15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਚੁੱਕੀ ਹੈ– ਮੁਨੀਸ਼ ਚੱਢਾ

ਅਜੀਤ ਡੈਸਕ 30-04-2026
ਤਲਵਾੜਾ, 29 ਅਪ੍ਰੈਲ (ਅਜੀਤ ਪ੍ਰਤੀਨਿਧੀ)-ਸੀਨੀਅਰ ਕਾਂਗਰਸੀ ਨੇਤਾ ਹਲਕਾ ਦਸੂਹਾ ਮੁਨੀਸ਼ ਚੱਢਾ ਐੱਮ. ਸੀ. ਨਗਰ ਪੰਚਾਇਤ ਤਲਵਾੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿਚ ਅਮਨ ਅਮਨ ਸੁਰੱਖਿਆ ਨੂੰ ਲੈ ਕੇ ਸਰਕਾਰ ਨੂੰ ਕੋਈ ਫ਼ਿਕਰ ਨਹੀਂ ਹੈ | ਉਨ੍ਹਾਂ ਕਿਹਾ ਕਿ ਹਰ ਆਏ ਦਿਨ ਦਿਲ ਦਹਿਲਾ ਦੇਣ ਵਾਲੀਆਂ ਘਟਨਾਵਾਂ 'ਆਪ' ਸਰਕਾਰ ਦੇ ਰੰਗਲੇ ਪੰਜਾਬ ਦਾ ਚਿਹਰਾ ਨੰਗਾ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦੇਣਾ, ਇਹ ਦਰਸਾਉਂਦਾ ਹੈ ਕਿ ਲੋਕਾਂ ਦੀ ਸੁਰੱਖਿਆ ਹੁਣ ਪੰਜਾਬ ਸਰਕਾਰ ਦੇ ਵੱਸ ਦੀ ਗੱਲ ਹੀ ਨਹੀਂ | ਸੂਬੇ ਵਿਚ ਬੀਤੇ ਦਿਨ ਦਿਹਾੜੇ ਕਤਲ ਹੋ ਰਹੇ ਹਨ, ਕਿਤੇ ਵਪਾਰੀਆਂ ਕੋਲੋਂ ਪੈਸੇ ਮੰਗ ਰਹੇ ਹਨ | ਇਹ ਘਟਨਾਵਾਂ ਹੋਣਾ ਆਮ ਗੱਲ ਹੋ ਗਈਆਂ ਹਨ | ਉਨ•ਾਂ ਕਿਹਾ ਕਿ ਸਵਾਲ ਇਹ ਹੈ ਕਿ ਪੁਲਿਸ ਪ੍ਰਸ਼ਾਸਨ ਕਿਹੜੀ ਗੂੜ੍ਹੀ ਨੀਂਦ ਸੁੱਤਾ ਪਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਡਰ ਦੇ ਸਾਏ ਹੇਠ ਜੀਣ ਲਈ ਮਜਬੂਰ ਹਨ ਅਤੇ ਸਰਕਾਰ ਸਿਰਫ਼ ਮਸ਼ਹੂਰੀਆਂ ਵਿਚ ਵਿਅਸਤ ਹੈ | ਇਸ ਮੌਕੇ ਸ੍ਰੀ ਚੱਢਾ ਨਾਲ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸੇਵਾ ਮੁਕਤੀ 'ਤੇ ਵਿਸ਼ੇਸ਼:– ਨਰਿੰਦਰ ਕੁਮਾਰ ਜੋਸ਼ੀ ਅਗਲੀ ਖ਼ਬਰ ਕਾਨੂੰਗੋ ਵਰਿੰਦਰ ਕੁਮਾਰ ਰੱਤੀ ਨਾਇਬ ਤਹਿਸੀਲਦਾਰ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।