ਗੜ੍ਹਸ਼ੰਕਰ, 29 ਅਪ੍ਰੈਲ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੂਬੇ 'ਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਹਲਕਾ ਪੱਧਰ 'ਤੇ ਧਰਨੇ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਪਾਰਟੀ ਦੇ ਸੱਦੇ 'ਤੇ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ 30 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਬਿਜਲੀ ਕੱਟਾਂ ਦੇ ਵਿਰੋਧ ਵਿਚ ਐੱਸ.ਡੀ.ਐੱਮ. ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ |