15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਕੋਆਰਡੀਨੇਟਰ ਡਾਕਟਰ ਰਾਜੇਸ਼ ਕੁਮਾਰ ਮਹਾਜਨ ਦਾ ਸਨਮਾਨ

ਅਜੀਤ ਡੈਸਕ 30-04-2026
ਦਸੂਹਾ, 29 ਅਪ੍ਰੈਲ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਡੀ.ਏ ਵੀ. ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੇ ਡੀ. ਏ. ਵੀ. ਕਾਲਜਾਂ ਦੇ ਕੋਆਰਡੀਨੇਟਰ ਡਾ. ਰਾਜੇਸ਼ ਕੁਮਾਰ ਮਹਾਜਨ ਨੇ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦਾ ਦੌਰਾ ਕੀਤਾ | ਪਿ੍ੰਸੀਪਲ ਪ੍ਰੋ. ਰਾਕੇਸ਼ ਕੁਮਾਰ ਮਹਾਜਨ ਨੇ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਮਹਾਜਨ ਦਾ ਰਸਮੀ ਸਵਾਗਤ ਕਰਦਿਆਂ 'ਜੀ ਆਇਆਂ' ਨੂੰ ਕਿਹਾ | ਪਿ੍ੰਸੀਪਲ ਡਾ. ਰਾਜੇਸ਼ ਮਹਾਜਨ ਨੇ ਕਿਹਾ ਕਿ ਇਹ ਕਾਲਜ ਅਕਾਦਮਿਕ, ਸਭਿਆਚਾਰਕ ਅਤੇ ਖੇਡ ਪ੍ਰਾਪਤੀਆਂ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਹੀ ਨਹੀਂ ਬਲਕਿ ਅੰਤਰ-ਰਾਸ਼ਟਰੀ ਪੱਧਰ 'ਤੇ ਵਿਲੱਖਣ ਪਛਾਣ ਰੱਖਦਾ ਹੈ | ਨਾਲ ਹੀ ਉਨ੍ਹਾਂ ਨੇ ਸਟਾਫ਼ ਮੈਂਬਰਾਂ ਨਾਲ ਕਾਲਜ ਦੇ ਵਿਕਾਸ ਅਤੇ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਸੰਬੰਧੀ ਵਿਸਥਾਰ-ਪੂਰਵਕ ਚਰਚਾ ਕੀਤੀ | ਰਜਿਸਟਰਾਰ ਡਾ. ਸੀਤਲ ਸਿੰਘ ਨੇ ਉਨ੍ਹਾਂ ਦੇ ਕਾਲਜ ਆਉਣ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਤੁਹਾਡਾ ਕਾਲਜ ਵਿਚ ਆਉਣਾ ਤੇ ਤੁਹਾਡੇ ਵਿਚਾਰ ਪੂਰੇ ਸਟਾਫ਼ ਨੂੰ ਨਵੀਂ ਊਰਜਾ ਤੇ ਸੇਧ ਦੇਣਗੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਡਾ. ਭਾਨੂ ਗੁਪਤਾ, ਡਾ. ਮੋਹਿਤ ਕੁਮਾਰ, ਡਾ. ਅਨਿਲ ਕੁਮਾਰ, ਡਾ. ਰਾਜੇਸ਼ ਕੁਮਾਰ, ਡਾ. ਗਿਰੀਸ਼ ਕੁਮਾਰ ਤਰਸੇਮ ਲਾਲ ਅਤੇ ਅਮਨ ਚਾਵਲਾ ਮੌਜੂਦ ਸਨ |
ਪਿਛਲੀ ਖ਼ਬਰ ਸਰਕਾਰ ਵਲੋਂ 245 ਕਾਮਰਸ ਲੈਕਚਰਾਰ ਨੂੰ ਰਿਵਰਟ ਨੋਟਿਸ ਜਾਰੀ ਕਰਨ ਦੀ ਨਿਖੇਧੀ ਅਗਲੀ ਖ਼ਬਰ ਦੋਗਲੀਆਂ ਨੀਤੀਆਂ ਕਾਰਨ ਡਿੱਗੇਗੀ 'ਆਪ' ਦੀ ਲੰਕਾ- ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।