ਹੁਸ਼ਿਆਰਪੁਰ, 29 ਅਪ੍ਰੈਲ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਵੱਖ-ਵੱਖ ਤਰ੍ਹਾਂ ਦੇ 2 ਪਿਸਤੌਲ ਤੇ ਚਾਰ ਕਾਰਤੂਸ ਬਰਾਮਦ ਕੀਤੇ ਹਨ | ਕਥਿਤ ਦੋਸ਼ੀਆਂ ਦੀ ਪਹਿਚਾਣ ਰਣਜੀਤ ਸਿੰਘ ਤੇ ਫੁੰਮਣ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ | ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ |