14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਵਿਕਟੋਰੀਆ ਸਕੂਲ 'ਚ ਕੈਰੀਅਰ ਕੌਂਸਲਿੰਗ ਸੈਸ਼ਨ ਲਗਾਇਆ

ਅਜੀਤ ਡੈਸਕ 01-05-2026
ਅੱਡਾ ਸਰਾਂ , 30 ਅਪ੍ਰੈਲ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਕਲਾਸ 9 ਤੋਂ 12 ਤੱਕ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਮਾਪੇ ਅਧਿਆਪਕ ਮਿਲਣੀ ਤੇ ਕੈਰੀਅਰ ਕੌਂਸਲਿੰਗ ਸੈਸ਼ਨ ਲਗਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਹਿਮ ਫ਼ੈਸਲਿਆਂ ਅਤੇ ਭਵਿੱਖ ਦੇ ਕੈਰੀਅਰ ਵਿਕਲਪਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ-ਨਿਰਦੇਸ਼ ਪ੍ਰਦਾਨ ਕਰਨਾ ਸੀ | ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ, ਨੀਰੂ ਮੁਲਤਾਨੀ ਅਤੇ ਪਿ੍ੰਸੀਪਲ ਮਿਸ ਪੂਜਾ ਪਟਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਗਿਆ | ਇਸ ਦੌਰਾਨ ਪਿ੍ੰਸੀਪਲ ਵਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਲਾਸ 10 ਤੋਂ ਬਾਅਦ ਵਿਸ਼ਿਆਂ ਦੀ ਚੋਣ ਅਤੇ ਕਲਾਸ 12 ਤੋਂ ਬਾਅਦ ਉਪਲਬਧ ਵੱਖ-ਵੱਖ ਕੈਰੀਅਰ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨ੍ਹਾਂ ਵੱਲੋਂ ਵੱਖ-ਵੱਖ ਸਟਰੀਮਾਂ, ਵਿਸ਼ਿਆਂ ਦੇ ਜੋੜ ਅਤੇ ਆਧੁਨਿਕ ਤੇ ਉੱਭਰ ਰਹੀਆਂ ਪੇਸ਼ਾਵਰ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ ਗਈ | ਇਸ ਦੇ ਨਾਲ ਹੀ ਸਿਵਲ ਸਰਵਿਸਿਜ਼ ਅਤੇ ਡਿਫੈਂਸ ਸਰਵਿਸਿਜ਼ ਵਿਚ ਮੌਜੂਦ ਮੌਕਿਆਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ | ਸੈਸ਼ਨ ਦੌਰਾਨ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਗਤੀਵਿਧੀ ਕਰਵਾਈ ਗਈ, ਜਿਸ ਵਿਚ ਉਨ੍ਹਾਂ ਨੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਤੋਂ ਉਮੀਦਾਂ ਨੂੰ ਲਿਖਤੀ ਰੂਪ ਵਿਚ ਪ੍ਰਗਟ ਕੀਤਾ | ਇਸ ਮੌਕੇ ਮਾਪਿਆਂ ਅਤੇ ਪਿ੍ੰਸੀਪਲ ਦਰਮਿਆਨ ਕਿਸ਼ੋਰ ਅਵਸਥਾ ਦੇ ਬੱਚਿਆਂ ਦੇ ਵਿਵਹਾਰ ਅਤੇ ਉਨ੍ਹਾਂ ਦੇ ਸਹੀ ਮਾਰਗਦਰਸ਼ਨ ਬਾਰੇ ਇਕ ਸਿਹਤਮੰਦ ਚਰਚਾ ਵੀ ਹੋਈ | ਇਸ ਦੌਰਾਨ ਮਾਪਿਆਂ ਨੂੰ ਕੁੱਝ ਵਿਹਾਰਕ ਸੁਝਾਅ ਦਿੱਤੇ ਗਏ | ਮਾਪਿਆਂ ਨੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਸਕੂਲ ਦਾ ਧੰਨਵਾਦ ਕੀਤਾ | ਇਸ ਮੌਕੇ ਸਕੂਲ ਦੀ ਕੋਆਰਡੀਨੇਟਰ ਅਮਨੀਤ ਸੈਣੀ ਅਤੇ ਸਮੂਹ ਅਧਿਆਪਕ ਮੌਜੂਦ ਸਨ |
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ ਅਗਲੀ ਖ਼ਬਰ ਬਿਰਧ ਆਸ਼ਰਮ 'ਚ ਮੈਡੀਕਲ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।