ਮੁਕੇਰੀਆਂ, 29 ਅਪ੍ਰੈਲ (ਰਾਮਗੜ੍ਹੀਆ)-ਮੁਕੇਰੀਆਂ ਵਿਖੇ ਆਮ ਆਦਮੀ ਪਾਰਟੀ ਦੇ ਦੁਆਬਾ ਜ਼ੋਨ ਪ੍ਰਧਾਨ ਮਹਿਲਾ ਵਿੰਗ ਹਰਜੀਤ ਕੌਰ ਦੀ ਅਗਵਾਈ ਹੇਠ ਮਹਿਲਾ ਵਰਕਰਾਂ ਦੀ ਮੀਟਿੰਗ ਹੋਈ | ਇਸ ਮੌਕੇ ਹਲਕਾ ਇੰਚਾਰਜ 'ਆਪ' ਪ੍ਰੋ. ਜੀ. ਐੱਸ. ਮੁਲਤਾਨੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਦੌਰਾਨ ਮੀਟਿੰਗ ਵਿਚ ਪਹੁੰਚੀਆਂ ਮਹਿਲਾਵਾਂ ਨੇ ਪ੍ਰੋ. ਮੁਲਤਾਨੀ ਨੂੰ ਸਨਮਾਨਿਤ ਕੀਤਾ | ਉਨ੍ਹਾਂ ਪ੍ਰੋ. ਮੁਲਤਾਨੀ ਨੂੰ ਯਕੀਨ ਦਵਾਇਆ ਕਿ ਉਹ ਹਲਕੇ ਦੇ ਪਿੰਡ-ਪਿੰਡ ਅਤੇ ਵਾਰਡਾਂ ਵਿਚ ਜਾ ਕੇ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰਨਗੀਆਂ ਅਤੇ ਆਮ ਆਦਮੀ ਪਾਰਟੀ ਚੜ੍ਹਦੀ ਕਲਾ ਲਈ ਦਿਨ-ਰਾਤ ਇੱਕ ਕਰ ਦੇਣਗੀਆਂ | ਉਨ੍ਹਾਂ ਆਮ ਆਦਮੀ ਸਰਕਾਰ ਵਲੋਂ 1000 ਤੇ 1500 ਮਿਲਣ 'ਤੇ ਖ਼ੁਸ਼ੀ ਜ਼ਾਹਿਰ ਕੀਤੀ ਹੈ | ਪ੍ਰੋ. ਮੁਲਤਾਨੀ ਨੇ ਮੀਟਿੰਗ ਵਿਚ ਹਾਜ਼ਰ ਬੀਬੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਪੂਰਾ ਬਣਦਾ ਮਾਨ ਸਨਮਾਨ 'ਆਪ' ਮਹਿਲਾ ਵਰਕਰਾਂ ਨੂੰ ਦਿੱਤਾ ਜਾਵੇਗਾ | ਇਸ ਮੌਕੇ ਹਰਜੀਤ ਕੌਰ ਲੋਟੀਆ ਦੋਆਬਾ ਜ਼ੋਨ ਪ੍ਰਧਾਨ ਇਸਤਰੀ ਵਿੰਗ, ਸੰਤੋਸ਼ ਸੈਣੀ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਸਰਬਜੀਤ ਕੌਰ ਹਲਕਾ ਕੋਆਰਡੀਨੇਟਰ ਲੇਡੀਜ਼ ਵਿੰਗ, ਹਰਜੀਤ ਸਿੰਘ ਸਹੋਤਾ ਮਾਰਕੀਟ ਕਮੇਟੀ ਚੇਅਰਮੈਨ, ਸੁਰਿੰਦਰ ਠਾਕੁਰ ਪ੍ਰਧਾਨ ਜਨਰਲ ਕੈਟਾਗਰੀ, ਜਤਿੰਦਰ ਸ਼ਰਮਾ ਬਲਾਕ ਪ੍ਰਧਾਨ, ਬੈਨੀ ਰਾਣਾ ਬਲਾਕ ਸੰਮਤੀ ਮੈਂਬਰ ਤੇ ਹੋਰ 'ਆਪ' ਵਰਕਰ ਹਾਜ਼ਰ ਸਨ |