ਟਾਂਡਾ ਉੜਮੁੜ, 30 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੀ ਨਵੀਂ ਜਥੇਬੰਦੀ ਬਣਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਸੀਨੀਅਰ ਆਗੂਆਂ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ-ਸਰਜੀਤ ਮਨਜੀਤ ਸਿੰਘ ਦਸੂਹਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ, ਹਲਕਾ ਸ਼ਾਮ 84 ਦੇ ਸੇਵਾਦਾਰ ਮਦਨ ਮੋਹਨ ਸਿੰਘ ਮੂਸਾ, ਸੀਨੀਅਰ ਟਕਸਾਲੀ ਆਗੂ ਚੀਫ਼ ਨਿਰਮਲ ਸਿੰਘ ਮੁਕੇਰੀਆਂ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਨੇ ਇੱਕਜੁੱਟਤਾ ਨਾਲ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜਥੇਬੰਦੀ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਵਲੋਂ ਬਣਾਈ ਜਾਵੇਗੀ, ਜਿਸ ਵਿਚ ਜ਼ਿਲੇ੍ਹ ਦੇ ਮਿਹਨਤੀ ਟਕਸਾਲੀ ਤੇ ਸਾਰੇ ਵਰਗਾਂ ਦੇ ਲੋਕਾਂ ਨੂੰ ਯੋਗ ਅਗਵਾਈ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਨੇ ਜੋ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਸਾਰੀਆਂ ਪੰਥਕ ਧਿਰਾਂ ਨੂੰ ਇਕ ਝੰਡੇ ਇਹ ਹੇਠ ਇਕੱਠੇ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ ਉਸ ਦੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਸਮੁੱਚੀ ਜਥੇਬੰਦੀ ਪੋ੍ਰੜ੍ਹਤਾ ਤੇ ਸਵਾਗਤ ਕਰਦੀ ਹੈ | ਉਨ੍ਹਾਂ ਕਿਹਾ ਕਿ ਜਦੋਂ ਦਾ ਸ਼੍ਰੋਮਣੀ ਅਕਾਲੀ ਦਲ ਪੁਨਰ-ਸਰਜੀਤ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਦੀ ਸਾਂਝੀ ਕਮੇਟੀ ਬਣੀ ਹੋਈ ਹੈ ਉਸ ਦਿਨ ਤੋਂ ਪੰਜਾਬ ਦੇ ਲੋਕਾਂ ਵਿਚ ਨਵੀਂ ਆਸ ਦੀ ਕਿਰਨ ਜਾਗੀ ਹੈ ਕਿ ਪੰਜਾਬ ਨੂੰ ਇੱਕ ਮਜ਼ਬੂਤ ਖੇਤਰੀ ਪਾਰਟੀ ਮਿਲ ਰਹੀ ਹੈ, ਜੋ ਪੰਜਾਬ ਦੀ ਬਿਹਤਰੀ ਤੇ ਭਲਾਈ ਲਈ ਕੰਮ ਕਰੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਭਲਾਈ ਤੇ ਤਰੱਕੀ ਲਈ ਅੱਜ ਪੰਥਕ ਧਿਰਾਂ ਨੂੰ ਇੱਕ ਮੰਚ ਤੇ ਇਕੱਠੇ ਹੋਣਾ ਸਮੇਂ ਦੀ ਨਜ਼ਾਕਤ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਜਿੰਨੀਆਂ ਮਰਜ਼ੀ ਰੈਲੀਆਂ ਤੇ ਧਰਨੇ ਲਾ ਲਵੇ ਪੰਜਾਬ ਦੇ ਸਿੱਖ ਵੋਟਰਾਂ ਨੂੰ ਇਹ ਗੱਲ ਸਭ ਸਮਝ ਹੈ ਕਿ ਬਾਦਲ ਪਰਿਵਾਰ ਨੇ ਪੰਥ ਤੇ ਸਿੱਖਾਂ ਨਾਲ ਹਮੇਸ਼ਾ ਧ੍ਰੋਹ ਕਮਾਇਆ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਨ ਮਰਿਆਦਾ ਨੂੰ ਢਾਹ ਲਾਉਣ ਵਿਚ ਕੋਈ ਕਸਰ ਨਹੀਂ ਛੱਡੀ | ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਗੱਲ ਕਰਦਿਆਂ ਕਿਹਾ ਕਿ ਇਹ ਸਰਕਾਰ ਕੁੱਝ ਸਮੇਂ ਦੀ ਮਹਿਮਾਨ ਸਰਕਾਰ ਰਹਿ ਗਈ ਹੈ ਜਿਸ ਪਾਰਟੀ ਨੂੰ ਇਹ ਨਾ ਪਤਾ ਹੋਵੇ ਕਿ ਉਸ ਦੇ ਵੱਡੀ ਗਿਣਤੀ ਵਿਚ ਰਾਜ ਸਭਾ ਮੈਂਬਰ ਉਸ ਨੂੰ ਛੱਡ ਕੇ ਜਾ ਰਹੇ ਨੇ ਉਹ ਪਾਰਟੀ ਪੰਜਾਬ ਦੇ ਲੋਕਾਂ ਦੀ ਭਲਾਈ ਕਿੱਥੋਂ ਕਰੇਗੀ | ਇਸ ਮੌਕੇ ਮਲਕੀਤ ਸਿੰਘ, ਸਾਬਕਾ ਸਰਪੰਚ ਗੁਰਨਾਮ ਸਿੰਘ, ਬਲਵੀਰ ਸਿੰਘ ਕਾਲਾ, ਰਤਨ ਸਿੰਘ ਖੋਖਰ, ਅਮਰਜੀਤ ਸਿੰਘ ਖੋਖਰ, ਕੁਲਵੰਤ ਸਿੰਘ ਜੌਹਲ, ਚੌਹਾਨ ਢਡਿਆਲ, ਜਰਨੈਲ ਸਿੰਘ ਗੋਮਰਾ, ਪੰਚ ਤਜਿੰਦਰ ਸਿੰਘ, ਸੁਖਵਿੰਦਰ ਸਿੰਘ ਬਾਗੀ, ਗੁਰਦੇਵ ਸਿੰਘ, ਰਜਿੰਦਰ ਸਿੰਘ ਖੁੱਡਾ, ਸਾਬਕਾ ਸਰਪੰਚ ਸਰਬਜੀਤ ਸਿੰਘ ਤੇ ਜੋਗਿੰਦਰ ਸਿੰਘ ਹਾਜ਼ਰ ਸਨ |