ਹੁਸ਼ਿਆਰਪੁਰ, 29 ਅਪ੍ਰੈਲ (ਬਲਜਿੰਦਰਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਬਦਨਾਮ ਕਰਨ ਲਈ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਦੇ ਦੋਸ਼ 'ਚ ਮਾਂ-ਧੀ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਬਹਾਦਰਪੁਰ ਦੇ ਵਾਸੀ ਵਿਸ਼ਾਲ ਸ਼ਰਮਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਚੰਡੀਗੜ੍ਹ ਦੀ ਵਾਸੀ ਮੰਨਤ ਤਬੜਿਆ ਨੇ ਆਪਣੀ ਮਾਤਾ ਸੀਮਾ ਤਬੜਿਆ ਦੇ ਨਾਲ ਮਿਲ ਕੇ ਉਸ ਨੰੂ ਬਦਨਾਮ ਕਰਨ ਲਈ ਕਥਿਤ ਤੌਰ 'ਤੇ ਸੋਸ਼ਲ ਮੀਡੀਆ 'ਤੇ ਬਲੈਕਮੇਲ ਕਰਕੇ ਜਬਰੀ ਵਸੂਲੀ ਕਰਨ ਲਈ ਧਮਕੀਆਂ ਦਿੱਤੀਆਂ | ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |