21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਆਯੁਸ਼ਮਾਨ ਅਰੋਗਿਆ ਕੇਂਦਰ ਮੱਕੋਵਾਲ ਵਿਖੇ 'ਆਸ਼ਾ ਦਿਵਸ' ਮਨਾਇਆ

ਅਜੀਤ ਡੈਸਕ 29-04-2026
ਪੱਸੀ ਕੰਢੀ, 28 ਅਪ੍ਰੈਲ (ਜਗਤਾਰ ਸਿੰਘ ਰਜਪਾਲਮਾ)-ਪੰਜਾਬ ਸਰਕਾਰ ਦੀ ਹਿਦਾਇਤਾਂ ਮੁਤਾਬਿਕ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਮਨਦੀਪ ਕਮਲ ਦੇ ਨਿਰਦੇਸ਼ਾਂ ਅਨੁਸਾਰ ਅਤੇ ਐੱਸ.ਐੱਮ.ਓ. ਡਾਕਟਰ ਰੋਹਿਤ ਬਰੂਟਾ ਪੀ.ਐੱਚ.ਸੀ. ਮੰਡ ਭੰਡੇਰ ਦੀ ਯੋਗ ਰਹਿਨੁਮਾਈ ਹੇਠ ਆਯੂਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਵਿਖੇ 'ਆਸ਼ਾ ਦਿਵਸ' ਮਨਾਇਆ ਗਿਆ | ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆਂ ਕਿ ਆਸ਼ਾ ਇੱਕ ਮਾਨਤਾ ਪ੍ਰਾਪਤੀ ਸਿਹਤ ਸਮਾਜਿਕ ਕਾਰਜ ਕਰਤਾ ਹੈ | ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹੈ |ਆਸ਼ਾ ਲੋਕਾਂ ਨੂੰ ਘਰ-ਘਰ ਜਾ ਕੇ ਸਿਹਤ ਸੰਬੰਧੀ ਜਾਗਰੂਕਤਾ ਪੈਦਾ ਕਰਦੀ ਹੈ | ਆਸ਼ਾ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਗਰਭਵਤੀ ਮਹਿਲਾਵਾਂ ਦੀ ਦੇਖਭਾਲ, ਨਵ-ਜੰਮੇ ਬੱਚਿਆਂ ਦਾ ਟੀਕਾਕਰਨ, ਟੀ. ਬੀ. ਅਤੇ ਕੈਂਸਰ ਜਾਗਰੂਕਤਾ ਪੈਦਲ ਜਨ ਸੰਪਰਕ ਮੁਹਿੰਮਾਂ ਵਿਚ ਸਿਹਤ ਵਿਭਾਗ ਵਿਚ ਵਡਮੁੱਲਾ ਯੋਗਦਾਨ ਪਾ ਰਹੀਆਂ ਹਨ | ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਕਿਹਾ ਕਿ ਆਸ਼ਾ ਦੀ ਭੂਮਿਕਾ ਨਿਰਨਾਇਕ ਹੈ ਚਾਹੇ ਗਰਭਵਤੀ ਮਾਂ ਹੋਵੇ ਨਵਜਾਤ ਬੱਚਾ ਜਾਂ ਵੈਕਸੀਨੇਸ਼ਨ ਦੀ ਜਾਣਕਾਰੀ ਅਸੀਂ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਉਹ ਭਵਿੱਖ ਵਿਚ ਵੀ ਇਸੇ ਜੋਸ਼ ਨਾਲ ਕੰਮ ਜਾਰੀ ਰੱਖਣਗੇ |ਆਸ਼ਾ ਸਿਹਤ ਕਰਮਚਾਰੀਆਂ ਨਾਲ ਮਿਲ ਕੇ ਨੈਸ਼ਨਲ ਵੈਕਟਰ ਬੌਰਨ ਡਿਜੀਜ਼ ਡੇਂਗੂ, ਮਲੇਰੀਆ, ਚਿਕਨਗੁਨੀਆ ਦੀਆਂ ਜਾਗਰੂਕਤਾ ਮੁਹਿੰਮਾਂ ਵਿਚ ਵੀ ਵੱਧ ਚੜ੍ਹ ਕੇ ਰੋਲ ਅਦਾ ਕਰ ਰਹੀਆਂ ਹਨ | ਅਖੀਰ ਵਿਚ ਆਸ਼ਾ ਵਰਕਰਾਂ ਨੂੰ ਆਸ਼ਾ ਦਿਵਸ ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਸਮੇਂ ਆਸ਼ਾ ਵਰਕਰ ਕਿ੍ਸ਼ਨਾ ਦੇਵੀ, ਅਨੀਤਾ ਦੇਵੀ, ਰੀਨਾ ਕੁਮਾਰੀ, ਸੁਨੀਤਾ ਦੇਵੀ ਆਦਿ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਸਮੇਂ ਜੋਤੀ ਸ਼ਰਮਾ ਆਸ਼ਾ ਫੈਸਲੀਟੇਟਰ, ਨੀਸ਼ਾ ਦੇਵੀ ਪੰਚ ਤੇ ਸੁਰਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੈਂਸਰ ਜਾਂਚ ਤੇ ਜਾਗਰੂਕਤਾ ਮੈਗਾ ਕੈਂਪ ਲਗਾਇਆ ਅਗਲੀ ਖ਼ਬਰ ਵਿਧਾਇਕ ਘੁੰਮਣ ਨੇ ਤਲਵਾੜਾ ਖੇਤਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।