ਹੁਸ਼ਿਆਰਪੁਰ, 29 ਅਪ੍ਰੈਲ (ਬਲਜਿੰਦਰਪਾਲ ਸਿੰਘ)-ਮਾਲ ਵਿਭਾਗ 'ਚ ਤਾਇਨਾਤ ਕਾਨੂੰਗੋ ਵਰਿੰਦਰ ਕੁਮਾਰ ਰੱਤੀ ਨੂੰ ਵਿਭਾਗ ਵਲੋਂ ਪਦ-ਉੱਨਤ ਕਰਦਿਆਂ ਨਾਇਬ ਤਹਿਸੀਲਦਾਰ ਬਣਾਇਆ ਗਿਆ | ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਸਰਕਾਰ ਵਲੋਂ ਜਾਰੀ ਹੁਕਮਾਂ 'ਚ ਸੀਨੀਅਰਤਾ ਦੇ ਆਧਾਰ 'ਤੇ ਇਹ ਤਰੱਕੀ ਦਿੱਤੀ ਗਈ | ਉਨ੍ਹਾਂ ਦੇ ਨਾਇਬ ਤਹਿਸੀਲਦਾਰ ਬਣਨ 'ਤੇ ਉਨ੍ਹਾਂ ਦੇ ਪਰਿਵਾਰ ਅਤੇ ਸ਼ਹਿਰ ਵਾਸੀਆਂ 'ਚ ਖ਼ੁਸ਼ੀ ਦੀ ਲਹਿਰ ਹੈ | ਤਰੱਕੀ ਮਿਲਣ 'ਤੇ ਵਰਿੰਦਰ ਕੁਮਾਰ ਰੱਤੀ ਨੇ ਸਰਕਾਰ ਅਤੇ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਤਰੱਕੀ ਸਬੰਧੀ ਆਰਡਰ ਮਿਲੇ ਹਨ ਅਤੇ ਉਨ੍ਹਾਂ ਨੂੰ ਜਲਦ ਹੀ ਸਟੇਸ਼ਨ ਵੀ ਅਲਾਟ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪਹਿਲਾਂ ਵਾਂਗ ਹੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਇਸ ਗੱਲ ਦਾ ਖ਼ਾਸ ਖਿਆਲ ਰੱਖਿਆ ਜਾਵੇਗਾ ਕਿ ਤਹਿਸੀਲ 'ਚ ਕੰਮ ਕਰਵਾਉਣ ਸਮੇਂ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ |