21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪ੍ਰਾਇਮਰੀ ਹੈਲਥ ਸੈਂਟਰ 'ਚ ਆਸ਼ਾ ਦਿਵਸ ਮਨਾਇਆ

ਅਜੀਤ ਡੈਸਕ 29-04-2026
ਹੁਸ਼ਿਆਰਪੁਰ, 28 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਪੰਜਾਬ ਤੇ ਸਿਵਲ ਸਰਜਨ ਡਾ: ਮਨਦੀਪ ਕਮਲ ਦੇ ਨਿਰਦੇਸ਼ਾਂ ਅਨੁਸਾਰ ਪ੍ਰਾਇਮਰੀ ਹੈਲਥ ਸੈਂਟਰ ਪੋਸੀ 'ਚ ਸੀਨੀਅਰ ਮੈਡੀਕਲ ਅਫ਼ਸਰ ਡਾ: ਨਿਰਮਲ ਕੁਮਾਰ ਦੀ ਅਗਵਾਈ ਹੇਠ ਪਹਿਲੀ ਵਾਰ ਮਨਾਏ ਗਏ ਆਸ਼ਾ ਦਿਵਸ ਮੌਕੇ ਸਨਮਾਨ ਸਮਾਗਮ ਕਰਵਾਇਆ | ਇਸ ਮੌਕੇ ਆਸ਼ਾ ਵਰਕਰਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਡਾ. ਨਵਲਦੀਪ ਸਿੰਘ ਨੇ ਕਿਹਾ ਕਿ ਆਸ਼ਾ ਵਰਕਰਾਂ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਵਿਚ ਇਕ ਮਜ਼ਬੂਤ ਕੜੀ ਵਜੋਂ ਕੰਮ ਕਰ ਰਹੀਆਂ ਹਨ | ਇਸ ਮੌਕੇ ਤਿੰਨ ਆਸ਼ਾ ਵਰਕਰਾਂ ਆਸ਼ਾ ਕੁਮਾਰੀ ਪਿੰਡ ਚੱਕ ਫੂਲੁ, ਬੀਨਾ ਦੇਵੀ ਪਿੰਡ ਮਹਿੰਦਵਾਨੀ ਅਤੇ ਪਰਮਜੀਤ ਕੌਰ ਪਿੰਡ ਸਿਹਵਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਡਾ. ਸੰਦੀਪ ਆਰ. ਬੀ. ਐੱਸ. ਕੇ. ਨੇ ਕਿਹਾ ਕਿ ਆਸ਼ਾ ਵਰਕਰਾਂ ਸਿਹਤ ਵਿਭਾਗ ਦੀ ਬੁਨਿਆਦ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਸਾਰੇ ਸਿਹਤ ਪ੍ਰੋਗਰਾਮ ਸਫਲ ਹੋ ਰਹੇ ਹਨ | ਇਸ ਮੌਕੇ ਬਲਾਕ ਐਕਸਟੈਨਸ਼ਨ ਐਜੂਕੇਟਰ ਰੋਹਿਤ ਸ਼ਰਮ ਨੇ ਕਿਹਾ ਕਿ ਆਸ਼ਾ ਵਰਕਰਾਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ | ਸਮਾਗਮ 'ਚ ਰਾਜਿੰਦਰ ਕੌਰ ਐਲ.ਐਚ.ਵੀ. ਅਤੇ ਹੋਰ ਸਿਹਤ ਅਧਿਕਾਰੀ, ਸਟਾਫ਼ ਤੇ ਆਸ਼ਾ ਵਰਕਰਾਂ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਕੈਂਸਰ ਜਾਂਚ ਤੇ ਜਾਗਰੂਕਤਾ ਮੈਗਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।