15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸ਼ੂਟਿੰਗ ਚੈਂਪੀਅਨਸ਼ਿਪ 'ਚ ਦਿੱਲੀ ਇੰਟਰਨੈਸ਼ਨਲ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 30-04-2026
ਹੁਸ਼ਿਆਰਪੁਰ, 29 ਅਪ੍ਰੈਲ (ਬਲਜਿੰਦਰਪਾਲ ਸਿੰਘ)-ਇਨੋਸੈਂਟ ਹਾਰਟਸ ਸਕੂਲ ਜਲੰਧਰ ਵਿਖੇ ਹੋਈ ਸ਼ੂਟਿੰਗ ਚੈਂਪੀਅਨਸ਼ਿਪ 'ਚ ਦਿੱਲੀ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਦੌਰਾਨ ਸਕੂਲ ਦੇ ਕੁੱਲ 20 ਵਿਦਿਆਰਥੀਆਂ ਨੇ ਚੈਂਪੀਅਨਸ਼ਿਪ 'ਚ ਭਾਗ ਲਿਆ, ਜਿਨ੍ਹਾਂ 'ਚੋਂ 14 ਖਿਡਾਰੀਆਂ ਨੇ ਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ | ਅੰਡਰ-19 (ਲੜਕੀਆਂ) 'ਚ ਫਲਕ ਨੇ ਸੋਨੇ ਦਾ ਤਗਮਾ, ਅੰਡਰ-17 (ਲੜਕੀਆਂ) 'ਚ ਗੁੰਜਨ ਨੇ ਸੋਨੇ ਦਾ ਤਗਮਾ, ਜਦਕਿ ਲਾਵਣਿਆ ਨੇ ਚਾਂਦੀ ਅਤੇ ਜੈਸਿਕਾ ਨੇ ਕਾਂਸੀ ਦਾ ਤਗਮਾ ਜਿੱਤਿਆ | ਅੰਡਰ-14 (ਲੜਕੀਆਂ) 'ਚ ਲਵਿਸ਼ ਨੇ ਕਾਂਸੀ ਦਾ ਤਗਮਾ, ਅੰਡਰ-12 (ਲੜਕੀਆਂ) 'ਚ ਗੁਰਮੂਰਤ ਨੇ ਸੋਨੇ ਦਾ ਤਗਮਾ ਅਤੇ ਗਰਿਮਾ ਨੇ ਚਾਂਦੀ ਦਾ ਤਗਮਾ ਜਿੱਤਿਆ | 'ਲਿਟਲ ਚੈਂਪ' ਵਰਗ 'ਚ ਅਮਿਤ ਅਗਨੀਹੋਤਰੀ ਨੇ ਕਾਂਸੀ ਦਾ ਤਗਮਾ ਜਿੱਤਿਆ | ਟੀਮ ਮੁਕਾਬਲੇ 'ਚ ਵੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਤਾਲਮੇਲ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਅੰਡਰ-17 (ਲੜਕੀਆਂ) 'ਚ ਹੰਸ਼ਿਕਾ, ਜੈਸਿਕਾ ਅਤੇ ਗੁੰਜਨ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ | ਅੰਡਰ-14 (ਲੜਕੇ) 'ਚ ਸਾਹਿਲ, ਨਿਸ਼ਛਲ ਅਤੇ ਜੈਦਿੱਤਿਆ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਅਨੁਜ ਤੋਲਾ ਅਤੇ ਅਮਿਤ ਤੋਲਾ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕੋਚ ਸ਼ੌਰਿਆ ਸੈਣੀ ਦੇ ਮਾਰਗਦਰਸ਼ਨ ਦੀ ਸ਼ਲਾਘਾ ਕੀਤੀ | ਉਨ•ਾਂ ਕਿਹਾ ਕਿ ਇਹ ਸਫਲਤਾ ਖਿਡਾਰੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਨ ਦਾ ਨਤੀਜਾ ਹੈ | ਪਿ੍ੰਸੀਪਲ ਮਾਰਿਆ ਜਾੱਨ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਵਿਧਾਇਕ ਰਾਜਾ ਵਲੋਂ ਹਲਕਾ ਟਾਂਡਾ ਦੇ 22 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਭੇਟ ਅਗਲੀ ਖ਼ਬਰ ਸ਼ਰਾਬ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।