15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਦੋਗਲੀਆਂ ਨੀਤੀਆਂ ਕਾਰਨ ਡਿੱਗੇਗੀ 'ਆਪ' ਦੀ ਲੰਕਾ- ਖੰਨਾ

ਅਜੀਤ ਡੈਸਕ 30-04-2026
ਹੁਸ਼ਿਆਰਪੁਰ, 29 ਅਪ੍ਰੈਲ (ਹਰਪ੍ਰੀਤ ਕੌਰ)-ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਨੇ ਰਾਘਵ ਚੱਢਾ ਸਮੇਤ 7 ਸੰਸਦ ਮੈਂਬਰਾਂ ਦਾ ਭਾਜਪਾ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ ਹੈ | ਖੰਨਾ ਨੇ ਕਿਹਾ ਕਿ ਇੰਨੇ ਸੰਸਦ ਮੈਂਬਰਾਂ ਦਾ ਭਾਜਪਾ 'ਚ ਸ਼ਾਮਿਲ ਹੋਣਾ ਆਮ ਆਦਮੀ ਪਾਰਟੀ ਦੀਆਂ ਦੋਗਲੀਆਂ ਨੀਤੀਅੰ ਦਾ ਸਬੂਤ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਦੋਗਲੀਆਂ ਨੀਤੀਆਂ ਦੇ ਚੱਲਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਲੰਕਾ ਡਿੱਗੇਗੀ | ਉਨ੍ਹਾਂ ਕਿਹਾ ਕਿ 'ਆਪ' ਸੁਪਰੀਮੋ ਤੇ ਉਨ੍ਹਾਂ ਦੀ ਕਠਪੁਤਲੀ ਬਣ ਚੁੱਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਹਿਣੀ ਤੇ ਕਰਨੀ ਵਿਚ ਜ਼ਮੀਨ ਆਸਮਾਨ ਦਾ ਫ਼ਰਕ ਹੈ | ਖੰਨਾ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ 'ਚ ਸੰਸਦ ਮੈਂਬਰਾਂ ਦਾ ਭਾਜਪਾ 'ਚ ਸ਼ਾਮਿਲ ਹੋਣਾ ਦਰਸਾਉਂਦਾ ਹੈ ਕਿ 'ਆਪ' ਦੀਆਂ ਨੀਤੀਆਂ ਆਪਣੇ ਪਾਰਟੀ ਵਰਕਰਾਂ ਦੇ ਹਿਤਾਂ 'ਚ ਹੋ ਕੇ ਆਪਣੇ ਨਿੱਜੀ ਸੱਤਾ ਸੁੱਖ ਲਈ ਹੈ | ਉਨ੍ਹਾਂ ਕਿਹਾ ਕਿ ਵਰਕਰ ਤੇ ਜਨਤਾ ਕਿਸੇ ਵੀ ਪਾਰਟੀ ਦਾ ਆਧਾਰ ਹੁੰਦੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਤੇ ਜਨਤਾ ਦੋਹਾਂ ਲਈ ਹਿਤੈਸ਼ੀ ਪਾਰਟੀ ਹੈ |
ਪਿਛਲੀ ਖ਼ਬਰ ਕੋਆਰਡੀਨੇਟਰ ਡਾਕਟਰ ਰਾਜੇਸ਼ ਕੁਮਾਰ ਮਹਾਜਨ ਦਾ ਸਨਮਾਨ ਅਗਲੀ ਖ਼ਬਰ ਅੱਜ ਸੇਵਾ-ਮੁਕਤੀ 'ਤੇ ਵਿਸ਼ੇਸ਼:- ਜਰਨੈਲ ਸਿੰਘ ਸੰਧੂ ਸਹਾਇਕ ਪੋਸਟ ਮਾਸਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।