15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪਾਵਰਕਾਮ ਠੇਕਾ ਕਾਮਿਆਂ ਨੇ ਮੰਨੀਆਂ ਮੰਗਾਂ ਲਾਗੂ ਨਾ ਕਰਨ 'ਤੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

ਅਜੀਤ ਡੈਸਕ 01-05-2026
ਹੁਸ਼ਿਆਰਪੁਰ, 30 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਊਟ-ਸੋਰਸ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ 'ਚ ਸ਼ਾਮਿਲ ਕਰਨ, ਘੱਟੋ ਘੱਟ ਗੁਜ਼ਾਰੇ ਯੋਗ ਤਨਖ਼ਾਹ ਲਾਗੂ ਕਰਨ, ਬਿਜਲੀ ਦਾ ਕਰੰਟ ਲੱਗਣ ਕਾਰਨ ਝੁਲਸ ਗਏ ਕਾਮਿਆਂ ਅਤੇ ਮਰਨ ਵਾਲੇ ਕਾਮਿਆਂ ਦੇ ਵਾਰਸਾਂ ਨੂੰ ਪੱਕੀ ਨੌਕਰੀ, ਪੱਕੀ ਪੈਨਸ਼ਨ ਦੀ ਗਰੰਟੀ ਦੇਣ ਤੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ, ਪਰ ਮੰਗਾਂ ਦੇ ਹੱਲ ਲਈ ਸਰਕਾਰ ਵਾਰ-ਵਾਰ ਜਥੇਬੰਦੀ ਨੰੂ ਮੀਟਿੰਗ ਦਾ ਸਮਾਂ ਦੇ ਕੇ ਮੁਨਕਰ ਹੋ ਰਹੇ ਹਨ, ਜਿਸ ਦੇ ਰੋਸ ਵਜੋਂ ਅੱਜ ਠੇਕਾ ਕਾਮਿਆਂ ਨੇ ਹੁਸ਼ਿਆਰਪੁਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਹੁਸ਼ਿਆਰਪੁਰ ਦੇ ਸਰਕਲ ਪ੍ਰਧਾਨ ਇੰਦਰਪ੍ਰੀਤ ਸਿੰਘ ਤੇ ਸਬ ਅਰਬਨ ਡਿਵੀਜ਼ਨ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਦੱਸਿਆ ਪਿਛਲੇ ਦਿਨੀਂ 16 ਦਿਨ ਲਗਾਤਾਰ ਹੜਤਾਲ ਕਰਦਿਆਂ ਬਿਜਲੀ ਮੰਤਰੀ ਸਮੇਤ ਅਮਨ ਅਰੋੜਾ ਅਤੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ 'ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਮੰਤਰੀ ਨਾਲ ਮੀਟਿੰਗ ਹੋਈ ਅਤੇ ਉਨ•ਾਂ 30 ਅਪ੍ਰੈਲ ਨੂੰ ਮੀਟਿੰਗ ਕਰਕੇ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਸੀ, ਜਿਸ 'ਤੇ ਜਥੇਬੰਦੀ ਨੇ ਧਰਨਾ ਮੁਲਤਵੀ ਕਰ ਦਿੱਤਾ ਸੀ, ਪ੍ਰੰਤੂ ਹੁਣ ਪੰਜਾਬ ਸਰਕਾਰ ਵਲੋਂ ਮੀਟਿੰਗ ਮੁਲਤਵੀ ਕਰ ਦਿੱਤੀ ਤੇ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਨੂੰ ਬਹਾਲ ਰੱਖਦਿਆਂ ਲਗਾਤਾਰ ਬਿਜਲੀ ਦੀ ਲਪੇਟ 'ਚ ਆ ਕੇ ਅਨੇਕਾਂ ਕਾਮਿਆਂ ਦੀਆਂ ਕੀਮਤੀ ਜਾਨਾਂ ਜਾ ਚੁੱਕੀਆਂ ਹਨ, ਕਈ ਕਾਮੇ ਅਪਾਹਜ ਹੋ ਚੁੱਕੇ ਹਨ | ਉਨ੍ਹਾਂ ਮੰਗ ਕੀਤੀ ਕਿ ਬਿਜਲੀ ਕਾਮਿਆਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ, ਸਮੂਹ ਆਊਟ-ਸੋਰਸ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ 'ਚ ਸ਼ਾਮਿਲ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ 1 ਮਈ ਨੂੰ 'ਮਈ ਦਿਵਸ' ਮੌਕੇ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ |
ਪਿਛਲੀ ਖ਼ਬਰ ਜ਼ਿਲ੍ਹੇ 'ਚ ਜਨਗਣਨਾ ਦੀ ਸ਼ੁਰੂਆਤ, ਵਿਧਾਇਕ ਜਿੰਪਾ ਤੇ ਡਾ. ਇਸ਼ਾਂਕ ਕੁਮਾਰ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ ਅਗਲੀ ਖ਼ਬਰ ਐਡਵੋਕੇਟ ਹਰਪ੍ਰੀਤ ਸਿੰਘ ਮੁਲਤਾਨੀ ਬਾਰ ਕੌਂਸਲ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਮੈਂਬਰ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।