15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 30-04-2026

ਹਰਿਆਣਾ, 29 ਅਪ੍ਰੈਲ (ਹਰਮੇਲ ਸਿੰਘ ਖੱਖ)-ਪੀ. ਐੱਸ. ਪੀ. ਸੀ. ਐੱਲ. ਸਬ ਡਵੀਜ਼ਨ ਹਰਿਆਣਾ ਵਿਖੇ ਜੁਆਇੰਟ ਫੋਰਸ ਦੇ ਸੱਦੇ 'ਤੇ ਰੈਲੀ ਕੀਤੀ ਗਈ, ਜਿਸ 'ਚ ਇੰਪਲਾਈਜ਼ ਫੈਡਰੇਸ਼ਨ ਪਹਿਲਵਾਲ ਦੇ ਪ੍ਰਧਾਨ ਜਸਵਿੰਦਰ ਸਿੰਘ, ਬਘੇਲ ਸਿੰਘ ਪ੍ਰਧਾਨ ਟੀ.ਐਸ.ਯੂ, ਮਨਜੀਤ ਸਿੰਘ ਪ੍ਰਧਾਨ ਏਟਕ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦੇ ਨਿਕੰਮੇ ਪ੍ਰਬੰਧਾਂ ਕਾਰਨ ਪੰਜਾਬ 'ਚ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ ਤੇ ਲੋਕਾਂ ਵਲੋਂ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਬਿਜਲੀ ਗਰਿੱਡਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਤੇ ਬਿਜਲੀ ਮੁਲਾਜ਼ਮਾਂ ਨਾਲ ਲੋਕਾਂ ਵਲੋਂ ਦੁਰਵਿਹਾਰ ਕੀਤਾ ਜਾ ਰਿਹਾ ਹੈ | ਉਨ•ਾਂ ਕਿਹਾ ਕਿ ਮੁਲਾਜ਼ਮਾਂ ਵਲੋਂ 8 ਘੰਟੇ ਕੰਮ ਕਰਨ 'ਤੇ ਲੁਧਿਆਣਾ 'ਚ ਬਿਜਲੀ ਮੁਲਾਜ਼ਮਾਂ ਵਲੋਂ ਸ਼ਿਫ਼ਟ ਡਿਊਟੀ ਕਰਨ ਤੋਂ ਬਾਅਦ ਮੁਲਾਜ਼ਮਾਂ 'ਤੇ ਮੁੜ ਡਿਊਟੀ ਕਰਨ ਦਾ ਬਿਜਲੀ ਨਿਗਮ ਦੀ ਮੈਨੇਜਮੈਂਟ ਵਲੋਂ ਦਬਾਅ ਬਣਾਇਆ ਜਾ ਰਿਹਾ ਹੈ | ਉਨ•ਾਂ ਕਿਹਾ ਕਿ ਜੇਕਰ ਬਿਜਲੀ ਮੁਲਾਜ਼ਮ ਅਜਿਹਾ ਕਰਨ ਤੋਂ ਇਨਕਾਰ ਕਰਦੇ ਹਨ ਤਾਂ ਉਨ੍ਹਾਂ ਨੂੰ ਬਿਜਲੀ ਨਿਗਮ ਦੀ ਮੈਨੇਜਮੈਂਟ ਵਲੋਂ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਜਾ ਰਿਹਾ ਹੈ, ਜਿਸ ਦਾ ਬਿਜਲੀ ਮੁਲਾਜ਼ਮਾਂ 'ਚ ਭਾਰੀ ਰੋਸ ਹੈ | ਇਸ ਮੌਕੇ ਸਿਮਰਨਜੀਤ ਸਿੰਘ ਮੀਤ ਪ੍ਰਧਾਨ, ਇੰਜ. ਕੁਲਵੀਰ ਸਿੰਘ, ਇੰਜ. ਕਰਨ ਐਡੀਸ਼ਨਲ ਐੱਸ.ਡੀ.ਓ, ਅਮਨਪ੍ਰੀਤ ਸਿੰਘ ਐੱਲ.ਡੀ.ਸੀ., ਬਲਵਿੰਦਰ ਕੌਰ ਯੂ.ਡੀ.ਸੀ., ਸੁਨੀਲ ਪਾਂਡੇ ਕੈਸ਼ੀਅਰ, ਨਰਿੰਦਰ ਕੁਮਾਰ ਜੇ.ਈ., ਰਮਤੇਜ ਸਿੰਘ ਸਲਾਹਕਾਰ, ਰਵਿੰਦਰ ਸਿੰਘ, ਸੰਦੀਪ ਕੁਮਾਰ ਲਾਈਨਮੈਨ, ਜਸਵੀਰ ਸਿੰਘ ਲਾਈਨਮੈਨ, ਸੁਰਜੀਤ ਸਿੰਘ ਲਾਈਨਮੈਨ, ਰਵਿੰਦਰ ਸਿੰਘ ਅੱੈਸ.ਐੱਸ.ਏ., ਸੰਦੀਪਪਾਲ ਸਿੰਘ ਐਸ.ਐਸ.ਏ. ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੰਧਵਾਲ ਨੂੰ ਜਾਣ ਵਾਲੀ ਸੰਪਰਕ ਸੜਕ 'ਤੇ ਬਿਨਾਂ ਢੱਕਣ ਵਾਲੇ ਹੋਲ ਕਰਕੇ ਵਾਪਰ ਸਕਦਾ ਹਾਦਸਾ ਅਗਲੀ ਖ਼ਬਰ ਮੌਕਾ ਪ੍ਰਸਤ ਰਾਜਨੀਤੀ ਬੇਨਕਾਬ ਪੰਜਾਬ ਦੇ ਲੋਕ ਧੋਖੇਬਾਜ਼ਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ- ਜਸਵੰਤ ਬਿੱਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।