ਟਾਂਡਾ ਉੜਮੁੜ, 29 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਦੀ ਸਿਆਸਤ ਵਿਚ ਨਵੀਂ ਦਿਸ਼ਾ ਵੱਲ ਵਧ ਰਹੇ ਕਦਮਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਵਾਰਿਸ ਪੰਜਾਬ ਜਥੇਬੰਦੀ ਅਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦਰਮਿਆਨ ਬਣ ਰਹੇ ਆਪਸੀ ਤਾਲਮੇਲ ਦਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕਾਰਜਕਾਰੀ ਪ੍ਰਧਾਨ ਮਾਸਟਰ ਕੁਲਦੀਪ ਸਿੰਘ ਮਸੀਤੀ ਵੱਲੋਂ ਦਿਲੋਂ ਸਵਾਗਤ ਕੀਤਾ ਗਿਆ ਹੈ | ਪੈੱ੍ਰਸ ਨੂੰ ਜਾਰੀ ਬਿਆਨ ਵਿਚ ਮਾ. ਕੁਲਦੀਪ ਸਿੰਘ ਮਸੀਤੀ ਨੇ ਕਿਹਾ ਕਿ ਪੰਥਕ ਅਤੇ ਲੋਕ ਹਿਤਾਂ ਦੀ ਰੱਖਿਆ ਲਈ ਸਮੂਹ ਅਕਾਲੀ ਧਿਰਾਂ ਦਾ ਇਕੱਠੇ ਹੋਣਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਕਿਹਾ ਕਿ ਵੱਖ-ਵੱਖ ਧਿਰਾਂ ਵਿਚਕਾਰ ਤਾਲਮੇਲ ਨਾਲ ਨਾ ਸਿਰਫ਼ ਸਿੱਖ ਕੌਮ ਦੀ ਆਵਾਜ਼ ਹੋਰ ਮਜ਼ਬੂਤ ਹੋਵੇਗੀ, ਸਗੋਂ ਪੰਜਾਬ ਦੇ ਮਸਲਿਆਂ ਨੂੰ ਵੀ ਢੰਗ ਨਾਲ ਉਠਾਇਆ ਜਾ ਸਕੇਗਾ | ਉਨ੍ਹਾਂ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਿੱਜੀ ਵਿਰੋਧਾਂ ਤੋਂ ਉੱਪਰ ਉੱਠ ਕੇ ਸਾਰੀਆਂ ਪੰਥਕ ਤਾਕਤਾਂ ਨੂੰ ਇੱਕ ਮੰਚ 'ਤੇ ਇਕੱਠਾ ਹੋਣਾ ਚਾਹੀਦਾ ਹੈ, ਤਾਂ ਜੋ ਪੰਜਾਬ, ਪੰਜਾਬੀਅਤ ਅਤੇ ਪੰਥ ਦੇ ਹਿਤਾਂ ਦੀ ਰੱਖਿਆ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ, ਨੌਜਵਾਨਾਂ ਦੇ ਭਵਿੱਖ ਅਤੇ ਕਾਨੂੰਨ-ਵਿਵਸਥਾ ਵਰਗੇ ਮੁੱਦਿਆਂ ਨੂੰ ਹੱਲ ਕਰਨ ਲਈ ਇੱਕਜੁੱਟ ਹੋ ਕੇ ਸੰਘਰਸ਼ ਕਰਨਾ ਲਾਜ਼ਮੀ