ਅੱਡਾ ਸਰਾਂ, 29 ਅਪ੍ਰੈਲ (ਮਸੀਤੀ)-ਗੁਰਦੁਆਰਾ ਬਾਬਾ ਬਿਸ਼ਨ ਸਿੰਘ ਪਿੰਡ ਕੰਧਾਲਾ ਜੱਟਾਂ ਵਿਖੇ ਬਾਬਾ ਜਵਾਹਰ ਦਾਸ ਸੂਸਾਂ ਵਾਲਿਆਂ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਬ੍ਰਾਂਚ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਾਲਿਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ 'ਚ ਗਿਆਨੀ ਸੁਖਵਿੰਦਰ ਸਿੰਘ ਕਥਾਵਾਚਕ ਅਤੇ ਭਾਈ ਜਸਵੀਰ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਤੇ ਕਥਾ-ਵਿਚਾਰਾਂ ਰਾਹੀਂ ਨਿਹਾਲ ਕੀਤਾ | ਇਸ ਮੌਕੇ ਸੰਤ ਬਾਬਾ ਮੱਖਣ ਸਿੰਘ ਕੁੱਲੀ ਬਾਬਾ ਖ਼ੁਸ਼ਦਿਲ ਦਰੀਆ ਵਾਲਿਆਂ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਸੰਗਤਾਂ ਨੂੰ ਗੁਰਬਾਣੀ ਕਥਾ ਵਿਚਾਰ ਰਾਹੀਂ ਨਾਮ ਸਿਮਰਨ ਨਾਲ ਜੁੜਨ ਲਈ ਪ੍ਰੇਰਿਆ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ, ਕੈਪ: ਸੁਰਿੰਦਰ ਸਿੰਘ ਸੀ.ਏ, ਮਨਜੀਤ ਸਿੰਘ ਖ਼ਜ਼ਾਨਚੀ, ਤਜਿੰਦਰ ਸਿੰਘ ਬਿੱਲਾ ਉਪ ਖ਼ਜ਼ਾਨਚੀ, ਸੁਰਿੰਦਰ ਸਿੰਘ ਗੁਗਲੀ, ਸੁਖਨਿੰਦਰ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ, ਇੰਦਰਜੀਤ ਸਿੰਘ, ਬਲਸਾਹਿਬ ਸਿੰਘ, ਤਨਵਪ੍ਰੀਤ ਸਿੰਘ, ਹੈੱਡ ਗ੍ਰੰਥੀ ਰਣਜੀਤ ਸਿੰਘ, ਗ੍ਰੰਥੀ ਦਾਨ ਸਿੰਘ ਅਤੇ ਸਮੂਹ ਸੰਗਤਾਂ ਹਾਜ਼ਰ ਸਨ |