16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸ਼ੋ੍ਰਮਣੀ ਅਕਾਲੀ ਦਲ ਨੇ ਬਿਜਲੀ ਕੱਟਾਂ ਦੇ ਵਿਰੋਧ 'ਚ ਐੱਸ. ਡੀ. ਐੱਮ. ਦਫ਼ਤਰ ਸਾਹਮਣੇ ਦਿੱਤਾ ਰੋਸ ਧਰਨਾ

ਅਜੀਤ ਡੈਸਕ 01-05-2026

ਹੁਸ਼ਿਆਰਪੁਰ, 30 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ 'ਚ ਲਗਾਤਾਰ ਲੱਗ ਰਹੇ ਲੰਮੇ-ਲੰਮੇ ਬਿਜਲੀ ਦੇ ਅਣ-ਐਲਾਨੇ ਕੱਟਾਂ ਅਤੇ ਸਰਕਾਰ ਦੀਆਂ ਨਾਕਾਮੀਆਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਲੋਂ ਹਲਕਾ ਇੰਚਾਰਜ ਸੰਜੀਵ ਤਲਵਾੜ ਦੀ ਅਗਵਾਈ 'ਚ ਐੱਸ. ਡੀ. ਅੱੈਮ. ਦਫ਼ਤਰ ਹੁਸ਼ਿਆਰਪੁਰ ਸਾਹਮਣੇ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਲੋਕਾਂ ਨੂੰ ਪੱਖੀਆਂ ਵੰਡ ਕੇ ਆਪਣਾ ਵਿਰੋਧ ਪ੍ਰਗਟਾਇਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਅਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ 'ਆਪ' ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਹਰ ਮੋਰਚੇ 'ਤੇ ਨਾਕਾਮ ਰਹੀ ਹੈ ਅਤੇ ਆਮ ਲੋਕ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਤੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੇ ਵੀ ਸਰਕਾਰ ਦੀਆਂ ਗਲਤ ਨੀਤੀਆਂ ਪ੍ਰਤੀ ਰੋਸ ਪ੍ਰਗਟਾਇਆ ਤੇ ਕਿਹਾ ਕਿ ਪੰਜਾਬ ਦੀ ਨਿਕੰਮੀ 'ਆਪ' ਸਰਕਾਰ ਦੇ ਰਾਜ 'ਚ ਅੱਜ ਸੂਬੇ ਦੇ ਕਿਸਾਨ, ਕਾਰੋਬਾਰੀ, ਮੁਲਾਜ਼ਮ, ਪੈਨਸ਼ਨਰ, ਦੁਕਾਨਦਾਰ ਤੇ ਮਜ਼ਦੂਰ ਸਮੇਤ ਹਰੇਕ ਵਰਗ ਦੁਖੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੇ ਬਿਜਲੀ ਪ੍ਰਬੰਧਨ 'ਚ ਲਾਪ੍ਰਵਾਹੀ ਕਾਰਨ ਹੀ ਸੂਬੇ 'ਚ ਇਹ ਮਾੜੇ ਹਾਲਾਤ ਪੈਦਾ ਹੋਏ ਹਨ | ਉਨ੍ਹਾਂ ਕਿਹਾ ਕਿ ਸੂਬਾ ਵਾਸੀ ਅੱਜ ਵੀ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਕਾਰਜਕਾਲ ਦੌਰਾਨ ਹੋਏ ਬੇਤਹਾਸ਼ਾ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹਨ | ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਧਰਨੇ 'ਚ ਪਹੁੰਚੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਰਾਣਾ ਰਣਵੀਰ ਸਿੰਘ, ਪ੍ਰੇਮ ਸਿੰਘ ਪਿੱਪਲਾਂਵਾਲਾ ਜ਼ਿਲ੍ਹਾ ਪ੍ਰਧਾਨ ਐੱਸ. ਸੀ. ਵਿੰਗ (ਸ਼ਹਿਰੀ), ਬਿਕਰਮਜੀਤ ਸਿੰਘ ਕਲਸੀ ਪ੍ਰਧਾਨ ਬੀ. ਸੀ. ਵਿੰਗ (ਸ਼ਹਿਰੀ), ਮਹਿਲਾ ਆਗੂ ਨੀਤੀ ਤਲਵਾੜ, ਐਡਵੋਕੇਟ ਪੁਨੀਤਇੰਦਰ ਸਿੰਘ ਕੰਗ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਸਰਬਜੀਤ ਸਿੰਘ ਮੋਮੀ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ (ਦਿਹਾਤੀ), ਹਰਸਿਮਰਨ ਸਿੰਘ ਹਰਜੀ ਬਾਜਵਾ, ਇਕਬਾਲ ਸਿੰਘ ਜੌਹਲ, ਗੁਰਪ੍ਰੀਤ ਸਿੰਘ ਕੋਹਲੀ, ਮਨਪ੍ਰੀਤ ਸਿੰਘ ਸੈਣੀ ਜ਼ਿਲ੍ਹਾ ਜਨਰਲ ਸਕੱਤਰ, ਰਵਿੰਦਰ ਸਿੰਘ ਨਿੱਕਾ ਸਰਕਲ ਪ੍ਰਧਾਨ ਸਦਰ, ਜਸਵਿੰਦਰ ਸਿੰਘ ਜੁਗਨੂੰ ਸੀਨੀਅਰ ਮੀਤ ਪ੍ਰਧਾਨ, ਜਗਤਾਰ ਸਿੰਘ ਸਰਕਲ ਪ੍ਰਧਾਨ ਜਹਾਨਖੇਲਾਂ, ਇਕਬਾਲ ਸਿੰਘ ਗੋਪੀ, ਸੰਤੋਖ ਸਿੰਘ ਔਜਲਾ, ਬਲਰਾਜ ਸਿੰਘ ਚੌਹਾਨ, ਕੁਲਵਿੰਦਰ ਸਿੰਘ ਕਿੰਦਾ, ਗੁਰਿੰਦਰ ਸਿੰਘ ਗੋਲਡੀ, ਰਣਧੀਰ ਸਿੰਘ ਭਾਰਜ, ਭਾਈ ਮੱਖਣ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਅਕਾਲੀ ਦਲ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ |
ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਕੱਟਾਂ ਖ਼ਿਲਾਫ਼ ਰੋਸ ਪ੍ਰਦਰਸ਼ਨ
•ਕਿਸਾਨ ਅਤੇ ਆਮ ਲੋਕ ਸਰਕਾਰ ਤੋਂ ਨਿਰਾਸ਼- ਚੱਕ
ਮੁਕੇਰੀਆਂ, (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਰਵਿੰਦਰ ਸਿੰਘ 'ਚੱਕ' ਮੈਂਬਰ ਐੱਸ.ਜੀ.ਪੀ.ਸੀ. ਦੀ ਅਗਵਾਈ ਹੇਠ ਬਿਜਲੀ ਦੇ ਲੰਬੇ-ਲੰਬੇ ਕੱਟਾਂ ਖ਼ਿਲਾਫ਼ ਬਿਜਲੀ ਘਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਬੋਲਦੇ ਹੋਏ ਕਿਹਾ ਕਿ ਸਰਕਾਰ ਜਿੱਥੇ ਕਿਸਾਨਾਂ ਅਤੇ ਲੋਕਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਵਿਚ ਫ਼ੇਲ੍ਹ ਹੋ ਰਹੀ ਹੈ, ਉਥੇ ਹੀ ਪੰਜਾਬ ਦਾ ਹਰ ਵਰਗ ਲੁੱਟਿਆ ਤੇ ਠਗਿਆ ਹੋਇਆ ਮਹਿਸੂਸ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕ ਅੱਜ ਅਕਾਲੀ ਦਲ ਦੀਆਂ ਨੀਤੀਆਂ ਨੂੰ ਯਾਦ ਕਰਨ ਲੱਗੇ ਹਨ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣਗੇ | ਇਸ ਮੌਕੇ ਸ਼ਹਿਰੀ ਪ੍ਰਧਾਨ ਗੁਰਜਿੰਦਰ ਸਿੰਘ ਚੱਕ, ਬਿਕਰਮ ਸਿੰਘ ਚੱਕ ਅੱਲਾ ਬਖ਼ਸ਼, ਸੌਦਾਗਰ ਸਿੰਘ ਚਨੌਰ, ਈਸ਼ਰ ਸਿੰਘ ਮੰਝਪੁਰ, ਜਸਵਿੰਦਰ ਸਿੰਘ ਬਿੱਟੂ, ਹਰਮਨਜੀਤ ਸਿੰਘ ਚੱਕ, ਡਾ. ਬਹਾਦਰ ਸਿੰਘ ਮਾਨਸਰ, ਬੀਬੀ ਬਲਵਿੰਦਰ ਕੌਰ ਖ਼ਾਲਸਾ, ਸਰਬਜੀਤ ਸਿੰਘ ਰੰਗਾ, ਜੁਗਪਾਲ ਸਿੰਘ ਹੈਪੀ, ਬਲਵੀਰ ਸਿੰਘ ਬਿਸ਼ਨਪੁਰ, ਇੰਦਰਜੀਤ ਸਿੰਘ, ਪ੍ਰਗਟ ਸਿੰਘ, ਬੀਬੀ ਬਲਵਿੰਦਰ ਕੌਰ ਪੰਡੋਰੀ, ਮਾਸਟਰ ਅਮਰਜੀਤ ਸਿੰਘ ਲਾਲੀ, ਮਾਸਟਰ ਜਸਵੀਰ ਸਿੰਘ, ਗੁਰਸਜਨਦੀਪ ਸਿੰਘ ਚੱਕ, ਜਗਤਾਰ ਸਿੰਘ, ਗੁਰਇਕਬਾਲ ਸਿੰਘ ਤੇ ਸਤਪਾਲ ਸਿੰਘ ਫੌਜਾ ਆਦਿ ਹਾਜ਼ਰ ਸਨ |
ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਟਾਂਡਾ 'ਚ ਰੋਸ ਪ੍ਰਦਰਸ਼ਨ
ਟਾਂਡਾ ਉੜਮੁੜ, (ਭਗਵਾਨ ਸਿੰਘ ਸੈਣੀ, ਦੀਪਕ ਬਹਿਲ)-ਸੁਖਬੀਰ ਸਿੰਘ ਬਾਦਲ ਵਲੋਂ ਬਿਜਲੀ ਦੇ ਲੰਬੇ ਕੱਟਾਂ ਖ਼ਿਲਾਫ਼ ਦਿੱਤੇ ਗਏ ਸੱਦੇ ਦੇ ਤਹਿਤ ਅੱਜ ਟਾਂਡਾ ਉੜਮੁੜ ਵਿਖੇ ਜ਼ਿਲ੍ਹਾ ਅਤੇ ਹਲਕਾ ਪੱਧਰ 'ਤੇ ਰੋਸ ਧਰਨੇ ਦਿੱਤੇ ਗਏ, ਜਿਸ ਤਹਿਤ ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਐੱਸ. ਡੀ. ਐੱਮ. ਦਫ਼ਤਰ ਟਾਂਡਾ ਦੇ ਸਾਹਮਣੇ ਲਗਾਇਆ ਗਿਆ | ਇਸ ਦੌਰਾਨ ਸੈਂਕੜੇ ਪਾਰਟੀ ਵਰਕਰਾਂ, ਕਿਸਾਨਾਂ ਅਤੇ ਮਜ਼ਦੂਰਾਂ ਨੇ ਭਾਗ ਲਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਹਾਲੇ ਗਰਮੀ ਦੀ ਸ਼ੁਰੂਆਤ ਹੀ ਹੋਈ ਹੈ ਪਰ ਬਿਜਲੀ ਦੇ ਲੰਬੇ-ਲੰਬੇ ਕੱਟਾਂ ਨੇ ਲੋਕਾਂ ਦੀ ਜ਼ਿੰਦਗੀ ਮੁਸ਼ਕਲ ਬਣਾ ਦਿੱਤੀ ਹੈ | ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਗਰਮੀ ਆਪਣੇ ਚਰਮ 'ਤੇ ਪਹੁੰਚੇਗੀ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ | ਕਿਸਾਨਾਂ ਨੇ ਦੱਸਿਆ ਕਿ ਬਿਜਲੀ ਕੱਟਾਂ ਕਾਰਨ ਫ਼ਸਲਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ, ਜਦਕਿ ਆਮ ਲੋਕ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਰੋਸ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਸਪਲਾਈ ਨੂੰ ਤੁਰੰਤ ਸੁਧਾਰਿਆ ਜਾਵੇ ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਕਮਲਜੀਤ ਸਿੰਘ ਕੁਲਾਰ, ਕਮਲਜੀਤ ਸਿੰਘ ਤੁਲੀ, ਕੁਲਜੀਤ ਸਿੰਘ, ਗੁਰਨਾਮ ਸਿੰਘ, ਬਲਦੇਵ ਸਿੰਘ, ਨਿਰਮਲ ਸਿੰਘ, ਨਿਰਵੈਰ ਸਿੰਘ, ਸੁਰਜੀਤ ਸਿੰਘ, ਪਿ੍ਥੀਪਾਲ ਸਿੰਘ, ਸਿਮਰਜੀਤ ਸਿੰਘ, ਬਲਵੀਰ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ, ਇੰਦਰਜੀਤ ਸਿੰਘ, ਕਰਨ ਧੁੱਗਾ, ਕੁਲਬੀਰ ਸਿੰਘ, ਓਾਕਾਰ ਸਿੰਘ, ਅਵਤਾਰ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਗੁਰਕਮਲ ਸਿੰਘ, ਅਮਰਜੀਤ ਸਿੰਘ, ਬਚਨ ਸਿੰਘ, ਸੰਤੋਖ ਸਿੰਘ, ਬਲਵਿੰਦਰ ਸਿੰਘ, ਫਲਬਾਗ ਸਿੰਘ, ਬਲਕਾਰ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਤਜਿੰਦਰ ਸਿੰਘ, ਰਤਨ ਸਿੰਘ, ਜਸਵੀਰ ਸਿੰਘ, ਸੁਖਦੇਵ ਸਿੰਘ, ਤਰਨਜੀਤ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ, ਦਵਿੰਦਰ ਸਿੰਘ, ਸ਼ਾਮ ਸਿੰਘ ਰਣਜੀਤ ਸਿੰਘ ਤੇ ਹੋਰ ਹਾਜ਼ਰ ਸਨ |
ਹਾਜੀਪੁਰ 'ਚ ਬਿਜਲੀ ਕੱਟਾਂ ਦੇ ਵਿਰੋਧ 'ਚ ਭਗਵੰਤ ਮਾਨ ਦਾ ਪੁਤਲਾ ਫੂਕਿਆ
ਹਾਜੀਪੁਰ, (ਜੋਗਿੰਦਰ ਸਿੰਘ)-ਪੰਜਾਬ ਅੰਦਰ ਬੇਲੋੜੇ ਲਗਾਏ ਜਾ ਰਹੇ ਬਿਜਲੀ ਦੇ ਕੱਟਾਂ ਨੇ ਲੋਕਾਂ ਦਾ ਜੀਣਾ ਮੁਹਾਲ ਹੋਇਆ ਪਿਆ ਹੈ | ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਗਏ ਐਲਾਨ ਮੁਤਾਬਿਕ ਬਲਾਕ ਹਾਜੀਪੁਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਟਕਸਾਲੀ ਆਗੂ ਜਥੇਦਾਰ ਕਿਰਪਾਲ ਸਿੰਘ ਗੇਰਾ ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਲਖਵਿੰਦਰ ਸਿੰਘ ਟਿੰਮੀ ਦੀ ਅਗਵਾਈ ਹੇਠ ਬਿਜਲੀ ਘਰ ਹਾਜੀਪੁਰ ਦੇ ਸਾਹਮਣੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸਰਪੰਚ ਗੇਰਾ ਗੁਰਦੀਪ ਸਿੰਘ, ਸਰਕਲ ਪ੍ਰਧਾਨ ਹਾਜੀਪੁਰ ਗੁਰਦਿਆਲ ਸਿੰਘ ਉਲਾਹਾ ਵੀ ਹਾਜ਼ਰ ਸਨ | ਗੱਲਬਾਤ ਕਰਦਿਆਂ ਜਥੇਦਾਰ ਕਿਰਪਾਲ ਸਿੰਘ ਗੇਰਾ ਤੇ ਲਖਵਿੰਦਰ ਸਿੰਘ ਟਿੰਮੀ ਨੇ ਕਿਹਾ ਕਿ ਆਪ ਸਰਕਾਰ ਨੇ ਲੋਕਾਂ ਨੂੰ ਬਿਜਲੀ ਨਾ ਦੇ ਕੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਹੋਇਆ ਹੈ ਤੇ ਦੁਕਾਨਦਾਰ, ਵਰਕਸ਼ਾਪਾਂ, ਇੰਡਸਟਰੀ ਤੇ ਜਿਨ੍ਹਾਂ ਦੀ ਰੋਜ਼ੀ ਰੋਟੀ ਬਿਜਲੀ ਤੇ ਚੱਲਦੀ ਹੈ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਕਿਸੇ ਵੀ ਵਰਗ ਨੂੰ ਕੋਈ ਘਾਟ ਨਹੀਂ ਸੀ ਤੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਸਨ ਤੇ ਪਿੰਡਾਂ, ਸ਼ਹਿਰਾਂ 'ਚ ਵਿਕਾਸ ਕਾਰਜ ਕਰਵਾਏ ਪਰ ਆਪ ਸਰਕਾਰ ਸਮੇਂ ਵਿਕਾਸ ਕਾਰਜ ਠੱਪ ਪਏ ਹਨ | ਉਨ੍ਹਾਂ ਲੋਕਾਂ ਨੂੰ ਕਿਹਾ ਕਿ ਆਉਣ ਵਾਲੇ ਸਮੇਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦਿਓ ਲੋਕਾਂ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਸਰਕਲ ਪ੍ਰਧਾਨ ਗੁਰਦਿਆਲ ਸਿੰਘ ਉਲਾਹਾ, ਸੁਖਚੈਨ ਸਿੰਘ ਪ੍ਰਧਾਨ ਬੇਲਾ ਸਰਿਆਣਾ, ਅਮਰੀਕ ਸਿੰਘ ਬੇਲਾ, ਪਰਮਜੀਤ ਸਿੰਘ, ਪੰਡਿਤ ਅਸ਼ਵਨੀ ਕੁਮਾਰ, ਮੇਜਰ ਸਿੰਘ ਸਰਪੰਚ, ਜਸਵਿੰਦਰ ਸਿੰਘ ਮੀਰਪੁਰ, ਬਾਬਾ ਰਾਮ ਦਾਸ, ਰਤਨ ਸਿੰਘ, ਪ੍ਰੀਤ ਸਿੰਘ, ਸੁਰਜਨ ਸਿੰਘ ਕੁੱਲੀਆਂ ਲੁਬਾਣਾ, ਠਾਕੁਰ ਚਮਨ ਲਾਲ, ਰਜਨੀਸ਼ ਚੌਧਰੀ, ਸੁਖਦੇਵ ਸਿੰਘ, ਸੁਰਜੀਤ ਸਿੰਘ, ਗੁਰਮੀਤ ਸਿੰਘ, ਮੱਘਰ ਸਿੰਘ, ਸਤੀਸ਼ ਲਾਡੀ, ਅਸ਼ੋਕ ਕੁਮਾਰ, ਸੁਰਿੰਦਰ ਸਿੰਘ, ਅਮਰੀਕ ਸਿੰਘ ਮੰਡ, ਅਮਰਜੋਤ ਸਿੰਘ ਤੇ ਦੀਪਕ ਆਦਿ ਹਾਜ਼ਰ ਸਨ |
ਬਿਜਲੀ ਕੱਟਾਂ ਨੂੰ ਲੈ ਕੇ ਅਕਾਲੀ ਦਲ ਨੇ ਫੂਕਿਆ ਸਰਕਾਰ ਦਾ ਪੁਤਲਾ
ਚੱਬੇਵਾਲ, (ਰਾਜੀਵ ਭਾਰਦਵਾਜ)-ਪੂਰੇ ਪੰਜਾਬ 'ਚ ਲਗਾਤਾਰ ਲੱਗ ਰਹੇ ਲੰਬੇ ਬਿਜਲੀ ਦੇ ਕੱਟਾਂ ਦੇ ਵਿਰੋਧ 'ਚ ਚੱਬੇਵਾਲ ਬਿਜਲੀ ਦਫ਼ਤਰ ਸਾਹਮਣੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਚੱਬੇਵਾਲ ਦੇ ਇੰਚਾਰਜ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ 'ਚ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਵਲੋਂ ਧਰਨਾ ਲਗਾਇਆ ਗਿਆ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਮਾਰਕੀਟ 'ਚ ਰੋਸ ਮਾਰਚ ਕੱਢਣ ਤੋਂ ਬਾਅਦ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ | ਇਸ ਮੌਕੇ ਹਰਮਿੰਦਰ ਸਿੰਘ ਸੰਧੂ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਹਮੇਸ਼ਾ ਬਿਜਲੀ ਪੰਜਾਬ ਕੋਲ ਵਾਧੂ ਰਹੀ ਹੈ ਅਤੇ ਕਦੇ ਇਸ ਤਰ੍ਹਾਂ ਦੇ ਲੰਬੇ ਕੱਟ ਨਹੀਂ ਲੱਗੇ | ਉਨ੍ਹਾਂ ਕਿਹਾ ਕਿ ਬਿਜਲੀ ਦੇ ਕੱਟਾਂ ਕਾਰਨ ਕਿਸਾਨੀ ਬਹੁਤ ਪ੍ਰਭਾਵਿਤ ਹੋ ਰਹੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਮੀਤ ਪ੍ਰਧਾਨ ਪੰਜਾਬ ਨਿਰਮਲ ਸਿੰਘ ਭੀਲੋਵਾਲ, ਸਤਨਾਮ ਸਿੰਘ ਬੰਟੀ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ, ਸਰਬਜੀਤ ਸਿੰਘ ਮੋਮੀ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ, ਇਕਬਾਲ ਸਿੰਘ ਜੌਹਲ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਅਮਨਦੀਪ ਸੋਨੀ, ਮੈਂਬਰ ਜਨਰਲ ਕੌਂਸਲ, ਸੁਖਦੇਵ ਸਿੰਘ ਬੰਬੇਲੀ ਸਰਕਲ ਪ੍ਰਧਾਨ, ਦੁਖਭੰਜਨ ਸਿੰਘ ਹਾਰਟਾ, ਸਰਵਿੰਦਰ ਸਿੰਘ ਠੀਂਡਾ, ਗੁਰਚਰਨ ਸਿੰਘ ਮਿੰਟੂ, ਪਰਮਜੀਤ ਸਿੰਘ, ਸੁਰਿੰਦਰਪਾਲ ਸਿੰਘ, ਮੱਖਣ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ ਭਾਮ, ਅਵਤਾਰ ਸਿੰਘ, ਬਲਵਿੰਦਰ ਸਿੰਘ ਚੱਗਰਾਂ, ਸੁੱਚਾ ਸਿੰਘ ਚੱਬੇਵਾਲ, ਬਲਵੀਰ ਚੱਬੇਵਾਲ, ਮਨਮੋਹਣ ਸਿੰਘ ਸੀਣਾ, ਜਸਪਾਲ ਸਿੰਘ ਸੀਣਾ, ਨਵਜੋਤ ਸਿੰਘ ਸਸੋਲੀ, ਸਰਬਜੀਤ ਸਿੰਘ ਝੂਟੀ, ਪਾਲਾ ਚੱਬੇਵਾਲ, ਲਾਲੀ ਭੀਲੋਵਾਲ ਤੇ ਕੁਲਜੀਤ ਸਿੰਘ ਲਹਿਲੀ ਖੁਰਦ ਆਦਿ ਹਾਜ਼ਰ ਸਨ |
ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀ ਦਲ ਵਲੋਂ ਐੱਸ. ਡੀ. ਐੱਮ. ਦਫ਼ਤਰ ਵਿਖੇ ਰੋਸ ਧਰਨਾ
ਗੜ੍ਹਸ਼ੰਕਰ, (ਧਾਲੀਵਾਲ)-ਸੂਬੇ 'ਚ ਲੱਗ ਰਹੇ ਬਿਜਲੀ ਕੱਟਾਂ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੂਬੇ ਭਰ ਵਿਚ ਰੋਸ ਧਰਨੇ ਦੇਣ ਦੇ ਸੱਦੇ ਤਹਿਤ ਗੜ੍ਹਸ਼ੰਕਰ ਵਿਖੇ ਸਾਬਕਾ ਵਿਧਾਇਕ ਤੇ ਪਾਰਟੀ ਦੇ ਹਲਕਾ ਇੰਚਾਰਜ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਐੱਸ. ਡੀ. ਐੱਮ. ਦਫ਼ਤਰ ਵਿਖੇ ਰੋਸ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਜਿਸ ਤਰ੍ਹਾਂ ਦੇ ਬਿਜਲੀ ਸਪਲਾਈ ਦੇ ਹਾਲਾਤ ਬਣੇ ਹੋਏ ਹਨ ਉਸ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ | ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਬਦਲਾਅ ਦੇ ਨਾਂਅ 'ਤੇ ਬਣੀ 'ਆਪ' ਸਰਕਾਰ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਸੂਬੇ ਦਾ ਕਰਜ਼ਾ ਲਗਾਤਾਰ ਵੱਧ ਰਿਹਾ ਹੈ | ਲੋਕ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ ਤੇ ਸਰਕਾਰ ਕੇ ਕੰਨ੍ਹ 'ਤੇ ਜੰੂ ਤੱਕ ਨਹੀਂ ਸਰਕ ਰਹੀ | ਇਸ ਮੌਕੇ ਅਕਾਲੀ ਆਗੂਆਂ ਬੂਟਾ ਸਿੰਘ ਅਲੀਪੁਰ, ਹਰਜੀਤ ਸਿੰਘ ਭਾਤਪੁਰ, ਜੋਗਾ ਸਿੰਘ ਇਬਰਾਹੀਮਪੁਰ, ਜਗਦੇਵ ਸਿੰਘ ਮਨਸੋਵਾਲ ਤੇ ਹੋਰਨਾਂ ਨੇ ਸੰਬੋਧਨ ਕਰਦਿਆਂ 'ਆਪ' ਸਰਕਾਰ ਨੂੰ ਆੜੇ ਹੱਥੀ ਲਿਆ | ਆਗੂਆਂ ਨੇ ਕਿਹਾ ਕਿ ਬਿਜਲੀ ਕੱਟਾਂ ਨੇ ਕੁੱਝ ਦਿਨਾਂ ਵਿਚ ਹੀ ਅਕਾਲੀ ਸਰਕਾਰ ਦੇ ਦਿਨ ਯਾਦ ਕਰਵਾ ਦਿੱਤੇ ਹਨ | ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਸਮੇਂ ਸੂਬੇ ਨੂੰ ਬਿਜਲੀ ਪੱਖੋਂ ਸਰਪਲੱਸ ਸੂਬਾ ਬਣਾ ਦਿੱਤਾ ਗਿਆ ਸੀ, ਪਰ 'ਆਪ' ਸਰਕਾਰ ਨੇ ਸਿਵਾਏ ਝੂਠੇ ਵਾਅਦਿਆਂ ਤੋਂ ਲੋਕਾਂ ਲਈ ਕੁੱਝ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਲੋਕ 'ਆਪ' ਸਰਕਾਰ ਦੀ ਕਾਰਗੁਜ਼ਾਰੀ ਤੋਂ ਅੱਕ ਚੁੱਕੇ ਹਨ | ਧਰਨੇ ਦੌਰਾਨ ਸਾਬਕਾ ਚੇਅਰਮੈਨ ਜਰਨੈਲ ਸਿੰਘ ਨੂਰਪੁਰ ਜੱਟਾਂ, ਸੰਮਤੀ ਮੈਂਬਰ ਨਿਸ਼ਾਨ ਸਿੰਘ ਭੰਬਰਾ, ਡਾ ਕ੍ਰਿਸ਼ਨ ਬੱਧਣ, ਸੁੱਚਾ ਸਿੰਘ ਬਿਲੜੋਂ, ਡਾ. ਆਤਮਜੀਤ ਸਿੰਘ, ਚਰਨਜੀਤ ਸਿੰਘ ਨਮੋਲੀਆ, ਜਸਕਮਲ ਸਿੰਘ ਢਾਡਾ, ਦਲਜੀਤ ਸਿੰਘ ਗੋਲੇਵਾਲ, ਹਰਦੀਪ ਸਿੰਘ ਭੰਮੀਆਂ, ਮੱਖਣ ਸਿੰਘ ਸੋਲੀ, ਪਰਮਾਰ ਬਿੰਜੋਂ, ਉਂਕਾਰ ਸਿੰਘ ਬਿੰਜੋਂ, ਮੰਗਤ ਕਾਲੇਵਾਲ, ਬਹਾਦਰ ਸਿੰਘ ਖ਼ੁਸ਼ੀ ਪੱਦੀ, ਸੁਰਿੰਦਰ ਸਿੰਘ ਖੁਸ਼ੀ ਪੱਦੀ, ਮਝੈਲ ਸਿੰਘ ਭਾਤਪੁਰ, ਪਰਮਿੰਦਰ ਸੈਲਾ, ਰਣਦੀਪ ਸਿੰਘ, ਗੁਰਪ੍ਰੀਤ ਸਿੰਘ, ਸ਼ਿੰਗਾਰਾ ਸਿੰਘ, ਕਰਨਵੀਰ ਸਿੰਘ ਸੈਲਾ, ਗੁਰਦੀਪ ਸਿੰਘ ਪੰਚ, ਅਜੀਤ ਸਿੰਘ, ਸੁਰਜੀਤ ਸਿੰਘ, ਸੋਹਣ ਸਿੰਘ, ਜਗਤਾਰ ਸਿੰਘ ਚੱਕ ਗੁਰੂ, ਕਰਨੈਲ ਸਿੰਘ ਚੱਕ ਗੁਰੂ, ਅਮਰੀਕ ਸਿੰਘ ਰਾਮਪੁਰ, ਅਜੀਤ ਸਿੰਘ ਬਿਲੜੋਂ, ਜਗਪਾਲ ਸਿੰਘ ਰੁੜਕੀ, ਡਾ. ਗੋਪਾਲ ਲੱਲੀਆਂ, ਕੁਲਵੰਤ ਸਿੰਘ ਸਰਦੁੱਲਾਪੁਰ, ਨਰਿੰਦਰ ਕਿੱਤਣਾ, ਲਛਮਣ ਦਾਸ ਮਨੋਲੀਆ, ਸੁਖਵਿੰਦਰ ਸਿੰਘ, ਧੰਨਾ ਸਿੰਘ ਅਲੀਪੁਰ, ਹਿੰਮਤ ਸਿੰਘ, ਭਾਗ ਸਿੰਘ ਖੁਰਾਲੀ, ਜੋਗਿੰਦਰ ਸਿੰਘ ਖੁਰਾਲੀ, ਨੰਬਰਦਾਰ ਗੁਰਪ੍ਰੀਤ ਸਿੰਘ ਨੂਰਪੁਰ ਜੱਟਾਂ ਤੇ ਹੋਰ ਹਾਜ਼ਰ ਸਨ |
ਹਰਿਆਣਾ, (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਦੀ ਮਾੜੀ ਸਪਲਾਈ ਤੇ ਨਿੱਤ ਦਿਨ ਲਗਾਏ ਜਾ ਰਹੇ ਕੱਟਾਂ ਦੇ ਖ਼ਿਲਾਫ਼ ਪੀ. ਐੱਸ. ਪੀ. ਸੀ. ਐਲ. ਦਫ਼ਤਰ ਹਰਿਆਣਾ ਵਿਖੇ ਪ੍ਰੋ: ਸੰਦੀਪ ਸਿੰਘ ਸੀਕਰੀ ਇੰਚਾਰਜ ਹਲਕਾ ਸ਼ਾਮਚੁਰਾਸੀ ਦੀ ਅਗਵਾਈ ਹੇਠ ਧਰਨਾ ਲਗਾਇਆ ਗਿਆ | ਇਸ ਮੌਕੇ ਪ੍ਰੋ: ਸੀਕਰੀ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਮੇਂ ਹਰ ਇਕ ਵਿਭਾਗ ਦਾ ਬੂਰਾ ਹਾਲ ਹੋ ਚੁੱਕਾ ਹੈ ਜਦਕਿ ਸਭ ਤੋਂ ਜਿਦਦਾ ਬਿਜਲੀ ਦੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ | ਇਸ ਮੌਕੇ ਹਰਦੇਵ ਸਿੰਘ ਸਹਾਏਪੁਰ, ਭੁਪਿੰਦਰ ਸਿੰਘ ਮਹਿੰਦੀਪੁਰ, ਸਤਪਾਲ ਸਿੰਘ ਭੁਲਾਣਾ, ਚਰਨਜੀਤ ਸਿੰਘ ਰੂਬੀ, ਬਲਵੰਤ ਸਿੰਘ ਬਰਿਆਲ, ਰਵਿੰਦਰਪਾਲ ਸਿੰਘ ਸੂਸ ਆਦਿ ਨੇ ਸੰਬੋਧਨ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਦੇਵ ਸਿੰਘ ਕੋਠੇ ਜੱਟਾਂ, ਗੁਰਜੀਤ ਸਿੰਘ ਨੀਲਾ ਨਲੋਆ, ਵਰਿੰਦਰ ਸਿੰਘ ਗਿੱਲ ਸ਼ਹਿਰੀ ਪ੍ਰਧਾਨ, ਜਸਪਾਲ ਸਿੰਘ ਚੱਕ ਗੁੱਜਰਾਂ ਸਰਕਲ ਪ੍ਰਧਾਨ ਢੋਲਵਾਹਾ, ਐਡ: ਸ਼ਮਸ਼ੇਰ ਸਿੰਘ ਭਾਰਦਵਾਜ, ਪਿੰ੍ਰ: ਹਰਜਿੰਦਰ ਸਿੰਘ, ਜਗਪਾਲ ਸਿੰਘ ਖੱਬਲ ਸਰਕਲ ਪ੍ਰਧਾਨ ਬੁੱਲੋ੍ਹਵਾਲ, ਹਰਦੇਵ ਸਿੰਘ ਸਹਾਏਪੁਰ, ਜਸਪਾਲ ਸਿੰਘ ਲੱਕੀ ਸਰਕਲ ਪ੍ਰਧਾਨ ਭੂੰਗਾ, ਗੁਰਪਾਲ ਸਿੰਘ ਸਰਕਲ ਪ੍ਰਧਾਨ ਲਾਚੋਵਾਲ, ਗੁਰਬਖ਼ਸ਼ ਸਿੰਘ ਸਰਕਲ ਪ੍ਰਧਾਨ ਨਸਰਾਲਾ, ਹਰਜਿੰਦਰ ਸਿੰਘ ਅਧਿਕਾਰਾ ਸਰਕਲ ਪ੍ਰਧਾਨ, ਸੁਖਵਿੰਦਰ ਸਿੰਘ ਰਿਆੜ ਸੀਨੀ: ਮੀਤ ਪ੍ਰਧਾਨ, ਅਮਰੀਕ ਸਿੰਘ ਭਾਗੋਵਾਲ, ਤੀਰਥ ਸਿੰਘ ਸਤੌਰ, ਐਡ: ਸੂਰਜ ਸਿੰਘ, ਦਲਜਿੰਦਰ ਸਿੰਘ ਧਾਮੀ, ਗੁਰਦੀਪ ਸਿੰਘ ਹਰਗੜ੍ਹ, ਕੁਲਦੀਪ ਸਿੰਘ, ਜੋਗਿੰਦਰ ਸਿੰਘ, ਅਮਰਜੀਤ ਸਿੰਘ ਕੰਗ, ਬਲਦੇਵ ਕਿ੍ਸ਼ਨ, ਸੇਵਾ ਸਿੰਘ ਭੱਕਲਾਂ, ਮਾ. ਸੁਖਦੇਵ ਸਿੰਘ, ਹਰਵਿੰਦਰ ਸਿੰਘ ਬਿੰਦਰ ਧੂਤ, ਸੂਬੇ: ਗੁਰਭਜਨ ਸਿੰਘ, ਤਰਲੋਚਨ ਸਿੰਘ, ਲਖਵੀਰ ਸਿੰਘ, ਹਨੀ ਸੋਢੀ, ਮਲਕੀਤ ਸਿੰਘ ਲੇਹਲ, ਮਾ: ਸੁਖਦੇਵ ਸਿੰਘ, ਹਰਮੇਸ਼ ਸਿੰਘ ਬਰਿਆਣਾ, ਰਾਜਪਾਲ ਸਿੰਘ ਲੇਹਲ, ਜਸਵੀਰ ਸਿੰਘ ਲਾਂਬੜਾ, ਆਜ਼ਾਦ ਸਿੰਘ, ਕਮਲ ਸਿੰਘ ਘਾਸੀਪੁਰ, ਪਰਮਜੀਤ ਸਿੰਘ ਬਸੀ ਉਮਰ ਖਾਂ, ਗੁਰਪਾਲ ਸਿੰਘ ਲਾਚੋਵਾਲ, ਕੁਲਵੰਤ ਸਿੰਘ, ਰਾਜਪਾਲ ਸਿੰਘ ਮੁਕੀਮਪੁਰ, ਪਰਮਿੰਦਰ ਸਿੰਘ ਧਾਮੀ ਤੇ ਲਖਵੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਪਾਰਟੀ ਅਗਲੀ ਖ਼ਬਰ ਅੰਡਰ-19 ਲੜਕਿਆਂ ਦੇ ਕ੍ਰਿਕਟ ਟੂਰਨਾਮੈਂਟ ਲਈ ਟੀਮ ਦੀ ਚੋਣ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।