15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

'ਆਪ' ਆਗੂਆਂ ਨੇ ਘੁਟਨ ਮਹਿਸੂਸ ਕਰਕੇ ਛੱਡੀ ਪਾਰਟੀ, ਬਿਨਾਂ ਸ਼ਰਤ ਭਾਜਪਾ 'ਚ ਹੋਏ ਸ਼ਾਮਿਲ- ਵਿਜੇ ਸਾਂਪਲਾ

ਅਜੀਤ ਡੈਸਕ 30-04-2026
ਟਾਂਡਾ ਉੜਮੁੜ, 29 ਅਪ੍ਰੈਲ (ਭਗਵਾਨ ਸਿੰਘ ਸੈਣੀ)-ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਟਾਂਡਾ ਵਿਖੇ ਲੋਕਾਂ ਦੀ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਸਮਾਧਾਨ ਕਰਦੇ ਹੋਏ ਇਕ ਪੈੱ੍ਰਸ ਕਾਨਫ਼ਰੰਸ ਦੌਰਾਨ ਆਮ ਆਦਮੀ ਪਾਰਟੀ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀ ਦੇ ਰਾਜ-ਸਭਾ ਮੈਂਬਰਾਂ ਵਲੋਂ ਲਗਾਤਾਰ ਛੱਡਿਆ ਜਾਣਾ, ਅੰਦਰੂਨੀ ਬੇਚੈਨੀ ਤੇ ਅਸੰਤੁਸ਼ਟੀ ਦਾ ਸਾਫ਼ ਸਬੂਤ ਹੈ | ਉਨ੍ਹਾਂ ਕਿਹਾ ਕਿ ਜਿਹੜੇ ਆਗੂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਏ ਹਨ, ਉਹ ਲੰਮੇ ਸਮੇਂ ਤੋਂ ਪਾਰਟੀ ਵਿਚ 'ਘੁੱਟਣ' ਮਹਿਸੂਸ ਕਰ ਰਹੇ ਸਨ ਅਤੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਸੀ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਵੱਖ-ਵੱਖ ਮੁੱਦਿਆਂ 'ਤੇ ਪਰੇਸ਼ਾਨ ਹਨ, ਪਰ ਸਰਕਾਰ ਵਲੋਂ ਉਨ੍ਹਾਂ ਨੂੰ ਰਾਹਤ ਦੇਣ ਲਈ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ | ਇਸੀ ਕਾਰਨ ਇਹ ਆਗੂ ਬਿਨਾਂ ਕਿਸੇ ਸ਼ਰਤ ਦੇ ਬੀ.ਜੇ.ਪੀ. ਨਾਲ ਜੁੜੇ ਹਨ | ਵਿਜੇ ਸਾਂਪਲਾ ਨੇ ਦੋਹਰਾ ਮਾਪਦੰਡ ਅਪਣਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜਦੋਂ ਹੋਰ ਪਾਰਟੀਆਂ ਦੇ ਆਗੂ 'ਆਪ' ਵਿਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਦਾ ਖੁੱਲ੍ਹ ਕੇ ਸਵਾਗਤ ਕੀਤਾ ਜਾਂਦਾ ਹੈ, ਪਰ ਜਦੋਂ ਆਪਣੇ ਹੀ ਰਾਜ-ਸਭਾ ਮੈਂਬਰ ਪਾਰਟੀ ਛੱਡਦੇ ਹਨ ਤਾਂ ਉਨ੍ਹਾਂ ਨੂੰ Tਗ਼ੱਦਾਰU ਕਰਾਰ ਦਿੱਤਾ ਜਾਂਦਾ ਹੈ, ਜੋ ਕਿ ਲੋਕਤੰਤਰਿਕ ਮੂਲਿਆਂ ਦੇ ਖ਼ਿਲਾਫ਼ ਹੈ | ਉਨ੍ਹਾਂ ਇਹ ਵੀ ਕਿਹਾ ਕਿ ਬੇਰੁਜ਼ਗਾਰੀ ਦੀ ਸਮੱਸਿਆ ਜਿਉਂ ਦੀ ਤਿਉਂ ਬਰਕਰਾਰ ਹੈ, ਕਿਸਾਨ ਅਤੇ ਸਰਕਾਰੀ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਦੇ ਰਹੇ ਹਨ | ਇਕ ਪਾਸੇ ਸਰਕਾਰ ਕੋਲ ਮੁਲਾਜ਼ਮਾਂ ਨੂੰ ਡੀ ਏ ਦੇਣ ਲਈ ਪੈਸੇ ਨਹੀਂ ਹਨ, ਜਦਕਿ ਦੂਜੇ ਪਾਸੇ ਵੱਖ-ਵੱਖ ਲੋਕ-ਲੁਭਾਉਣੀਆਂ ਯੋਜਨਾਵਾਂ ਦੇ ਐਲਾਨ ਕੀਤੇ ਜਾ ਰਹੇ ਹਨ, ਜੋ ਹਕੀਕਤ ਨਾਲ ਮੇਲ ਨਹੀਂ ਖਾਂਦੇ | ਅਖੀਰ 'ਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸਰਕਾਰ ਦੀ ਅਸਲੀ ਕਾਰਗੁਜ਼ਾਰੀ ਨੂੰ ਸਮਝ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਦਾ ਕਰਾਰਾ ਜਵਾਬ ਦੇਵੇਗੀ | ਇਸ ਮੌਕੇ ਇਲਾਕੇ ਦੇ ਲੋਕ ਭਾਰੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ 'ਚ ਵਿਦਾਇਗੀ ਸਮਾਗਮ 'ਯਾਦਾਂ ਦਾ ਸੁਹਾਵਣਾ ਸਫ਼ਰ' ਕਰਵਾਇਆ ਅਗਲੀ ਖ਼ਬਰ ਕੈਨੇਡਾ ਦੀ ਆਰਮੀ 'ਚ ਉੱਚ ਅਹੁਦਾ ਹਾਸਿਲ ਕਰਕੇ ਰਜਤ ਭੱਲਾ ਨੇ ਹਰਿਆਣਾ ਦਾ ਮਾਣ ਵਧਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।