼ਤਰ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਤਲਵਾੜਾ ਖੇਤਰ ਵਾਸੀਆਂ ਦੀਆਂ ਮੁਸ਼ਕਲਾਂ ਬਹੁਤ ਹੀ ਧਿਆਨ ਨਾਲ ਸੁਣੀਆਂ | ਉਨ੍ਹਾਂ ਜ਼ਿਆਦਾਤਰ ਮੁਸ਼ਕਲਾਂ ਦਾ ਨਿਪਟਾਰਾ ਮੌਕੇ 'ਤੇ ਹੀ ਕਰਵਾ ਦਿੱਤਾ, ਅਤੇ ਕੁੱਝ ਇੱਕ ਦੇ ਨਿਪਟਾਰੇ ਲਈ ਸਬੰਧਿਤ ਵੱਖ-ਵੱਖ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਕੀਤੇ | ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਐਡ. ਘੁੰਮਣ ਨੇ ਕਿਹਾ ਕਿ ਹਲਕੇ ਦਾ ਕੋਈ ਵੀ ਨਾਗਰਿਕ ਆਪਣੀ ਕਿਸੇ ਤਰ੍ਹਾਂ ਦੀ ਵੀ ਸਮੱਸਿਆਵਾਂ ਲਈ ਉਨ੍ਹਾਂ ਨੂੰ ਸਿੱਧੇ ਤੌਰ 'ਤੇ ਆ ਕੇ ਮਿਲ ਸਕਦਾ ਹੈ | ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਤਲਵਾੜਾ ਬੋਬੀ ਕੌਸ਼ਲ, ਸਰਪੰਚ ਦੁਮੋਆਲ ਠਾ. ਰਮਨਦੀਪ ਸਿੰਘ ਕੰਵਰ ਰੰਮੂ, ਐਮ. ਸੀ. ਜੋਗਿੰਦਰ ਪਾਲ ਛਿੰਦਾ, ਇੰਜ. ਅਮਰਪਾਲ ਸਿੰਘ ਜੋਹਰ, ਪ੍ਰਧਾਨ ਹਰਸ਼ ਕੁਮਾਰ ਆਸ਼ੂ ਅਰੋੜਾ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕੁਲਦੀਪ ਕੁਮਾਰ, ਵਿਕਰਾਂਤ ਯੋਤੀ, ਸ਼ਿਵਮ ਤਲੂਜਾ, ਸੁਖਦੇਵ ਰਜਵਾਲ, ਸਰਪੰਚ ਧਰਮਵੀਰ ਸਿੰਘ ਟੋਹਲੂ, ਡਾ. ਅਰ ਕੰਵਰ, ਪੰਚਾਇਤ ਸਕੱਤਰ ਨਰੇਸ਼ ਕੁਮਾਰ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਤਲਵਾੜਾ ਖੇਤਰ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਆਯੁਸ਼ਮਾਨ ਅਰੋਗਿਆ ਕੇਂਦਰ ਮੱਕੋਵਾਲ ਵਿਖੇ 'ਆਸ਼ਾ ਦਿਵਸ' ਮਨਾਇਆ ਅਗਲੀ ਖ਼ਬਰ ਭੂੰਬੋਤਾੜ ਸਕੂਲ ਵਿਖੇ ਕਲਾਸ ਰੂਮ ਦਾ ਵਿਧਾਇਕ ਘੁੰਮਣ ਵਲੋਂ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।