14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਬਿਰਧ ਆਸ਼ਰਮ 'ਚ ਮੈਡੀਕਲ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 01-05-2026
ਅੱਡਾ ਸਰਾਂ, 30 ਅਪ੍ਰੈਲ (ਮਸੀਤੀ)-ਪਿੰਡ ਦੇਹਰੀਵਾਲ ਵਿਖੇ ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਬੇਸਹਾਰਿਆਂ ਲਈ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਵੇਵਜ਼ ਹਸਪਤਾਲ ਟਾਂਡਾ ਦੇ ਡਾ. ਲਵਪ੍ਰੀਤ ਸਿੰਘ ਪਾਬਲਾ, ਪ੍ਰਭਜੋਤ ਸਿੰਘ, ਰਮਨਪ੍ਰੀਤ ਕੌਰ ਅਤੇ ਸ਼ਰਨਜੋਤ ਸਿੰਘ ਨੇ ਆਸ਼ਰਮ 'ਚ ਰਹਿੰਦੇ ਮੈਂਬਰਾਂ ਦੀ ਮੈਡੀਕਲ ਜਾਂਚ ਕਰਦੇ ਹੋਏ ਦਵਾਈਆਂ ਵੀ ਦਿੱਤੀਆਂ | ਇਸ ਮੌਕੇ ਡਾਕਟਰ ਨੇ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਸਿਹਤ ਦੀ ਸੇਵਾ ਸੰਭਾਲ ਸਬੰਧੀ ਸਿਹਤ ਸਲਾਹਕਾਰੀਆਂ ਤੋਂ ਜਾਣੂ ਕਰਵਾਇਆ | ਇਸ ਮੌਕੇ ਆਸ਼ਰਮ ਦੇ ਪ੍ਰਬੰਧਕਾਂ ਨੇ ਡਾ. ਪਾਬਲਾ ਅਤੇ ਹਸਪਤਾਲ ਦੀ ਟੀਮ ਦਾ ਧੰਨਵਾਦ ਕਰਦਿਆਂ ਸਨਮਾਨਿਤ ਕੀਤਾ | ਇਸ ਮੌਕੇ ਹਰਵਿੰਦਰ ਸਿੰਘ ਬਸੀ ਜਲਾਲ, ਗੁਰਦੀਪ ਸਿੰਘ ਦੇਹਰੀਵਾਲ, ਬਖ਼ਸ਼ੀਸ਼ ਸਿੰਘ, ਮੁਖ਼ਤਿਆਰ ਦੇਹਰੀਵਾਲ, ਗੁਲਜ਼ਾਰੀ ਲਾਲ, ਸੁਰਿੰਦਰ ਸਿੰਘ, ਚੰਨਣ ਸਿੰਘ, ਫਕੀਰ ਚੰਦ, ਗੁਰਦੇਵ ਸਿੰਘ, ਮੋਹਣ ਸਿੰਘ, ਪਰਮਜੀਤ ਸਿੰਘ, ਮਨਜੀਤ ਗਿਰੀ ਤੇ ਪਰਮਜੀਤ ਕੌਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਵਿਕਟੋਰੀਆ ਸਕੂਲ 'ਚ ਕੈਰੀਅਰ ਕੌਂਸਲਿੰਗ ਸੈਸ਼ਨ ਲਗਾਇਆ ਅਗਲੀ ਖ਼ਬਰ ਸੜਕ ਹਾਦਸੇ 'ਤੇ ਐਡਵੋਕੇਟ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।