ਟਾਂਡਾ ਉੜਮੁੜ, 29 ਅਪ੍ਰੈਲ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਵਿਖੇ ਬੱਚਿਆਂ ਦੀ ਗਰੈਜੂਏਸ਼ਨ ਸੈਰੇਮਨੀ ਕਰਵਾਈ ਗਈ | ਸੰਸਥਾ ਦੀ ਪਿ੍ੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਵਿਚ ਇਸ ਪ੍ਰੋਗਰਾਮ ਦੌਰਾਨ ਛੋਟੇ-ਛੋਟੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਬੱਚਿਆਂ ਦੇ ਮਾਪੇ ਵੀ ਹੰੁਮ-ਹੰੁਮਾ ਕੇ ਬੱਚਿਆਂ ਦਾ ਹੌਸਲਾ ਵਧਾਉਣ ਪੁੱਜੇ | ਬੱਚਿਆਂ ਵਲੋਂ ਇਸ ਮੌਕੇ 'ਤੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਖ਼ਾਸ ਤੌਰ 'ਤੇ ਚੇਅਰਮੈਨ ਤਰਲੋਚਨ ਸਿੰਘ ਨੇ ਸ਼ਿਰਕਤ ਕੀਤੀ | ਉਨ੍ਹਾਂ ਨੇ ਗਿਆਨ ਜੋਤੀ ਜਾਗਰਿਤ ਕਰਕੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ਉਨ੍ਹਾਂ ਮਾਪਿਆਂ ਨੂੰ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਜ਼ਿੰਦਗੀ ਦਾ ਹਰ ਇਕ ਪੜਾਅ ਬੱਚੇ ਲਈ ਇੱਕ ਨਵੀਂ ਸੇਧ ਲੈ ਕੇ ਆਉਂਦਾ ਹੈ ਅਤੇ ਅੱਜ ਦੀ ਇਹ ਗਰੈਜੂਏਸ਼ਨ ਸੈਰਾਮਨੀ ਦਾ ਪ੍ਰੋਗਰਾਮ ਬੱਚਿਆਂ ਦਾ ਹੌਸਲਾ ਵਧਾਉਣ ਲਈ ਇਕ ਅਹਿਮ ਭੂਮਿਕਾ ਨਿਭਾਵੇਗਾ ਅਤੇ ਉਨ੍ਹਾਂ ਦੇ ਭਵਿੱਖ ਲਈ ਪ੍ਰੇਰਨਾ ਸਰੋਤ ਸਾਬਤ ਹੋਵੇਗਾ | ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਦੇ ਸਾਂਝੇ ਯਤਨਾਂ ਨਾਲ ਹੀ ਬੱਚਾ ਆਪਣੀ ਜ਼ਿੰਦਗੀ ਵਿਚ ਅੱਗੇ ਵੱਧ ਸਕਦਾ ਹੈ | ਇਸ ਮੌਕੇ 'ਤੇ ਪਿ੍ੰਸੀਪਲ ਮੁਨੀਸ਼ਾ ਸੰਗਰ ਨੇ ਵੀ ਬੱਚਿਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦਾ ਇਸ ਪ੍ਰੋਗਰਾਮ ਵਿਚ ਪਹੁੰਚਣ 'ਤੇ ਧੰਨਵਾਦ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ਨੇ ਸੀ.ਸੀ.ਏ. ਵਿਭਾਗ ਦੇ ਅਧਿਆਪਕ ਪਰਮਜੀਤ ਕੌਰ, ਸੁਮਿਤ ਕੌਰ ਤੇ ਬਲਜੀਤ ਕੌਰ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਇਸ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਿ੍ਹਆ | ਇਸ ਮੌਕੇ ਮੈਨੇਜਰ ਗਜਿੰਦਰ ਪਾਲ ਸਿੰਘ ਅਤੇ ਤਰਨ ਸੈਣੀ, ਰਿਸੋਰਸ ਕੋਆਰਡੀਨੇਟਰ ਬਿਕਰਮਜੀਤ ਸਿੰਘ ਭੇਲਾ, ਜਗਬੰਧਨ ਸਿੰਘ, ਰਵਿੰਦਰ ਕੁਮਾਰ, ਅਮਰਜੀਤ ਕੌਰ ਸੈਣੀ, ਵਿਸ਼ਾਲੀ, ਇਕਬਾਲ, ਰਾਜਵੀਰ ਕੌਰ, ਪਰਵੀਨ, ਰੁਪਿੰਦਰ, ਪੂਜਾ, ਸ਼ਵੇਤਾ, ਈਸ਼ਾ, ਮਨਦੀਪ, ਅਮਨ, ਸੁਮਿੰਦਰ, ਰਾਜਵਿੰਦਰ, ਅਰਚਨਾ, ਸੁਮਨ, ਨੇਹਾ, ਹਰਜੀਤ ਸਿੰਘ, ਗੁਰਦੇਵ ਸਿੰਘ, ਅਜੇ, ਸੁਰੇਸ਼, ਸੁਸ਼ੀਲ, ਬਲਦੇਵ, ਪੰਕਜ ਤੇ ਸਟਾਫ਼ ਮੈਂਬਰ ਹਾਜ਼ਰ ਸਨ |