14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸੜਕ ਹਾਦਸੇ 'ਤੇ ਐਡਵੋਕੇਟ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 01-05-2026
ਤਲਵਾੜਾ, 30 ਅਪ੍ਰੈਲ (ਮਨੀਸ਼ਾ ਮਹਿਤਾ)-ਤਲਵਾੜਾ ਨੇੜੇ ਵਾਪਰੇ ਬੱਸ ਸੜਕ ਹਾਦਸੇ ਤੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਨੇ ਗਹਿਰੇ ਦੁੱਖ ਅਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਆਏ ਦਿਨ ਇਸ ਤਰ੍ਹਾਂ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹੈ | ਉਨ•ਾਂ ਨੇ ਹਾਦਸੇ ਵਿਚ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ | ਐਡਵੋਕੇਟ ਸਿੱਧੂ ਨੇ ਕਿਹਾ ਕਿ ਅਜਿਹੇ ਹਾਦਸੇ ਬਹੁਤ ਚਿੰਤਾਜਨਕ ਹਨ ਅਤੇ ਇਹ ਸੜਕ ਸੁਰੱਖਿਆ ਪ੍ਰਬੰਧਾਂ ਵਿਚ ਕਮੀ ਨੂੰ ਦਰਸਾਉਂਦੇ ਹਨ | ਉਨ੍ਹਾਂ ਨੇ ਕਿਹਾ ਕਿ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਢੰਗ ਦੇ ਉਪਾਅ ਕਰਨੇ ਚਾਹੀਦੇ ਹਨ ਤਾਂ ਜੋ ਭਵਿੱਖ ਵਿਚ ਅਜਿਹੀਆਂ ਦੁਖਦਾਈ ਘਟਨਾਵਾਂ ਤੋਂ ਬਚਿਆ ਜਾ ਸਕੇ | ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਜ਼ਖ਼ਮੀਆਂ ਦਾ ਇਲਾਜ ਵਧੀਆ ਤਰੀਕੇ ਨਾਲ ਕਰਵਾਇਆ ਜਾਵੇ, ਨਾਲ ਹੀ ਉਨ੍ਹਾਂ ਨੇ ਸੜਕਾਂ ਦੀ ਸਥਿਤੀ ਸੁਧਾਰਨ ਅਤੇ ਟਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਨਾ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ | ਅੰਤ ਵਿਚ ਉਨ੍ਹਾਂ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ ਤੇ ਹਰ ਸੰਭਵ ਮਦਦ ਲਈ ਤਿਆਰ ਹਨ |
ਪਿਛਲੀ ਖ਼ਬਰ ਬਿਰਧ ਆਸ਼ਰਮ 'ਚ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਕੈਂਬਰਿਜ਼ ਓਵਰਸੀਜ਼ ਸਕੂਲ ਵਿਖੇ ਤਿੰਨ ਦਿਨਾਂ ਸਕਾਊਟਸ ਤੇ ਗਾਈਡ ਕੈਂਪ ਦਾ ਸਫ਼ਲਤਾ-ਪੂਰਵਕ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।