14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਆੜ੍ਹਤੀ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਹੀ ਕੰਮ ਕਰਨ- ਚੇਅਰਮੈਨ ਸਹੋਤਾ

ਅਜੀਤ ਡੈਸਕ 01-05-2026
ਮੁਕੇਰੀਆਂ, 30 ਅਪ੍ਰੈਲ (ਰਾਮਗੜ੍ਹੀਆ)-ਹਾੜੀ ਸੀਜ਼ਨ 2026 ਦੌਰਾਨ ਮਾਰਕੀਟ ਕਮੇਟੀ ਮੁਕੇਰੀਆਂ ਅਧੀਨ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿਦਿਆਂ ਮਾਰਕੀਟ ਕਮੇਟੀ ਮੁਕੇਰੀਆਂ ਦੇ ਚੇਅਰਮੈਨ ਹਰਜੀਤ ਸਿੰਘ ਸਹੋਤਾ ਨੇ ਦੱਸਿਆ ਕਿ ਹੁਣ ਤੱਕ ਮਾਰਕੀਟ ਕਮੇਟੀ ਦੀਆ ਮੰਡੀਆਂ ਵਿਚ 5 ਲੱਖ 80 ਹਜ਼ਾਰ ਕਵਿੰਟਲ ਕਣਕ ਦੀ ਖ਼ਰੀਦ ਹੋ ਚੁੱਕੀ ਹੈ ਤੇ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸੀਜ਼ਨ ਦੌਰਾਨ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਗਿਆ ਅਤੇ ਜਿਨ੍ਹਾਂ ਆੜ੍ਹਤੀਆ ਵਲੋਂ ਸਰਕਾਰ ਦੀਆ ਹਦਾਇਤਾਂ ਦੀ ਪਾਲਨਾ ਨਹੀਂ ਕੀਤੀ ਗਈ | ਉਨ੍ਹਾਂ ਆੜ੍ਹਤੀਆ ਨੂੰ ਬੇਨਿਯਮੀਆਂ ਕਰਨ ਕਰਕੇ ਕਾਨੂੰਨ ਅਨੁਸਾਰ ਜੁਰਮਾਨੇ ਪਾਏ ਗਏ | ਹੁਣ ਤੱਕ ਆੜ੍ਹਤੀਆ ਪਾਸੋਂ 1 ਲੱਖ 46 ਹਜ਼ਾਰ ਦਾ ਜੁਰਮਾਨਾ ਵਸੂਲ ਕੀਤਾ ਜਾ ਚੁਕਾ ਹੈ | ਉਨ੍ਹਾਂ ਮੰਡੀਆਂ ਦੇ ਸਮੂਹ ਆੜ੍ਹਤੀਆ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਅਤੇ ਮੰਡੀ ਬੋਰਡ ਵਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਅਨੁਸਾਰ ਹੀ ਕੰਮ ਕਰਨ | ਉਨ੍ਹਾਂ ਦੱਸਿਆ ਕਿ ਮੰਡੀਆਂ ਦੀ ਚੈਕਿੰਗ ਅਗਾਂਹ ਵੀ ਜਾਰੀ ਰਹੇਗੀ ਤੇ ਬੇਨਿਯਮੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਮੰਡੀ ਵਿਚ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ ਅਤੇ ਕਣਕ ਦੀ ਕਟਾਈ ਤੋਂ ਬਾਅਦ ਪ੍ਰਦੂਸ਼ਣ ਤੇ ਬਿਮਾਰੀਆਂ ਤੋ ਬਚਣ ਲਈ ਨਾੜ ਨੂੰ ਅੱਗ ਨਾ ਲਗਾਉਣ | ਇਸ ਮੌਕੇ ਆਕਾਸ਼ਦੀਪ ਸਿੰਘ ਸਕੱਤਰ ਮਾਰਕੀਟ ਕਮੇਟੀ, ਵਿਕਰਮ ਸਿੰਘ ਮੰਡੀ ਸੁਪਰਵਾਈਜ਼ਰ, ਗਿਰੀਸ਼ ਉੱਪਲ ਮੰਡੀ ਸੁਪਰਵਾਈਜ਼ਰ, ਅਮਰਜੀਤ ਸਿੰਘ ਮੰਡੀ ਸੁਪਰਵਾਈਜ਼ਰ, ਰਜਨੀਸ਼ ਕੌਡਲ ਕਲਰਕ, ਵਿਕਾਸ ਤੇ ਸਮੂਹ ਮਾਰਕੀਟ ਕਮੇਟੀ ਸਟਾਫ਼ ਹਾਜ਼ਰ ਰਿਹਾ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦੀ ਹੋਈ ਮੀਟਿੰਗ ਅਗਲੀ ਖ਼ਬਰ ਏਡਿਡ ਸਕੂਲਾਂ ਦੇ ਪੈਨਸ਼ਨਰਜ਼ ਟੀਚਰ ਤੇ ਹੋਰ ਕਰਮਚਾਰੀਆਂ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।