14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 01-05-2026
ਮੁਕੇਰੀਆਂ, 30 ਅਪ੍ਰੈਲ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਜ਼ਦੂਰ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਵੇਰੇ ਦੀ ਪ੍ਰਾਰਥਨਾ ਸਭਾ ਨਾਲ ਹੋਈ | ਸਭਾ ਵਿਚ ਪਿ੍ੰਸੀਪਲ ਮੈਡਮ, ਕੋਆਰਡੀਨੇਟਰ, ਅਧਿਆਪਕ ਤੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਤਾਲੀਆਂ ਦੀ ਗੂੰਜ ਨਾਲ ਸਕੂਲ ਦੇ ਸਾਰੇ ਕਰਮਚਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਕਰਮਚਾਰੀਆਂ ਨੂੰ ਮੰਚ 'ਤੇ ਸੱਦਾ ਦਿੱਤਾ ਗਿਆ, ਜਿੱਥੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਸਨਮਾਨ ਵਿਚ ਸੋਹਣੇ ਕਾਰਡ ਭੇਟ ਕਰਕੇ ਉਨ੍ਹਾਂ ਦਾ ਸਤਿਕਾਰ ਕੀਤਾ | ਇਸ ਤੋਂ ਬਾਅਦ ਸਕੂਲ ਦੇ ਮਲਟੀਪਰਪਜ਼ ਹਾਲ ਵਿਚ ਕਰਮਚਾਰੀਆਂ ਲਈ ਖ਼ਾਸ ਪ੍ਰੋਗਰਾਮ ਕਰਵਾਇਆ ਗਿਆ | ਪੰਜਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ਮਨਮੋਹਕ ਨਿ੍ਤਯ ਨੇ ਸਭ ਦਾ ਦਿਲ ਜਿੱਤ ਗਿਆ | ਇਹ ਸਾਰਾ ਪ੍ਰੋਗਰਾਮ ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਤੇ ਸਕੂਲ ਪਿ੍ੰਸੀਪਲ ਮਿਸ ਅਰਚਨਾ ਸੂਦਨ ਦੇ ਮਾਰਗ ਦਰਸ਼ਨ ਹੇਠ ਸਫਲਤਾ-ਪੂਰਵਕ ਸੰਪੰਨ ਹੋਇਆ | ਇਸ ਮੌਕੇ 'ਤੇ ਪਿ੍ੰਸੀਪਲ ਮੈਡਮ ਨੇ ਆਪਣੇ ਸੰਬੋਧਨ ਵਿਚ ਕਿਹਾ, ਮਜ਼ਦੂਰ ਦਿਵਸ ਸਾਨੂੰ ਇਹ ਯਾਦ ਦਿਵਾਉਂਦਾ ਹੈ ਕਿ ਕਿਸੇ ਵੀ ਸੰਸਥਾ ਦੀ ਸਫਲਤਾ ਵਿਚ ਹਰ ਇਕ ਕਰਮਚਾਰੀ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੁੰਦਾ ਹੈ | ਅੰਤ ਵਿਚ ਸਕੂਲ ਪਰਿਵਾਰ ਦੇ ਸਾਰੇ ਮੈਂਬਰਾਂ ਨੇ ਮਿਲ ਕੇ ਸਕੂਲ ਦੇ ਹਰ ਇਕ ਕਰਮਚਾਰੀ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਏਡਿਡ ਸਕੂਲਾਂ ਦੇ ਪੈਨਸ਼ਨਰਜ਼ ਟੀਚਰ ਤੇ ਹੋਰ ਕਰਮਚਾਰੀਆਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਵਿਕਟੋਰੀਆ ਸਕੂਲ 'ਚ ਕੈਰੀਅਰ ਕੌਂਸਲਿੰਗ ਸੈਸ਼ਨ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।