28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਕੇ. ਐੱਮ. ਐੱਸ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 02-05-2026

ਦਸੂਹਾ, 1 ਮਈ (ਭੁੱਲਰ)-ਕੇ. ਐੱਮ. ਐੱਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ, ਚੌਧਰੀ ਬੰਤਾ ਸਿੰਘ ਕਲੋਨੀ ਦਸੂਹਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਨਵੰਬਰ 2025 ਸੈਸ਼ਨ ਦੇ ਨਤੀਜੇ ਵਿਚ ਬੀ. ਐੱਸ. ਸੀ. ਮੈਡੀਕਲ ਲੈਬ ਸਾਇੰਸ ਤੀਸਰੇ ਸਮੈਸਟਰ ਦੀ ਮੱਟੂ ਪੁੱਤਰੀ ਬਲਬੀਰ ਸਿੰਘ ਨੇ ਐਸ.ਜੀ.ਪੀ.ਏ 9.52 ਨਾਲ ਪਹਿਲਾ ਸਥਾਨ ਹਾਸਲ ਕੀਤਾ | ਜਸਪ੍ਰੀਤ ਕੌਰ ਪੁੱਤਰੀ ਸੁਰਿੰਦਰ ਸਿੰਘ ਨੇ ਐੱਸ.ਜੀ.ਪੀ.ਏ. 9.29 ਨਾਲ ਦੂਸਰਾ ਸਥਾਨ ਹਾਸਲ ਕੀਤਾ, ਜਦਕਿ ਜਸਨੀਤ ਕੌਰ ਪੁੱਤਰੀ ਬਲਕਾਰ ਸਿੰਘ ਅਤੇ ਮਨਜਿੰਦਰ ਕੌਰ ਪੁੱਤਰੀ ਪਰਗਟ ਸਿੰਘ ਨੇ ਐਸ.ਜੀ.ਪੀ.ਏ 8.95 ਨਾਲ ਤੀਸਰਾ ਸਥਾਨ ਸਾਂਝਾ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਅਤੇ ਸਾਰੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦਿਆਂ ਅੱਗੇ ਵੀ ਇਸੇ ਤਰ੍ਹਾਂ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਦੇ ਰਹਿਣ ਲਈ ਪ੍ਰੇਰਿਆ | ਇਸ ਤੋਂ ਇਲਾਵਾ ਪਿ੍ੰਸੀਪਲ ਡਾ. ਮਾਨਵ ਸੈਣੀ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਲਗਨ, ਮਿਹਨਤ ਤੇ ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਦਾ ਨਤੀਜਾ ਹੈ | ਇਸ ਮੌਕੇ ਮੈਡੀਕਲ ਲੈਬ ਸਾਇੰਸ ਵਿਭਾਗ ਦੇ ਫੈਕਲਟੀ ਮੈਂਬਰ ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ ਤੇ ਮੁਸਕਾਨ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਨਵ-ਨਿਯੁਕਤ ਕਾਰਜਕਾਰੀ ਸੂਬਾ ਪ੍ਰਧਾਨ ਐੱਸ. ਸੀ. ਸੈੱਲ ਕਾਂਗਰਸ ਯਾਮਿਨੀ ਗੋਮਰ ਦਾ ਸਨਮਾਨ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਪੱਸੀ ਕੰਢੀ ਨੂੰ ਦਿੱਤਾ ਗਰਾਂਟ ਦਾ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।