14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਕਸਬਾ ਭੰਗਾਲਾ ਅੰਦਰ ਲੁੱਟਾਂ ਖੋਹਾਂ ਤੇ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ- ਸਾਬਾ

ਅਜੀਤ ਡੈਸਕ 01-05-2026
ਭੰਗਾਲਾ, 30 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਪੰਜਾਬ ਵਿਚ ਚਿੱਟਾ, ਨਸ਼ਿਆਂ, ਲੁੱਟਾਂ-ਖੋਹਾਂ, ਚੋਰੀਆਂ ਪੂਰੀ ਤਰ੍ਹਾਂ ਬੰਦ ਹੋ ਜਾਣਗੀਆਂ ਪਰ ਬੜੇ ਦੁੱਖ ਦੀ ਗੱਲ ਹੈ ਕਿ ਕਸਬਾ ਭੰਗਾਲਾ ਦੇ ਆਸ-ਪਾਸ ਸ਼ਰੇਆਮ ਦਿਨ-ਦਿਹਾੜੇ ਲੁੱਟਾਂ ਖੋਹਾਂ ਤੇ ਚੋਰੀਆਂ ਦੀਆਂ ਘਟਨਾਵਾਂ ਲੋਕਾਂ ਨਾਲ ਵਾਪਰ ਰਹੀਆਂ ਹਨ, ਜਿਸ 'ਤੇ ਪੁਲਿਸ ਪ੍ਰਸ਼ਾਸਨ ਕੋਈ ਧਿਆਨ ਨਹੀਂ ਦੇ ਰਿਹਾ | ਇਹ ਪ੍ਰਗਟਾਵਾ ਕਰਨੀ ਸੈਨਾ ਪੰਜਾਬ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮੁਕੇਰੀਆਂ ਠਾਕੁਰ ਨਰੋਤਮ ਸਿੰਘ ਸਾਬਾ ਨੇ ਕਸਬਾ ਭੰਗਾਲਾ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਭੰਗਾਲੇ ਹਲਕੇ ਅੰਦਰ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਸਬਾ ਭੰਗਾਲੇ ਵਿਚ ਇਕ ਪੁਲਿਸ ਚੌਂਕੀ ਹੁੰਦੇ ਹੋਏ ਵੀ ਪੁਲਿਸ ਪ੍ਰਸ਼ਾਸਨ ਇਸ ਬਾਰੇ ਕੁੱਝ ਨਹੀਂ ਕਰ ਰਿਹਾ | ਉਨ੍ਹਾਂ ਕਿਹਾ ਬੀਤੇ ਦਿਨੀਂ ਇਕ ਕਿਸਾਨ ਦੀ ਮੋਟਰ ਅਤੇ ਗ਼ਰੀਬ ਪਰਿਵਾਰ ਦੀਆਂ ਪਿੰਡ ਸਿੱਮਲੀ ਵਿਖੇ ਮੱਝਾਂ ਚੋਰੀ ਹੋਈਆਂ ਹਨ | ਉਨ੍ਹਾਂ ਡੀ. ਜੀ. ਪੀ. ਪੰਜਾਬ ਅਤੇ ਐੱਸ. ਐੱਸ. ਪੀ. ਹੁਸ਼ਿਆਰਪੁਰ ਪਾਸੋਂ ਮੰਗ ਕੀਤੀ ਕਿ ਭੰਗਾਲਾ ਹਲਕੇ ਵਿਚ ਹੋ ਰਹੀਆਂ ਚੋਰੀਆਂ ਤੇ ਲੁੱਟਾਂ ਖੋਹਾਂ ਨੂੰ ਰੋਕਣ ਲਈ ਪੁਲਿਸ ਦੀ ਗਸ਼ਤ ਹਲਕੇ ਅੰਦਰ ਵਧਾਈ ਜਾਵੇ |
ਪਿਛਲੀ ਖ਼ਬਰ ਟਰਾਂਸਫ਼ਾਰਮਰ ਤੋੜ ਕੇ ਤੇਲ ਤੇ ਕੀਮਤੀ ਸਾਮਾਨ ਚੋਰੀ ਅਗਲੀ ਖ਼ਬਰ ਫ਼ੈਕਟਰੀ 'ਚ ਦਾਖ਼ਲ ਹੋ ਕੇ ਕੀਤਾ ਜਾਨਲੇਵਾ ਹਮਲਾ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।