15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ 'ਚ ਵਿਦਾਇਗੀ ਸਮਾਗਮ 'ਯਾਦਾਂ ਦਾ ਸੁਹਾਵਣਾ ਸਫ਼ਰ' ਕਰਵਾਇਆ

ਅਜੀਤ ਡੈਸਕ 30-04-2026
ਹੁਸ਼ਿਆਰਪੁਰ, 29 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ. ਏ. ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ. ਐਮ. ਭੱਲਾ ਤੇ ਐਡਵੋਕੇਟ ਨਵਰੋਜ਼ ਸ਼ਰਮਾ ਸਕੱਤਰ ਐਜੂਕੇਸ਼ਨ ਕਾਲਜ ਦੇ ਮਾਰਗ ਦਰਸ਼ਨ 'ਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ ਪਿ੍ੰਸੀਪਲ ਡਾ: ਵਿਧੀ ਭੱਲਾ ਦੀ ਅਗਵਾਈ 'ਚ ਐੱਮ.ਐੱਡ. ਤੇ ਬੀ.ਐੱਡ. ਸਮੈਸਟਰ ਦੂਜਾ ਦੇ ਵਿਦਿਆਰਥੀਆਂ ਨੇ ਐਮ.ਐੱਡ. ਤੇ ਬੀ.ਐੱਡ. ਸਮੈਸਟਰ ਚੌਥਾ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ-2026 'ਯਾਦਾਂ ਦਾ ਸੁਹਾਵਣਾ ਸਫ਼ਰ' ਕਰਵਾਇਆ ਗਿਆ | ਸਮਾਗਮ ਦਾ ਆਗਾਜ਼ ਗਾਇਤਰੀ ਮੰਤਰ ਦੇ ਉਚਾਰਣ ਨਾਲ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਨੇ ਪੰਜਾਬੀ ਗੀਤਾਂ 'ਤੇ ਨਾਚ, ਮਨੋਰੰਜਕ ਬੁਝਾਰਤਾਂ, ਗੀਤ ਤੇ ਚੁਟਕਲਿਆਂ ਦੀ ਸ਼ਾਨਦਾਰ ਪੇਸ਼ਕਾਰੀ ਦਿੱਤੀ | ਐਮ.ਐਡ ਸਮੈਸਟਰ ਦੂਜਾ ਦੇ ਵਿਦਿਆਰਥੀ ਰਿਤਿਕ ਤੇ ਗੁਰਸੇਵਕ ਨੇ ਗੀਤਾਂ ਨਾਲ ਮਹਿਫ਼ਲ ਨੂੰ ਹੋਰ ਰੁਸ਼ਨਾਇਆ | ਇਸ ਮੌਕੇ ਸਮੈਸਟਰ ਚੌਥਾ ਦੇ ਵਿਦਿਆਰਥੀਆ ਨੇ ਕਾਲਜ 'ਚ ਬਿਤਾਏ ਦੋ ਸਾਲਾਂ ਦੇ ਸੁਨਹਿਰੀ ਦਿਨਾਂ ਨੂੰ ਯਾਦ ਕਰਦਿਆਂ ਆਪਣੇ ਅਨੁਭਵ ਸਾਂਝੇ ਕੀਤੇ | ਵਿਦਿਆਰਥੀਆਂ ਨੇ ਅਧਿਆਪਕਾਂ ਦੇ ਸਨਮਾਨ 'ਚ ਸ਼ਬਦ ਬੋਲਦਿਆਂ ਉਨ੍ਹਾਂ ਨੂੰ ਇਸ ਮੁਕਾਮ 'ਤੇ ਪਹੁੰਚਾਉਣ ਲਈ ਉਨ•ਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕਰਵਾਏ ਮੁਕਾਬਲੇ 'ਚ ਅਮਨਜੋਤ ਨੂੰ ਮਿਸ ਫੇਅਰਵੈੱਲ ਤੇ ਸੰਦੀਪ ਨੰੂ ਮਿਸਟਰ ਫੇਅਰਵੈੱਲ ਦਾ ਖ਼ਿਤਾਬ ਦਿੱਤਾ ਗਿਆ | ਬਿੰਨੀ ਤੇ ਹੈਰਿਸ਼ ਮੋਹੀ ਨੂੰ ਫ਼ਸਟ ਰਨਰਅੱਪ ਚੁਣਿਆ ਗਿਆ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ ਨੇ ਐੱਮ.ਐੱਡ. ਤੇ ਬੀ.ਐੱਡ. ਸਮੈਸਟਰ ਚੌਥਾ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਤਮ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਵਿਦਾਇਗੀ ਸਮਾਗਮ ਨਹੀਂ, ਬਲਕਿ ਇਕ ਨਵੀਂ ਸ਼ੁਰੂਆਤ ਹੈ | ਸਕੱਤਰ ਆਰ.ਐਮ. ਭੱਲਾ ਨੇ ਕਿਹਾ ਕਿ ਭਵਿੱਖ 'ਚ ਬਹੁਤ ਚੁਨੌਤੀਆਂ ਆਉਂਦੀਆਂ ਹਨ, ਪਰ ਵਿਦਿਆਰਥੀਆਂ ਨੂੰ ਖ਼ੁਦ ਦੀ ਕਾਬਲੀਅਤ 'ਤੇ ਭਰੋਸਾ ਰੱਖਣਾ ਚਾਹੀਦਾ ਹੈ | ਇਸ ਮੌਕੇ ਐਡ: ਨਵਰੋਜ਼ ਸ਼ਰਮਾ ਨੇ ਐੱਮ.ਐੱਡ. ਤੇ ਬੀ.ਐੱਡ. ਸਮੈਸਟਰ ਚੌਥਾ ਦੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਪਿ੍ੰਸੀਪਲ ਡਾ: ਵਿਧੀ ਭੱਲਾ ਨੇ ਐਮ.ਐੱਡ. ਤੇ ਬੀ.ਐੱਡ. ਸਮੈਸਟਰ ਚੌਥਾ ਦੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਨੇ ਪੜ੍ਹਾਈ ਤੇ ਖੇਡਾਂ ਦੇ ਨਾਲ-ਨਾਲ ਹਰੇਕ ਵਿੱਦਿਅਕ ਗਤੀਵਿਧੀ 'ਚ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਸਮਾਗਮ ਦੇ ਆਯੋਜਨ ਲਈ ਐੱਮ.ਐੱਡ. ਤੇ ਬੀ.ਐੱਡ. ਸਮੈਸਟਰ ਦੂਜਾ ਦੇ ਵਿਦਿਆਰਥੀਆਂ ਦੀ ਸ਼ਲਾਘਾ ਵੀ ਕੀਤੀ |
ਪਿਛਲੀ ਖ਼ਬਰ ਸੜਕ ਦੇ ਵਿਚਕਾਰ ਖੜ੍ਹਾ ਖੰਭਾ ਆਵਾਜਾਈ ਲਈ ਬਣ ਰਿਹਾ ਰੁਕਾਵਟ- ਧੀਮਾਨ ਅਗਲੀ ਖ਼ਬਰ 'ਆਪ' ਆਗੂਆਂ ਨੇ ਘੁਟਨ ਮਹਿਸੂਸ ਕਰਕੇ ਛੱਡੀ ਪਾਰਟੀ, ਬਿਨਾਂ ਸ਼ਰਤ ਭਾਜਪਾ 'ਚ ਹੋਏ ਸ਼ਾਮਿਲ- ਵਿਜੇ ਸਾਂਪਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।