ਬੁੱਲ੍ਹੋਵਾਲ, 29 ਅਪ੍ਰੈਲ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਸੂਬਾ ਕਮੇਟੀ ਮੈਂਬਰ ਸਤਪਾਲ ਸਿੰਘ ਡਡਿਆਣਾ ਅਤੇ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਦੀ ਅਗਵਾਈ 'ਚ ਮੁੱਖ ਇੰਜੀਨੀਅਰ ਪੰਜਾਬ ਰਾਜ ਬਿਜਲੀ ਬੋਰਡ ਹੁਸ਼ਿਆਰਪੁਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਨੇ ਕਿਹਾ ਕਿ ਪੇਂਡੂ ਖੇਤਰਾਂ 'ਚ ਬਿਜਲੀ ਦੇ ਲੱਗਣ ਵਾਲੇ ਕੱਟਾਂ ਨੂੰ ਤੁਰੰਤ ਰੋਕਿਆ ਜਾਵੇ ਅਤੇ ਪੇਂਡੂ ਖੇਤਰਾਂ ਨੂੰ ਲਗਾਤਾਰ 24 ਘੰਟੇ ਬਿਜਲੀ ਸਪਲਾਈ ਨਿਰਵਿਘਨ ਯਕੀਨੀ ਬਣਾਈ ਜਾਵੇ, ਝੋਨੇ ਦੀ ਲਵਾਈ ਸਬੰਧੀ ਨਿਸ਼ਚਿਤ ਤਰੀਕ ਦਾ ਐਲਾਨ ਕੀਤਾ ਜਾਵੇ ਆਦਿ ਮੰਗਾਂ ਦਾ ਹੱਲ ਕੀਤਾ ਜਾਵੇ | ਇਸ ਮੌਕੇ ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ, ਮੀਤ ਪ੍ਰਧਾਨ ਤਰਲੋਕ ਸਿੰਘ ਮਨੀ, ਸਲਾਹਕਾਰ ਸ਼ਰਨਾਗਰ ਸਿੰਘ ਜੰਡਿਆਲਾ, ਸਕੱਤਰ ਹਰਦੀਪ ਸਿੰਘ ਸਰਪੰਚ, ਗੁਰਵਿੰਦਰ ਸਿੰਘ ਬਲਾਕ ਪ੍ਰਧਾਨ-1, ਪਰਮਜੀਤ ਸਿੰਘ ਬਲਾਕ ਪ੍ਰਧਾਨ ਭੂੰਗਾ, ਹਰਦੀਪ ਸਿੰਘ ਇਕਾਈ ਪ੍ਰਧਾਨ ਪੰਡੋਰੀ ਭਵਾ, ਮਨਦੀਪ ਸਿੰਘ ਇਕਾਈ ਪ੍ਰਧਾਨ ਜਰਬਦੀਆਲ, ਬਲਜੀਤ ਸਿੰਘ ਇਕਾਈ ਪ੍ਰਧਾਨ ਮੂੰਡੀਆ, ਜਸਵੰਤ ਸਿੰਘ ਇਕਾਈ ਪ੍ਰਧਾਨ ਬਰਿਆਲ, ਹਰਜੀਤ ਸਿੰਘ ਇਕਾਈ ਪ੍ਰਧਾਨ ਲਾਂਬੜਾ, ਗੁਰਵੀਰ ਸਿੰਘ ਇਕਾਈ ਪ੍ਰਧਾਨ ਗਰੋਆ, ਪਲਵਿੰਦਰ ਸਿੰਘ ਦੋਲੂਵਾਲ, ਪਿ੍ਥੀਪਾਲ ਸਿੰਘ ਸ਼ੇਰਪੁਰ ਖਾਮ, ਜਸਵਿੰਦਰ ਸਿੰਘ ਬਾਜਵਾ, ਤਜਿੰਦਰ ਸਿੰਘ, ਜਗਜੀਤ ਸਿੰਘ ਜੰਡਿਆਲਾ ਤੇ ਪਿ੍ਤਪਾਲ ਸਿੰਘ ਆਦਿ ਹਾਜ਼ਰ ਸਨ |
ਭਾਕਿਯੂ ਨੇ ਬਿਜਲੀ ਬੋਰਡ ਦੇ ਅਧਿਕਾਰੀ ਨੂੰ ਸੌਂਪਿਆ ਮੰਗ ਪੱਤਰ
ਅਜੀਤ ਡੈਸਕ
30-04-2026