28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਧਾਰ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਐਨ. ਐਮ. ਐਮ. ਐਸ. ਪ੍ਰੀਖਿਆ ਪਾਸ ਕੀਤੀ

ਅਜੀਤ ਡੈਸਕ 02-05-2026

ਰਾਮਗੜ੍ਹ ਸੀਕਰੀ, 1 ਮਈ (ਕਟੋਚ)- ਸਰਕਾਰੀ ਮਿਡਲ ਸਕੂਲ ਧਾਰ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੇ ਕੌਮੀ ਪੱਧਰ ਦੀ ਵਜ਼ੀਫ਼ਾ ਪ੍ਰੀਖਿਆ ਪਾਸ ਕਰਕੇ ਆਪਣੇ ਸਕੂਲ ਅਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪ੍ਰਮੁੱਖ ਤਰਸੇਮ ਸਿੰਘ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਮਾਨਵੀ ਪੁੱਤਰੀ ਵਿਪਨ ਕੁਮਾਰ ਅਤੇ ਸਨੀਕਸ਼ਾ ਪੁੱਤਰੀ ਰਾਜੀਵ ਕੁਮਾਰ ਨੇ ਉਕਤ ਪ੍ਰੀਖਿਆ ਪਾਸ ਕਰਕੇ ਸਰਕਾਰ ਵਲੋਂ ਮਿਲਣ ਵਾਲੇ ਵਜ਼ੀਫ਼ੇ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਦਿਆਰਥੀਆਂ ਨੂੰ 9ਵੀਂ ਕਲਾਸ ਤੋਂ 12ਵੀਂ ਜਮਾਤ ਤੱਕ ਦੀ ਪੜ੍ਹਾਈ ਦੌਰਾਨ ਸਰਕਾਰ ਵਲੋਂ ਪ੍ਰਤੀ ਮਹੀਨਾ 1 ਹਜ਼ਾਰ ਰੁਪਏ ਦੇ ਹਿਸਾਬ ਨਾਲ ਵਜ਼ੀਫ਼ਾ ਮਿਲੇਗਾ ਜਿਸ ਨਾਲ ਉਨ੍ਹਾਂ ਦੇ ਮਾਪਿਆਂ ਦਾ ਆਰਥਿਕ ਬੋਝ ਘਟੇਗਾ | ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਉਕਤ ਉਪਲਬਧੀ ਦਾ ਸਿਹਰਾ ਸਕੂਲ ਦੇ ਮਿਹਨਤੀ ਅਧਿਆਪਕਾਂ ਦੇ ਸਟੀਕ ਮਾਰਗ ਦਰਸ਼ਨ ਅਤੇ ਵਿਦਿਆਰਥਣਾਂ ਦੀ ਜੀ ਤੋੜ ਮਿਹਨਤ ਨੂੰ ਜਾਂਦਾ ਹੈ | ਇਸ ਮੌਕੇ ਮਾਸਟਰ ਦਵਿੰਦਰਪਾਲ ਅਤੇ ਨੀਸ਼ਾ ਰਾਣੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ ਦੇ ਹੋਣਹਾਰ ਖਿਡਾਰੀਆਂ ਦੇ ਸਨਮਾਨ ਸੰਬੰਧੀ ਪਥਿਆਲ ਸਕੂਲ 'ਚ ਸਮਾਗਮ ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਮਨਾਇਆ ਸੀਟੂ ਵਲੋਂ ਮਈ ਦਿਵਸ ਮੌਕੇ ਹੁਸ਼ਿਆਰਪੁਰ 'ਚ ਇਕੱਤਰਤਾ ਉਪਰੰਤ ਸ਼ਹਿਰ '...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।